Saturday, August 15Malwa News
Shadow

Breaking News

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

Breaking News
ਚੰਡੀਗੜ, ਅਗਸਤ 12, ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦ...

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

Breaking News
ਐਸ.ਏ.ਐਸ. ਨਗਰ, 12 ਅਗਸਤ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ। ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ  ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂ...

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ 'ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ' ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ 'ਸੇਫ ਪੰਜਾਬ ਪੋਰਟਲ' ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਸਤ 2024 ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਹੌਟਸਪੌਟਸ ਬਾਰੇ ਜਨਤਕ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨ ਲਈ ਲਾਂਚ ਕੀਤੇ ਗਏ ਇਸ ਵਟਸਐਪ ਚੈਟਬੋਟ ਨੇ 32 ਫੀਸਦੀ ਦੀ ਪ੍ਰਸ਼ੰਸਾਯੋਗ ਪਰਿਵਰਤਨ ਦਰ ਹਾਸਲ ਕੀਤੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਿਆ ਗਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਟਸਐਪ ਚੈਟਬੋਟ, ਜੋ 9779100200 'ਤੇ ਉਪਲਬਧ ਹੈ, ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਨੇ 'ਸੇਫ ਪੰਜਾਬ ਪੋਰਟਲ' ਨੂੰ ਪੁਲਿਸ ਨਾਲ ਜਨਤਕ ਸਹਿਯੋਗ ਲਈ ਦੇਸ਼ ਦੇ ਸਭ ਤ...

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

Breaking News
ਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਸ ਮੁੰਡੀਆ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਤਾਂ ਹੀ ਅਸਲ ਹੁੰਦਾ ਹੈ ਜਦੋਂ ਕਿਸਾਨ ਖੁਸ਼ ਅਤੇ ਸੰਤੁਸ਼ਟ ਹੁੰਦੇ ਹਨ। ਜੇ ਕਿਸੇ ਨੀਤੀ ‘ਤੇ ਕਿਸਾਨਾਂ ਵਿੱਚ ਅਸਹਿਮਤੀ ਹੈ, ...

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

Breaking News
ਸੰਗਰੂਰ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ। ਮੁੱਖ ਮੰਤਰੀ ਨੇ ਕਿਹ...

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ...

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

Breaking News
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ :  ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ...

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

Breaking News
ਢਢੋਗਲ (ਸੰਗਰੂਰ), 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿ...

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

Breaking News
ਸਤੌਜ (ਸੰਗਰੂਰ), 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾ...

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

Breaking News
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍...