Saturday, August 15Malwa News
Shadow

Breaking News

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

Breaking News
ਚੰਡੀਗੜ੍ਹ, 21 ਅਗਸਤ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ। ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਤੱਕ ਕੀਤਾ ਜਾ ਸਕੇਗਾ। ਐਕਟ ਮੁਤਾਬਿਕ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਸਰਕਾਰੀ ਸੰਸਥਾ ਦੀਆਂ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਇੱਕ ਟ੍ਰੀ ਅਫਸਰ ਦੀ ਵਿਵਸਥਾ ਵੀ ਹੈ ਜੋ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦਾ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੋਈ ਹੋਰ ਅਧਿਕਾਰੀ ਹੋਵੇਗਾ। ਐਕਟ ਦੀ ਧਾਰਾ 4 ਅਨੁਸਾਰ, ਕੋਈ ਵੀ ਵਿਅਕਤੀ ਸ਼ਹਿਰੀ ਖੇਤਰਾਂ ਵਿੱਚ ਖੜ੍ਹਾ ਕੋਈ ਵੀ ਰੁੱਖ ਨਹੀਂ ਕੱਟੇਗਾ ਅਤੇ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਮਨੁੱਖੀ ਦਖਲਅੰਦਾਜ਼ੀ ਤੋ...

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ/ਕਪੂਰਥਲਾ, 21 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤ...

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 21 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ...

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

Breaking News
ਚੰਡੀਗੜ੍ਹ, 20 ਅਗਸਤ: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋ...

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

Breaking News
ਚੰਡੀਗੜ੍ਹ, 20 ਅਗਸਤ*: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”  ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ...

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵ...

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ। ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕ...

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ 'ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ 'ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ।   ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾ...

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ 20 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ...

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, AI ਨਾਲ 383 ਕਰੋੜ ਰੁਪਏ ਬਚਾਏ, 10 ਹਜ਼ਾਰ ਅਧਿਆਪਕ ਬਣ ਰਹੇ AI ਮਾਹਿਰ

Breaking News, Punjab Development
ਚੰਡੀਗੜ੍ਹ, 19 ਅਗਸਤ : ਪੰਜਾਬ ਹੁਣ ਸਿਰਫ਼ ਰਾਜਨੀਤੀ ਰਾਹੀਂ ਨਹੀਂ ਸਗੋਂ ਤਕਨਾਲੋਜੀ ਰਾਹੀਂ ਬਦਲੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜਦੋਂ ਨੀਅਤ ਸਾਫ਼ ਹੋਵੇਗੀ ਅਤੇ ਸੋਚ ਆਧੁਨਿਕ ਹੋਵੇਗੀ, ਤਾਂ ਜਨਤਾ ਦਾ ਪੈਸਾ ਬਚੇਗਾ ਅਤੇ ਸਿਸਟਮ ਵਿੱਚ ਵੀ ਸੁਧਾਰ ਹੋਵੇਗਾ। ਪਹਿਲਾਂ ਸੜਕਾਂ ਦੀ ਮੁਰੰਮਤ ਦੇ ਨਾਮ 'ਤੇ ਬਿਨਾਂ ਕਿਸੇ ਜਾਂਚ ਦੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਂਦੇ ਸਨ। ਹੁਣ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੂਰੇ ਸੂਬੇ ਦੀਆਂ ਸੜਕਾਂ ਦਾ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਵੀਡੀਓਗ੍ਰਾਫੀ ਰਾਹੀਂ ਸਰਵੇਖਣ ਕੀਤਾ ਗਿਆ। 3,369 ਸੜਕਾਂ ਦੀ ਜਾਂਚ ਵਿੱਚ 843 ਸੜਕਾਂ ਸਹੀ ਹਾਲਤ ਵਿੱਚ ਪਾਈਆਂ ਗਈਆਂ। ਇਹ ਉਹੀ ਸੜਕਾਂ ਸਨ ਜਿਨ੍ਹਾਂ 'ਤੇ ਪਿਛਲੀਆਂ ਸਰਕਾਰਾਂ ਨੇ ਮੁਰੰਮਤ ਦੇ ਨਾਮ 'ਤੇ ਕਰੋੜਾਂ ਰੁਪਏ ਬਰਬਾਦ ਕੀਤੇ ਸਨ। ਇਸ ਵਾਰ 383 ਕਰੋੜ ਰੁਪਏ ਦੀ ਬੱਚਤ ਹੋਈ। ਇਹ ਪੈਸਾ ਹੁਣ ਸਿਰਫ਼ ਜਨਤਾ ਦੀ ਭਲਾਈ ਲਈ ਵਰਤਿਆ ਜਾਵੇਗਾ, ਭ੍ਰਿਸ਼ਟ ਮੁਰੰਮਤ ਜਾਂ ਫ਼ਜ਼ੂਲ ਖ਼ਰਚ ਲਈ ਨਹੀਂ।ਭਗਵੰਤ ਮਾਨ ਸਰਕਾਰ ਨੇ ਸਿਰਫ਼ ਸੜਕਾਂ ਤੱਕ ਹੀ ਨਹੀਂ ਸੋਚਿਆ, ਸਗੋਂ ਪੂਰੇ ਸਿਸਟਮ ਦੀ ਮੁਰੰਮ...