Saturday, August 15Malwa News
Shadow

Breaking News

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

Breaking News
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ। ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ।ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਬਠਿੰਡਾ ਨੂੰ 2 ਕਰੋੜ ਰੁਪਏ, ਬਰਨਾਲਾ ਨੂੰ 1 ਕਰੋੜ ਰੁਪਏ, ਫਰੀਦਕ...
ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

Breaking News
ਚੰਡੀਗੜ੍ਹ: 3 ਸਤੰਬਰ:- ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਰੂਪਨਗਰ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚੋਂ ਗੁਜਰਦੀਆਂ ਨਹਿਰਾਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢਿਆਂ ਦੀ ਲਗਾਤਾਰ ਨਿਗਰਾਨੀ ਕੈਬਨਿਟ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿਲ੍ਹਾਂ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚੋਂ ਸਮਾਂ ਰਹਿੰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਉਣ ਲਈ ਮੁਨਿਆਦੀ ਵੀ ਕਰਵਾਈ ਗਈ ਅਤੇ ਕੈਬਨਿਟ ਮੰਤਰੀ ਹਰਜੋਤ ਸਿੰ...
ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

Breaking News
ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ  ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ...
ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

Breaking News
ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜ...
ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ; ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ

Breaking News
ਫ਼ਿਰੋਜ਼ਪੁਰ, 2 ਸਤੰਬਰ : ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ। ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚ ਕਾਫ਼ੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਨੋਟੀਫਾਇਡ ਸ਼ਰਤਾਂ ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫ਼ਸਲਾਂ ਪਾਲਣ ਲਈ ਕਿਸਾਨਾਂ ਦੀ ਵਧੀ ਲਾਗਤ ਦੇ ਮੁਕਾਬਲੇ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ। ਪਿੰਡ ਗਟੀ ਰਾਜੋ ਕੀ ਵਿੱਚ ਅਧਿਕਾਰੀਆਂ ਨਾਲ ਕਿਸ਼ਤੀ ਰਾਹੀਂ ਹਾਲਾ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ

Breaking News
ਚੰਡੀਗੜ੍ਹ, 2 ਸਤੰਬਰ:- ਤਰਨ ਤਾਰਨ ਵਿਧਾਨ ਸਭਾ ਹਲਕਾ-21 ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ਬਾਰੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇੱਕ ਮੀਟਿੰਗ ਬੁਲਾਈ। ਇਸ ਵੋਟਰ ਸੂਚੀ ਦੀ ਯੋਗਤਾ ਮਿਤੀ 1 ਜੁਲਾਈ, 2025 ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਰਾਜਨੀਤਿਕ ਪਾਰਟੀਆਂ ਨੂੰ 2 ਸਤੰਬਰ 2025 ਨੂੰ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ ਅਤੇ ਏਕੀਕਰਨ ਮੁਕੰਮਲ ਕਰ ਲਿਆ ਗਿਆ ਹੈ। ਹਲਕੇ ਵਿੱਚ ਹੁਣ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ - 60 ਅਤੇ ਪੇਂਡੂ - 162) ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਅਤੇ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਦੋ ਕਿਲੋਮੀਟਰ ਤੋਂ ਵੱਧ ਸਫ਼ਰ ਤੈਅ...
ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

Breaking News
ਚੰਡੀਗੜ੍ਹ/ਐਸਏਐਸ ਨਗਰ, 2 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਜੰਮੂ-ਕਸ਼ਮੀਰ (ਜੰਮੂ-ਕਸ਼ਮੀਰ) ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਬਸ਼ੀਰ (19) ਵਾਸੀ ਹੰਦਵਾੜਾ ਲੰਗੇਟ, ਕੁਪਵਾੜਾ, ਮੁਨੀਸ਼ ਸਿੰਘ ਉਰਫ਼ ਅੰਸ਼ (22) ਵਾਸੀ ਪਿੰਡ ਕੋਟਲੀ, ਡੋਡਾ ਅਤੇ ਐਜਾਜ਼ ਅਹਿਮਦ ਖਾਨ ਉਰਫ਼ ਵਸੀਮ (22) ਵਾਸੀ ਪਿੰਡ ਮੰਜਪੁਰਾ, ਕਲਾਮਾਬਾਦ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀ ਗਈ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਡਿਜ਼ਾਇਰ (ਪੀਬੀ 01-ਡੀ-6299) ਅਤੇ ਵਾਰਦਾਤ ਵਿੱਚ ਵਰਤਿਆ ਗਿਆ .32 ਬੋਰ ਦਾ ...
ਦਿੱਲੀ ਦੇ ਆਪ ਵਿਧਾਇਕ ਤੇ ਸਾਂਸਦ ਹੜ੍ਹ ਪੀੜਤਾਂ ਲਈ ਦੇਣਗੇ ਆਪਣੀ ਇਕ ਮਹੀਨੇ ਦੀ ਤਨਖਾਹ

ਦਿੱਲੀ ਦੇ ਆਪ ਵਿਧਾਇਕ ਤੇ ਸਾਂਸਦ ਹੜ੍ਹ ਪੀੜਤਾਂ ਲਈ ਦੇਣਗੇ ਆਪਣੀ ਇਕ ਮਹੀਨੇ ਦੀ ਤਨਖਾਹ

Breaking News
ਨਵੀਂ ਦਿੱਲੀ, 2 ਸਤੰਬਰ : ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕਾਂ ਅਤੇ ਸਾਂਸਦਾਂ ਨੇ ਹੜ੍ਹਾਂ ਦੀ ਮੁਸੀਬਤ ਵਿਚ ਘਿਰੇ ਪੰਜਾਾਬ ਲਈ ਹਾਅ ਦਾ ਨਾਅਰਾ ਮਾਰਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰਾਂ, ਆਹੁਦੇਦਾਰਾਂ ਅਤੇ ਆਗੂਆਂ ਵਲੋਂ ਲਗਾਤਾਰ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਇਕ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਆਪ ਦੇ ਦਿੱਲੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਅੱਜ ਫੈਸਲਾ ਕੀਤਾ ਹੈ ਕਿ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਸਰਕਾਰ ਦੇ ਹੜ੍ਹ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣਗੇ। ਆਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਤਰਾਂ ਨਾਲ ਪੰਜਾਬ ਦੇ ਲੋਕਾਂ ਦੀ ਸਹਾਇਤਾ ਲਈ ਹਾਜਰ ਹਨ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਦੋਂ ਵੀ ਦੇਸ਼ 'ਤੇ ਕੋਈ ਮੁਸ਼ਕਲ ਆਈ ਹੈ ਤਾਂ ਪੰਜਾਬ ਦੇ ਲੋਕ ਮੂਹਰੇ ਹੋ ਕੇ ਲੜਦੇ ਹਨ। ਹੁਣ ਜਦੋਂ ਪੰਜਾਬ 'ਤੇ ਮੁਸ਼ਕਲ ਆਈ ਹੈ ਤਾਂ ਸਾਰੇ ਦੇਸ਼ ਵਾਸੀਆਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦੀ ...
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

Breaking News
*ਟਾਂਡਾ (ਹੁਸ਼ਿਆਰਪੁਰ), 1 ਸਤੰਬਰ*:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਅੱਜ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿਆਣੀ ਦੇ ਰਾਹਤ ਕੈਂਪ ਵਿਖੇ ਰਹਿ ਰਹੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੀਆਂ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਸੂਬਾ ਸਰਕਾਰ ਨੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਜੰਗੀ ਪੱਧਰ ਕਾਰਜ ਵਿੱਢਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਰਾਹਤ ਕਾਰਜਾਂ ਲਈ ਪਹਿਲਾਂ ਹੀ ਵਿਆਪਕ ਪੱਧਰ ’ਤੇ ਕਦਮ ਚੁੱ...
ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 1 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ  ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...