Saturday, August 15Malwa News
Shadow

Breaking News

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ

Breaking News
ਚੰਡੀਗੜ੍ਹ, 1 ਸਤੰਬਰ- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ 'ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।" ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ...
ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਸਤੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਅਗਸਤ 2025 ਤੱਕ ਜੀਐਸਟੀ ਪ੍ਰਾਪਤੀਆਂ ਵਿੱਚ ਕੁੱਲ ਵਾਧਾ 26.47 ਫੀਸਦੀ ਰਿਹਾ, ਜੋ ਪੰਜਾਬ ਦੇ ਕਰ ਪ੍ਰਸ਼ਾਸਨ ਦੀ ਲਚਕਤਾ ਅਤੇ ਕੁਸ਼ਲਤਾ ਨੂੰ ਪ੍ਰਭਾਸ਼ਿਤ ਕਰਦਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀਆਂ ਕੁੱਲ ਕਰ ਪ੍ਰਾਪਤੀਆਂ ਵਿੱਚ ਵੀ ਸਾਲ-ਦਰ-ਸਾਲ ਕਾਫੀ ਵਾਧਾ ਦਰਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਗਸਤ 2025 ਤੱਕ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 15.39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਰ ਸ਼੍ਰੇਣੀਆਂ ਨਾਲ ਸਬੰਧਤ ਇਹ ਵਾਧੇ ਦਾ ਰੁਝਾਨ ਇੱਕ ਵ...
ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 1 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 17...

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

Breaking News
ਚੰਡੀਗੜ੍ਹ, 31 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ ਕਰਵਾਇਆ ਅਤੇ ਇਸ ਨੂੰ ਲੰਬੇ ਸਮੇਂ ਬਾਅਦ ਆਈ ਸਭ ਤੋਂ ਭਿਆਨਕ ਆਫ਼ਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਲਗਪਗ ਇੱਕ ਹਜ਼ਾਰ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਪਾਣੀ ਛੱਡਣ ਦੇ ਨਾਲ ਸੱਤ ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫ਼ਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਗੰਭੀਰ ਹੜ੍ਹਾਂ ਦੇ ਹਾਲਾਤ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਵਿਗੜਦੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ਵਿੱਚ 25, ਫ਼ਾਜ਼ਿਲਕਾ ਵਿੱਚ 1599, ਫਿਰੋਜ਼ਪੁਰ ਵਿੱਚ 3265, ਗੁਰਦਾਸਪੁਰ ਵਿੱਚ 5456, ਹੁਸ਼ਿਆਰਪੁਰ ਵਿੱਚ 1052, ਕਪੂਰਥਲਾ ਵਿੱਚ 362, ਮਾਨਸਾ ਵਿੱਚ 163, ਮੋਗਾ ਵਿੱਚ 115, ਪਠਾਨਕੋਟ ਵਿੱਚ 1139 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ 'ਚੋਂ ਸੁਰੱਖਿਅਤ ਕੱਢੇ ਗਏ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ...

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ- ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ ਕੁਝ ਹਿੱਸੇ, ਮਕਰੌੜ ਸਾਹਿਬ ਤੋਂ ਕੜੈਲ ਤਕ, ਨੂੰ ਚੌੜਾ ਕੀਤੇ ਜਾਣ ਦੇ ਮਾਮਲੇ ਸਬੰਧੀ ਮਾਣਯੋਗ ਸੁਪਰੀਮ ਕੋਰਟ ਤੋਂ ਸਟੇਅ ਲਏ ਜਾਣ ਕਰ ਕੇ ਇਹ ਕਾਰਜ ਸਿਰੇ ਨਹੀਂ ਚੜ੍ਹ ਰਿਹਾ। ਪੰਜਾਬ ਦੇ ਲੋਕਾਂ ਦੀ ਹੁੰਦੀ ਖੁਆਰੀ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਕਹਿ ਕੇ ਇਸ ਮਾਮਲੇ ਸਬੰਧੀ ਸਟੇਅ ਵਾਪਸ ਕਰਵਾਏ ਤਾਂ ਜੋ ਪੰਜਾਬ ਸਰਕਾਰ ਲੋਕਾਂ ਦੀ ਹਿਫਾਜ਼ਤ ਹਿਤ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦੇ ਕੰਢੇ ਮਜ਼ਬੂਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਸ. ਹਰਪਾਲ ਸਿੰਘ ਚੀਮਾ ਨੇ ਖਨੌਰੀ ਹੈੱਡਵਰਕਸ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾ...

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 31 ਅਗਸਤ ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ, ਪੰਜਾਬ ਅਬਕਾਰੀ ਵਿਭਾਗ ਨੇ 30 ਅਗਸਤ ਨੂੰ ਲੁਧਿਆਣਾ ਪੂਰਬੀ ਰੇਂਜ ਵਿੱਚ ਦੋ ਵੱਡੇ ਆਪਰੇਸ਼ਨ ਚਲਾਏ, ਜਿਸ ਨਾਲ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਜ਼ਬਤ ਕੀਤੀ ਗਈ ਜਿਸ ਵਿੱਚ ਸੂਬੇ ਅੰਦਰ ਤਸਕਰੀ ਰਾਹੀਂ ਲਿਆਂਦੀ ਗਈ ਸ਼ਰਾਬ ਵੀ ਸ਼ਾਮਿਲ ਹੈ। ਇਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਇਸ ਸਬੰਧੀ ਵੇਰਵੇ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਇਹ ਆਪਰੇਸ਼ਨ ਬਹੁਤ ਤੇਜ਼ੀ ਨਾਲ ਨੇਪਰੇ ਚਾੜ੍ਹੇ ਗਏ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰਨ ਦੇ ਨਾਲ-ਨਾਲ ਅਪਰਾਧੀਆਂ ਵੱਲੋਂ ਪ੍ਰੀਮੀਅਮ ਬੋਤਲਾਂ ਵਿੱਚ ਘੱਟ ਕੁਆਲਿਟੀ ਦੀ ...

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

Breaking News
ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ –  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿੱਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਮਲ ਹਨ। ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਤਜ਼ਵੀਜ਼

Breaking News
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਤਜਵੀਜ ਰੱਖੀ ਹੈ ਅਤੇ ਇਸ ਮੁਆਵਜ਼ੇ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ। ਮੁੱਖ ਮੰਤਰੀ ਨੇ ਅੱਜ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਪੰਜਾਬ ਮੁਸ਼ਕਲ ਸਥਿੱਤੀ ਵਿਚੋਂ ਗੁਜ਼ਰ ਰਿਹਾ ਹੈ, ਇਸ ਲਈ ਪੰਜਾਬੀ ਦੀ 60 ਹਜਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿਚ ਕਿਹਾ ਕਿ ਇਸ ਸਾਲ ਆਏ ਹੜ੍ਹਾਂ ਕਾਰਨ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਵੇਲੇ ਪੰਜਾਬ ਦੇ ਲੋਕ ਬਹੁਤ ਔਖੀ ਸਥਿੱਤੀ ਵਿਚੋਂ ਗੁਜ਼ਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਅਜਿਹੀ ਮੁਸ਼ਕਲ ਸਥਿੱਤੀ ਵਿਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰਾਂ ਦੀ ਸਹਾਇਤਾ ਮੁਹਈਆ ਕਰਵਾ ਰਹੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਣਦੀ ਸਹਾਇਤਾ ਕੀਤੀ ਜਾਵੇ ਅਤੇ ਪੰਜਾ...

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ। ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ ਨੇ ਇਹ ਵੀ ਲਿਖਿ...