Saturday, August 15Malwa News
Shadow

Breaking News

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸੁਰੂਆਤ

Breaking News
ਚੰਡੀਗੜ੍ਹ/ਨੰਗਲ 08 ਸਤੰਬਰ- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋ ਅਪ੍ਰੇਸ਼ਨ ਰਾਹਤ ਦੀ ਸੁਰੂਆਤ ਅੱਜ ਨੰਗਲ 2ਆਰਵੀਆਰ ਤੋ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਅਤੇ 50 ਲੋੜਵੰਦ ਪਰਿਵਾਰਾਂ ਦੀ ਮੁਰੰਮਤ ਦਾ ਖਰਚ ਚੁੱਕਣ ਦਾ ਫੈਸਲਾ ਲਿਆ ਹੈ।    ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਕਰਨਾ ਸਾਡਾ ਧਰਮ ਤੇ ਕਰਮ ਹੈ। ਪਿਛਲੇ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼/ਪੰਜਾਬ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵੱਧ ਪਾਣੀ ਛੱਡੇ ਜਾਣ ਕਾਰਨ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਦੀਆਂ ਝੋਨੇ ਅਤੇ ਮੱਕੀ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ, ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਇਮਾਰਤਾ ਨੁਕਸਾਨੀਆਂ ਗਈਆਂ ਹਨ। ਇਸ ਮੌਕੇ ਲੋਕਾਂ ਨੂੰ ਫੋਰੀ ਰਾਹਤ ਦੀ ਜਰੂਰਤ ਹੈ। ਹੁਣ ਬਰਸਾਤ ਵਿਚ ਵੀ ਕਮੀ ਆਈ ਹੈ ਅਤੇ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਨਿਯ...
ਪੰਜਾਬ ਕੈਬਨਿਟ ਮੀਟਿੰਗ ‘ਚ ਭਗਵੰਤ ਮਾਨ ਨੇ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਦਾ ਭਰੋਸਾ

ਪੰਜਾਬ ਕੈਬਨਿਟ ਮੀਟਿੰਗ ‘ਚ ਭਗਵੰਤ ਮਾਨ ਨੇ ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਦਾ ਭਰੋਸਾ

Breaking News
ਚੰਡੀਗੜ੍ਹ, 8 ਸਤੰਬਰ : ਅੱਜ ਇਥੇ ਪੰਜਾਬ ਵਿਚ ਪੈਦਾ ਹੋਈ ਹੜ੍ਹਾਂ ਦੀ ਸਥਿੱਤੀ ਨਾਲ ਨਿਪਟਣ ਲਈ ਪੰਜਾਬ ਕੈਬਨਿਟ ਕੀ ਮੀਟਿੰਗ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਾਤਲ ਵਿਚ ਦਾਖਲ ਹੋਣ ਕਾਰਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਭਾਗ ਲਿਆ।ਇਸ ਮੀਟਿੰਗ ਵਿਚ ਪੰਜਾਬ ਦੇ ਸਾਰੇ ਮੰਤਰੀ ਵੀ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੀ ਮਾਰ ਨਾਲ ਭਾਰੀ ਨੁਕਸਾਨ ਹੋਇਆ ਹੈ। ਇਹ ਕੁਦਰਤ ਦੀ ਮਾਰ ਹੈ, ਪਰ ਪੰਜਾਬ ਸਰਕਾਰ ਵਲੋਂ ਹੜ੍ਹ ਪੀੜ੍ਹਤਾਂ ਲਈ ਹਰ ਮੱਦਦ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਹਰ ਮੁਸੀਬਤ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੇ ਨੁਕਸਾਨ ਦੀ ਪੂਰਤੀ ਲਈ ਹਰ ਤਰਾਂ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਭਾਵੇਂ ਅਜੇ ਤੱਕ ਕੇਂਦਰ ਸਰਕਾਰ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਕੋਈ ਵੀ ਹੱਥ ਅੱਗੇ ਨਹੀਂ ਵਧਾਇਆ, ਫਿਰ ਵੀ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ 'ਤੇ ਜੋ ਵੀ ਸੰਭਵ ਯਤਨ ਕੀਤੇ ਜ...

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਦੌਰੇ ਤੇ ਉਠਾਏ ਸਵਾਲ

Breaking News
ਚੰਡੀਗੜ੍ਹ, 8 ਸਤੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੇ ਸੁਆਲ ਉਠਾਉਂਦਿਆਂ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਤੋਂ ਪਹਿਲਾਂ ਪੰਜਾਬ ਦਾ 60 ਹਜ਼ਾਰ ਰੁਪਏ ਦਾ ਬਕਾਇਆ ਜਾਰੀ ਕਰਨ। ਸਰਕਾਰ ਨੇ ਮੰਗ ਕੀਤੀ ਹੈ ਕਿ ਹੜਾਂ ਨਾਲ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦੀ ਵੱਖਰੀ ਸਹਾਇਤਾ ਵੀ ਦਿੱਤੀ ਜਾਵੇ। ਸਰਕਾਰ ਨੇ ਸੁਆਲ ਕੀਤਾ ਕਿ ਪਹਿਲਾਂ ਸ਼ਿਵਰਾਜ ਸਿੰਘ ਵਾਂਗੂ ਜੇਕਰ ਪ੍ਰਧਾਨ ਮੰਤਰੀ ਨੇ ਵੀ ਖਾਲੀ ਹੱਥ ਮੁੜਣਾ ਹੈ ਤਾਂ ਆਉਣ ਦਾ ਕੋਈ ਫਾਇਦਾ ਨਹੀਂ। ਸਰਕਾਰ ਨੇ ਸੁਆਲ ਕੀਤਾ ਕਿ ਜੇਕਰ ਕੇਂਦਰ ਸਰਕਾਰ ਤਾਲੀਬਾਨ ਨੂੰ ਰਾਹਤ ਪੈਕੇਜ ਦੇ ਸਕਦੀ ਹੈ ਤਾਂ ਪੰਜਾਬ ਨੂੰ ਕਿਉਂ ਨਹੀਂ।...
ਪੰਜਾਬ ਸਰਕਾਰ ਨੇ ਦਿਖਾਇਆ ਸੱਚਾ ਨੇਤ੍ਰਿਤਵ: ਹਰ ਧੜਕਣ ਦੀ ਕੀਤੀ ਜਾ ਰਹੀ ਰੱਖਿਆ,ਇਨਸਾਨ ਹੋਵੇ ਜਾਂ ਜਾਨਵਰ

ਪੰਜਾਬ ਸਰਕਾਰ ਨੇ ਦਿਖਾਇਆ ਸੱਚਾ ਨੇਤ੍ਰਿਤਵ: ਹਰ ਧੜਕਣ ਦੀ ਕੀਤੀ ਜਾ ਰਹੀ ਰੱਖਿਆ,ਇਨਸਾਨ ਹੋਵੇ ਜਾਂ ਜਾਨਵਰ

Breaking News
ਚੰਡੀਗੜ੍ਹ, 7 ਸਤੰਬਰ : ਪੰਜਾਬ ਆਈ ਇਸ ਆਫ਼ਤ ਨੇ ਕਿਸੇ 'ਤੇ ਵੀ ਰਹਿਮ ਨਹੀਂ ਕੀਤਾ, ਨਾ ਇਨਸਾਨਾਂ 'ਤੇ , ਨਾ ਉਨ੍ਹਾਂ ਦੇ ਸੁਪਨਿਆਂ 'ਤੇ ਅਤੇ ਨਾ ਹੀ ਬੇਜ਼ੁਬਾਨਾਂ 'ਤੇ। ਇਸ ਹੜ੍ਹ ਦਾ ਇਰਾਦਾ ਸੀ ਸਭ ਕੁਝ ਰੋੜ ਲੈ ਜਾਣਾ, ਉਨ੍ਹਾਂ ਮਾਸੂਮ ਜੀਵਾਂ ਨੂੰ ਵੀ ਜਿਨ੍ਹਾਂ ਕੋਲ ਮਦਦ ਮੰਗਣ ਲਈ ਆਵਾਜ਼ ਤਕ ਨਹੀਂ ਸੀ। ਪਰ ਅਜਿਹੇ ਹੜ੍ਹ ਵਿੱਚ, ਜਿਸ ਨੇ 1,400 ਤੋਂ ਜ਼ਿਆਦਾ ਪਿੰਡਾਂ ਨੂੰ ਡੁਬਾਇਆ ਤੇ 3.5 ਲੱਖ ਲੋਕਾਂ ਨੂੰ ਪ੍ਰਭਾਵਿਤ ਕੀਤਾ, ਦਇਆ ਤੇ ਕਰੁਣਾ ਦਾ ਇੱਕ ਵਿਸ਼ੇਸ਼ ਸਬੱਬ ਸਾਹਮਣੇ ਆਇਆ। ਜਿੱਥੇ ਮਾਨ ਸਰਕਾਰ ਅਤੇ ਅਨਗਿਣਤ ਬਹਾਦਰ ਲੋਕਾਂ ਨੇ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਕੇ ਬੇਜ਼ੁਬਾਨਾਂ ਨੂੰ ਬਚਾਇਆ ਤੇ ਹਨੇਰੇ ਵਿੱਚ ਉਮੀਦ ਦੀ ਕਿਰਨ ਬਣੇ। ਮੁੱਖ ਮੰਤਰੀ ਭਗਵੰਤ ਮਾਨ ਨੇ, ਸੰਕਟ ਦੌਰਾਨ ਆਪਣੀਆਂ ਸਿਹਤ ਸਮੱਸਿਆਵਾਂ ਦੇ ਬਾਵਜੂਦ, ਸਭ ਕੁਝ ਅਜਿਹੀ ਤੀਬਰਤਾ ਨਾਲ ਸੰਭਾਲਿਆ ਤੇ ਸਪੱਸ਼ਟ ਹਦਾਇਤਾਂ ਦਿੱਤੀਆ: ਕਿ “ਕੋਈ ਵੀ ਜੀਅ, ਚਾਹੇ ਇਨਸਾਨ ਹੋਵੇ ਜਾਂ ਜਾਨਵਰ, ਪਿੱਛੇ ਨਹੀਂ ਛੱਡਿਆ ਜਾਵੇਗਾ।” ਇਸ ਹਦਾਇਤ ਨੇ ਹੜ੍ਹ ਦੇ ਜਵਾਬ ਨੂੰ ਇੱਕ ਵਿਆਪਕ ਜਾਨ ਬਚਾਉ ਮਿਸ਼ਨ ਬਣਾ ਦਿੱਤਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡ...

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

Breaking News
ਚੰਡੀਗੜ੍ਹ, 7 ਸਤੰਬਰ:ਸੂਬੇ ਵਿੱਚ ਹਾਲ ਹੀ ਵਿੱਚ ਆਏ ਮਾਰੂ ਹੜ੍ਹਾਂ ਅਤੇ ਭਾਰੀ ਬਾਰਿਸ਼ਾਂ ਉਪਰੰਤ ਹਾਲਾਤ ਪਹਿਲਾਂ ਵਾਂਗ ਹੋ ਰਹੇ ਹਨ, ਇਸ ਨੂੰ ਦੇਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਪੌਲੀਟੈਕਨਿਕ ਸੰਸਥਾਵਾਂ ਅਤੇ ਆਈ.ਟੀ.ਆਈਜ਼. ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ 8 ਸਤੰਬਰ ਤੋਂ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੂੰ ਗੰਭੀਰ ਰੂਪ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਇਹਨਾਂ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਇਹਨਾਂ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਯੋਜਨਾ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ 8 ਸਤੰਬਰ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਲਈ ਦੁਬਾਰਾ ਖੁੱਲ੍ਹਣਗੇ, ਇਸ ਦੇ ਨਾਲ ਹੀ ਇਮਾਰਤ ਅਤੇ ਕਲਾਸਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਹੋਵੇਗੀ। ਸਰਕਾਰੀ ਸਕੂਲਾਂ ਦਾ ਸਮਾਂ-ਸਾਰਣੀ ਵੱਖਰੀ ਹੋਵੇਗੀ: ਅਧਿਆਪਕ ਅਤੇ ਸਟਾਫ਼ 8 ਸਤੰਬਰ...

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ  ਸਮੇਤ 10 ਜਿੰਦਾ ਕਾਰਤੂਸਾਂ  ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ। ਮੁਲਜ਼ਮ, ਦਾ ਅਪਰਾਧਿਕ ਪਿਛੋਕੜ  ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸ...

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

Breaking News
ਚੰਡੀਗੜ੍ਹ, 7 ਸਤੰਬਰ:ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।  ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇ...

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

Breaking News
ਚੰਡੀਗੜ੍ਹ, 7 ਸਤੰਬਰ: ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਨਾਟਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਹੇਠਲੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਇੱਕ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦਰਪੇਸ਼ ਇਸ ਚੁਣੌਤੀਪੂਰਨ ਸਥਿਤੀ ਵਿੱਚ ਰਾਜ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ. ਹਰਜੋਤ ਸਿੰਘ ਬੈਂਸ ਨੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਦਾ ਮਾਣ ਹਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਲਈ ਅਧਿਆਪਕਾਂ ਦੀ ਪਹਿਲਕਦਮੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਲਈ ਉਨ੍ਹਾਂ ਦੀ ਇਸ ਸੁਹਿਰਦ ਭਾਵਨਾ ਦੀ ਸ਼ਲਾਘਾ ਕੀਤੀ। ਡਾ. ਬਲਰਾਮ ...
ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

Breaking News
ਚੰਡੀਗੜ੍ਹ, 6 ਸਤੰਬਰ:- ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ। ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ...
ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਲਗਭਗ 2,000 ਪਿੰਡ ਪ੍ਰਭਾਵਿਤ ਹੋਏ ਹਨ। ਇਸ ਸੰਕਟ ਨੇ 4,00,000 ਤੋਂ ਵੱਧ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ ਹਨ। ਰਾਜ ਦੀ ਆਰਥਿਕਤਾ ਦਾ ਆਧਾਰ ਮੰਨੇ ਜਾਂਦੇ ਖੇਤੀਬਾੜੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਵਿੱਚ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਬੁਨਿਆਦੀ ਢਾਂਚੇ, ਘਰਾਂ ਅਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਘੱਗਰ ਨਦੀ ਦਾ ਜਲ ਪੱਧਰ ਵੀ 750 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਅਣਕਿਆਸੇ ਹੜ੍ਹ ਸੰਕਟ ਦਾ ਤੁਰੰਤ...