Saturday, October 3Malwa News
Shadow

Breaking News

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

Breaking News
ਚੰਡੀਗੜ੍ਹ, 9 ਅਕਤੂਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 222 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,432 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 17.7 ਕਿਲੋ ਹੈਰੋਇਨ, 501 ਗ੍ਰਾਮ ਅਫੀਮ, 26,983 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾ...

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

Breaking News
ਜਗਰਾਉਂ, 9 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਕੱਲ੍ਹ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਵੇਰੇ ਮਰਹੂਮ ਗਾਇਕ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ ਦੁੱਖ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਸੂਬੇ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖ਼ੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਭਾਵੁਕ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ਵਿੱਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਲੱਖਾਂ ਪੰਜਾਬੀਆਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੇ ਨੌਜਵਾਨ ਗਾਇਕ ਰਾਜਵੀਰ ਜਵੰਦਾ ਦੀ ਸ਼ਾਨਦਾਰ ਪੇਸ਼ਕਾ...

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

Breaking News
ਕਾਲਝਰਾਨੀ (ਬਠਿੰਡਾ), 9 ਅਕਤੂਬਰ:- ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਿਕ ਸਿਹਤ ਅਤੇ ਮਨ ਦੀ ਤੰਦਰੁਸਤੀ ਲਈ ਪੰਜਾਬ ਭਰ ਵਿੱਚ 3100 ਤੋਂ ਵੱਧ ਨਵੇਂ ਖੇਡ ਮੈਦਾਨ ਸਥਾਪਤ ਕਰਨ ਦਾ ਕੰਮ ਅੱਜ ਸ਼ੁਰੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਸਿਖ਼ਰ ਉੱਤੇ ਲੈ ਜਾ ਕੇ ਮਹੱਤਵਪੂਰਨ ਯੋਗਦਾਨ ਪਾਉਣਗੇ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ...

ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁੰਨ 2.5 ਕਿਲੋਗ੍ਰਾਮ ਆਰ.ਡੀ.ਐਕਸ ਅਧਾਰਤ ਆਈ.ਈ.ਡੀ. ਸਮੇਤ ਕਾਬੂ

Breaking News
ਚੰਡੀਗੜ/ਜਲੰਧਰ, 9 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ, ਲਗਭਗ 2.5 ਕਿਲੋਗ੍ਰਾਮ  ਆਰ.ਡੀ.ਐਕਸ-ਅਧਾਰਤ ਆਈ.ਈ.ਡੀ. ਅਤੇ ਇੱਕ ਰਿਮੋਟ ਕੰਟਰੋਲ ਸਮੇਤ ਗ੍ਰਿਫਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦਿੱਤੀ। ਇਹ ਮਾਡਿਊਲ ਬੀ.ਕੇ.ਆਈ. ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂ.ਕੇ.-ਅਧਾਰਤ ਹੈਂਡਲਰਾ ਨਿਸ਼ਾਨ ਜੌੜੀਆਂ ਅਤੇ ਆਦੇਸ਼ ਜਮਾਰਾਏ ਦੁਆਰਾ ਚਲਾਇਆ ਜਾ ਰਿਹਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜਿੰਦਰ ਸਿੰਘ ਉਰਫ ਰਿੰਕੂ ਵਾਸੀ ਪਿੰਡ ਅਠਵਾਲ (ਗੁਰਦਾਸਪੁਰ) ਅਤੇ ਦੀਵਾਨ ਸਿੰਘ ਉਰਫ ਨਿੱਕੂ ਵਾਸੀ ਨਿੱਕੋ ਸਰਾਂ ਕਲਾਂ (ਗੁਰਦਾਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 9 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦ...

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Breaking News
ਚੰਡੀਗੜ੍ਹ, 8 ਅਕਤੂਬਰ:- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਵੀਰ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਰਾਜਵੀਰ ਜਵੰਦਾ ਨੂੰ ਇੱਕ ‘ਮਹਾਨ ਪੰਜਾਬੀ ਗਾਇਕ` ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਉੱਤੇ ਰਾਜ ਕੀਤਾ। ਉਨ੍ਹਾਂ ਕਿਹਾ ਕਿ ਐਨੀ ਛੋਟੀ ਉਮਰ ਵਿੱਚ ਜਵੰਦਾ ਦੀ ਬੇਵਕਤੀ ਮੌਤ ਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ,ਜਿਸਦੀ ਭਰਪਾਈ ਨੇੜ ਭਵਿੱਖ ਵਿੱਚ ਔਖੀ ਹੈ। ਸ. ਬੈਂਸ ਨੇ ਕਿਹਾ ਕਿ ਰਾਜਵੀਰ ਜਵੰਦਾ ਆਪਣੇ ਮਨਮੋਹਕ ਗੀਤਾਂ ਨਾਲ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਹਮੇਸ਼ਾ ਵਸਦੇ ਰਹਿਣਗੇ ਅਤੇ ਉਨ੍ਹਾਂ ਦੇ ਯੋਗਦਾਨ ਨੇ ਪੰਜਾਬੀ ਗਾਇਕੀ ਨੂੰ ਇੱਕ ਨਵਾਂ ਆਯਾਮ ਦਿੱਤ...

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 8 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ  ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ  221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕਰਨ ਉਪਰੰਤ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ  56 ਐਫਆਈਆਰਜ਼ ਦਰਜ ਕੀਤੀਆਂ। ਇਸ ਦੇ ਨਾਲ, 221 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,324 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.6 ਕਿਲੋ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

Breaking News
ਫਗਵਾੜਾ (ਕਪੂਰਥਲਾ), 8 ਅਕਤੂਬਰ:- ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜ...

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

Breaking News
ਚੰਡੀਗੜ੍ਹ, 8 ਅਕਤੂਬਰ:- ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਜਨਤਕ ਸੁਣਵਾਈ ਕਰੇਗਾ। ਇਹ ਧਿਆਨ ਦੇਣ ਯੋਗ ਹੈ ਕਿ ਇਹ ਜਨਤਕ ਸੁਣਵਾਈ ਪਹਿਲਾਂ 9 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਸੀ, ਪਰ ਹੁਣ ਇਸ ਦੀ ਮਿਤੀ ਤਬਦੀਲ ਕਰਕੇ 14 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ 'ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ।...

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

Breaking News
ਚੰਡੀਗੜ੍ਹ, 7 ਅਕਤੂਬਰ:- ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤ...