Saturday, August 15Malwa News
Shadow

Breaking News

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 10 ਸਤੰਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ...

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 10 ਸਤੰਬਰ- ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅ...

ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

Breaking News
ਚੰਡੀਗੜ੍ਹ, 10 ਸਤੰਬਰ : ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ ਡੁਬੋ ਦਿੱਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਹਰ ਪ੍ਰਭਾਵਿਤ ਕਿਸਾਨ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਅੱਜ ਤੱਕ ਦਾ ਸਭ ਤੋਂ ਵੱਡਾ ਮੁਆਵਜ਼ਾ ਹੈ। ਮਾਨ ਸਰਕਾਰ ਨੇ ਇਹ ਕਦਮ ਸਿਰਫ਼ ਕਾਗਜ਼ਾਂ 'ਤੇ ਨਹੀਂ, ਬਲਕਿ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਚੁੱਕਿਆ ਹੈ। ਜਦੋਂ ਹਰਿਆਣਾ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ₹15,000 ਪ੍ਰਤੀ ਏਕੜ, ਗੁਜਰਾਤ ਵਿੱਚ ਲਗਭਗ ₹8,900 ਪ੍ਰਤੀ ਏਕੜ, ਮੱਧ ਪ੍ਰਦੇਸ਼ ਵਿੱਚ ਲਗਭਗ ₹12,950 ਪ੍ਰਤੀ ਏਕੜ, ਅਤੇ ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ ਜ਼ਿਆਦਾਤਰ ₹5,000–₹7,000 ਪ੍ਰਤੀ ਏਕੜ ਤੱਕ ਰਾਹਤ ਮਿਲਦੀ ਹੈ, ਉੱਥੇ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ₹20,000 ਪ੍ਰਤੀ ਏਕੜ ਦੇਣ ਦਾ ਫ਼ੈਸਲਾ ਕਿਸਾਨਾਂ ਦੀ ਤਾਕਤ ਅਤੇ ਮਿਹਨਤ ਨੂੰ ਸਲਾਮ ਕਰਨ ਦੇ ਬਰਾਬਰ ਹੈ। ਇੰਨਾ ਹੀ ਨਹੀਂ, ...

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

Breaking News
ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ...

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਰੀਦਕੋਟ, 9 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰ...

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 9 ਸਤੰਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵ...

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 9 ਸਤੰਬਰ:- ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ੍ਰੀ ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।” ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 9...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ

Breaking News
ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਤੋਂ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ ਜਿੱਥੇ ਉਹ ਜੇਰੇ ਇਲਾਜ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ ਤੇ ਮਿੱਟ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 8 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ। ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ। ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ...

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡ...