Saturday, August 15Malwa News
Shadow

Breaking News

ਸਰਕਾਰ ਦੀ ਮਾਲਕੀ ਵਾਲੇ  ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਭੋਜਨ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ  ਨੇ ਸਰਕਾਰੀ ਮਾਲਕੀ ਵਾਲੇ ਬ੍ਰਾਂਡ 'ਪੰਜਾਬ ਮਾਰਟ' ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ ਹੈ I ਇਸ ਸਬੰਧੀ ਪ੍ਰਸਤਾਵ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਕਮਿਸ਼ਨ ਦੀਆਂ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ, ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਭੋਜਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗੀ। ਸਹਿਕਾਰੀ ਖੇਤਰ ਦੀ ਮਜ਼ਬੂਤੀ ਰਾਹੀਂ ਰਾਜ ਵਿੱਚ ਪੇਂਡੂ ਰੁਜ਼ਗਾਰ ਦੇ ਵੱਧ ਤੋੰ ਵੱਧ ਮੌਕੇ ਯਕੀਨੀ ਬਣਾਉਣ ਦੀ ਮਹੱਤਤਾ ਨੂੰ ਵੀ ਸ੍ਰੀ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਪੇਂਡੂ ਵਿਕਾਸ, ਸਹਿਕਾਰਤਾ, ਰੁਜ਼ਗਾਰ ਉਤਪੱਤੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਤਾਲਮੇਲ ਅਹ...

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ  ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜ...

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ। ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ...

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

Breaking News
ਚੰਡੀਗੜ੍ਹ, 19 ਅਗਸਤ: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੰੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ...

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

Breaking News
ਚਮਕੌਰ ਸਾਹਿਬ (ਰੂਪਨਗਰ), 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸੁਖ...

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

Breaking News
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅ...

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ ਜਾਂ ਬੱਚੇ ਆਪਣੇ ਮਾਤਾ-ਪਿਤਾ ਭਾਵ ਬਜ਼ੁਰਗਾਂ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ ਕਰਦੇ ਹਨ ਤਾਂ ਅਜਿਹੇ ਦੋਸ਼ੀਆਂ ਖ਼ਿਲਾਫ਼ ਇਸ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦਾ ਉਪਬੰਧ ਹੈ, ਤਾਂ ਜੋ ਬਜ਼ੁਰਗਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਖੰਨਾ ਸ਼ਹਿਰ ਦੇ ਰਹਿਣ ਵਾਲੇ ਸੀਨੀਅਰ ਸਿਟੀਜ਼ਨ ਅਵਿਨਾਸ ਚੰਦਰ ਖੰਨਾ ਵੱਲੋਂ ਆਪਣੇ ਪੁੱਤਰ ਅਤੇ ਨੂੰਹ ਵਿਰੁੱਧ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਦਿੱਤੀ ਗਈ ਸ਼ਿਕਾਇਤ ਤੇ ਤੁਰੰਤ ਨੋਟਿਸ ਲੈਂਦਿਆਂ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਵਿਭਾਗੀ...

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

Breaking News
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ। ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ  ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ...

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 17 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 26, 023 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 461 ਗ੍ਰਾਮ ਹੈਰੋਇਨ, 415 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,550  ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉ...

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

Breaking News
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿ...