Saturday, August 15Malwa News
Shadow

Breaking News

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ  ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ  ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਜੋ ਕਿ ਪਹਿਲਾਂ 15 ਅਗਸਤ ਤੱਕ ਲਾਗੂ ਸੀ, ਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਮਾਲਕਾਂ ਲਈ ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਸਮੁੱਚੇ ਅਦਾਇਗੀ ਨਾ ਕੀਤੇ ਅਤੇ ਅੰਸ਼ਕ ਤੌਰ 'ਤੇ ਅਦਾ ਕੀਤੇ ਗਏ ਪ੍ਰਾਪਰਟੀ ਟੈਕਸਾਂ 'ਤੇ ਲਾਗੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਮਾਲਕ ਭੁਗਤਾਨ ਦੀ ਸਮਾਂ-ਸੀਮਾ ਦੇ ਆਧਾਰ 'ਤੇ ਵਿਆਜ ਅਤੇ ਜੁਰਮਾਨੇ 'ਤੇ ਛੋਟ ਦੇ ਨਾਲ ਆਪਣੇ ਬਕਾਇਆ ਟੈਕਸਾਂ ਦਾ ਭੁਗਤਾਨ ਕਰ ਸਕਦੇ ਹਨ। ਸਥਾਨਕ ਸ...

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ 438 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀਜ਼.), 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਤਰਜੀਹ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਕੋਈ ਵੀ ਮਰੀਜ਼ ਕੋਈ ਵੀ ਡਾਕਟਰੀ ਸਹਾਇਤਾ ਤੋਂ ਬਿਨਾਂ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਐਮਰਜੈਂ...

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

Breaking News
ਚੰਡੀਗੜ੍ਹ/ਸੰਗਰੂਰ, 16 ਅਗਸਤ 2025 ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ. ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ਸਦਕਾ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉੱਥੇ ਹੀ ਇਹ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ...

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 16 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜ...

ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਐਸ ਸੀ ਵਿੰਗ ਦੇ ਨਵੇਂ ਆਹੁਦੇਦਾਰਾਂ ਦਾ ਐਲਾਨ

Breaking News
ਚੰਡੀਗੜ੍ਹ, 16 ਅਗਸਤ : ਆਮ ਆਦਮੀ ਪਾਰਟੀ ਪੰਜਾਬ ਵਲੋਂ ਪਾਰਟੀ ਦੇ ਪੰਜਾਬ ਐਸ.ਸੀ. ਵਿੰਗ ਦੇ ਆਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਬ ਐਸ ਸੀ ਵਿੰਗ ਦੇ 39 ਆਹੁਦੇਦਾਰਾਂ ਦਾ ਐਲਾਨਿ ਕੀਤਾ ਗਿਆ।ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ਹੇਠ ਲਿਖੇ ਅਨੁਸਾਰ ਹੈ।...

ਪੰਜਾਬ ਸਰਕਾਰ ਵਲੋਂ ਹੜ੍ਹਾਂ ਬਾਰੇ ਜਿਲਾ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ

Breaking News, Hot News
ਚੰਡੀਗੜ੍ਹ, 16 ਅਗਸਤ : ਪੰਜਾਬ ਸਰਕਾਰ ਨੇ ਸੂਬੇ ਵਿਚ ਹੜ੍ਹਾਂ ਦੀ ਸਥਿੱਤੀ ਨੂੰ ਦੇਖਦਿਆਂ ਸਖਤ ਪ੍ਰਬੰਧਾਂ ਦੇ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਜਿਲੇ ਵਿਚ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਵੀ ਇਲਾਕੇ ਵਿਚ ਕਿਸੇ ਵਿਅਕਤੀ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਇਨ੍ਹਾਂ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੰਟਰੋਲ ਰੂਮਾਂ ਰਾਹੀਂ ਮੁਸ਼ਕਲ ਵਿਚ ਘਿਰੇ ਹੋਏ ਲੋਕਾਂ ਨੂੰ ਤੁਰੰਤ ਰਾਹਮ ਪਹੁੰਚਾਈ ਜਾਵੇਗੀ।ਸਰਕਾਰ ਵਲੋਂ ਸਾਰੇ ਜਿਲਿਆਂ ਵਿਚ ਸਥਾਪਿਤ ਕੀਤੇ ਗਏ ਕੰਟਰੋਲ ਰੂਮਾਂ ਦੇ ਸੰਪਰਕ ਨੰਬਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ, ਜੋ ਇਸ ਤਰਾਂ ਹੈ :ਰੂਪਨਗਰ (ਰੋਪੜ): 01881-221157ਗੁਰਦਾਸਪੁਰ: 01874-266376 / 1800-180-1852ਪਠਾਨਕੋਟ: 01862-346944ਅੰਮ੍ਰਿਤਸਰ: 01832-229125ਤਰਨ ਤਾਰਨ: 01852-224107ਹੁਸ਼ਿਆਰਪੁਰ: 01882-220412ਲੁਧਿਆਣਾ: 0161-2520232ਜਲੰਧਰ: 0181-2224417 / 94176-57802ਐਸ.ਬੀ.ਐਸ. ਨਗਰ (ਨਵਾਂਸ਼ਹਿਰ): 01823-220645ਮਾਨਸਾ: 01652-229082ਸੰਗਰੂਰ: 01672-2341...

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Breaking News
ਫ਼ਰੀਦਕੋਟ, 15 ਅਗਸਤ: ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਨ ਪ੍ਰੇਮੀ ਤੇ ਸਰਕਾਰੀ ਅਧਿਕਾਰੀ ਅਤੇ ਹੋਰ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਇਆ।ਇੱਥੇ ਸੁਤੰਤਤਰਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਤੇ ਐਵਾਰਡ ਦਿੱਤੇ, ਉਨ੍ਹਾਂ ਵਿੱਚ ਡਾ. ਅਨੁਪਮਾ ਗੁਪਤਾ (ਅੰਮ੍ਰਿਤਸਰ), ਮਾਸਟਰ ਤੇਗਬੀਰ ਸਿੰਘ (ਰੂਪਨਗਰ), ਸਰੂਪਇੰਦਰ ਸਿੰਘ (ਪਟਿਆਲਾ), ਰਤਨ ਲਾਲ ਸੋਨੀ (ਹੁਸ਼ਿਆਰਪੁਰ), ਡਾ. ਹਿਤੇਂਦਰ ਸੂਰੀ (ਫਤਹਿਗੜ੍ਹ ਸਾਹਿਬ), ਗੁਲਸ਼ਨ ਭਾ...

ਪੰਜਾਬ ਦੇ ਹਰ ਵਰਗ ਦੀਆਂ ਸਮਾਜਿਕ , ਆਰਥਿਕ, ਧਾਰਮਿਕ ਤੇ ਸੱਭਿਆਚਾਰਕ ਭਾਵਨਾਵਾਂ ਨੂੰ ਸਮਝਣ ਵਿੱਚ ਕਾਮਯਾਬ ਹੋਈ ਪੰਜਾਬ ਸਰਕਾਰ: ਮੁੱਖ ਮੰਤਰੀ

Breaking News
ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ  ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ  ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਫ਼ਰੀਦਕੋਟ ਦੀ ਪਵਿੱਤਰ ਧਰਤੀ `ਤੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਜੀ ਨੂੰ ਸ਼ਰਧਾ ਅਤੇ ਸਤਿਕਾਰ ਵੀ ਭੇਟ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਸਾਹਿਤ ਦਾ ਪਹਿਲਾ ਮਹਾਨ ਕਵੀ ਮੰਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਆਪਣੀ ਗੱਲ ਆਖੀ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਵਿਲੱਖਣ ਅਤੇ ਬੇਮਿਸਾਲ ਭੂਮਿਕਾ ਜੱਗ ਜ਼ਾਹਰ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇਕ ਰਿ...

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

Breaking News
ਫ਼ਰੀਦਕੋਟ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹ...

79ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ ‘ਚ ਲਹਿਰਾਇਆ ਤਿਰੰਗਾ ਝੰਡਾ

Breaking News
ਚੰਡੀਗੜ੍ਹ/ਰੂਪਨਗਰ, 15 ਅਗਸਤ: ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। ਡੀ.ਐਸ.ਪੀ. ਸ. ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਸਮਾਰੋਹ ਮੌਕੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱ...