Saturday, August 15Malwa News
Shadow

Breaking News

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 30 ਜੁਲਾਈ: ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪ ਕੇ ਅੱਜ ਵੱਡਾ ਤੋਹਫ਼ਾ ਦਿੱਤਾ। ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੇ ਬੇਸ਼ਕੀਮਤੀ ਸਾਲ ਸਰਕਾਰ ਦੀ ਸੇਵਾ ਵਿੱਚ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਨਾਮ ਨਾਲ ਤੋਂ ਕੰਟਰੈਕਟ ਸ਼ਬਦ ਹਮੇਸ਼ਾ ਲਈ ਕੱਢਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 30 ਜੁਲਾਈ : ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਿਆਪਕ ਸੁਧਾਰ ਹੋਵੇਗਾ।ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਵਿਕਾਸ ਬਲਾਕਾਂ ਦੇ ਅਧਿਕਾਰ ਖੇਤਰ ਨੂੰ ਸਬੰਧਤ ਜ਼ਿਲ੍ਹਾ ਸੀਮਾਵਾਂ ਦੇ ਅਨੁਸਾਰ ਲਿਆਉਣ ਲਈ ਪੁਨਰਗਠਨ ਕੀਤਾ ਗਿਆ ਹੈ ਜਿਸ ਨਾਲ ਸੰਗਰੂਰ, ਮਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। ਇਸ ਪੁਨਰਗਠਨ ਦਾ ਉਦੇਸ਼ ਬਲਾਕ-ਪੱਧਰੀ ਅਤੇ ਜ਼ਿਲ੍ਹਾ-ਪੱਧਰੀ ਪ੍ਰਸ਼ਾਸਨ ਵਿਚਕਾਰ...

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ

Breaking News
 ਸ੍ਰੀ ਅਨੰਦਪੁਰ ਸਾਹਿਬ, 30 ਜੁਲਾਈ : ਨੌਵੇਂ ਪਾਤਸ਼ਾਹ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ-ਏ-ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ,  ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।       ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ ਅਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ ਵੀ ਮੋਜੂਦ ਸਨ। ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ...

ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ

Breaking News
ਚੰਡੀਗੜ੍ਹ, 30 ਜੁਲਾਈ: ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਸੀਨੀਅਰ ਮੈਡੀਕਲ ਅਫਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਇੱਕ ਹਾਊਸ ਸਰਜਨ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦੀ ਘੋਰ ਅਣਗਹਿਲੀ ਕਾਰਨ ਆਕਸੀਜਨ ਦੀ ਸਪਲਾਈ ਵਿੱਚ ਵਿਘਨ ਪੈਣ ਕਰਕੇ ਕਈ ਮਰੀਜ਼ਾਂ ਦੀ ਜਾਨ ਚਲੀ ਗਈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਮੈਡੀਕਲ ਸੁਪਰਡੈਂਟ ਰਾਜ ਕੁਮਾਰ, ਸੀਨੀਅਰ ਮੈਡੀਕਲ ਅਫਸਰ (ਐਸਐਮਓ) ਸੁਰਜੀਤ ਸਿੰਘ, ਕੰਸਲਟੈਂਟ ਐਨਸਥੀਸੀਆ ਡਾ. ਸੋਨਾਕਸ਼ੀ (ਆਨ-ਡਿਊਟੀ ਡਾਕਟਰ) ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਕਤ ਤਿੰਨਾਂ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ 'ਤੇ ਉਕਤ ਡਾਕਰਟਾਂ ਨੂੰ ਸੇਵਾ ਤੋਂ ਬਰਖਾਸਤ ਵੀ ਕੀਤਾ ਜਾ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਉਹ ਕਿਸੇ ਵੀ ਸੇਵਾ ਲਾਭ ਦੇ ਹੱਕਦਾਰ ਨਹੀਂ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ...

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

Breaking News
ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ: ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕ...

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

Breaking News
ਚੰਡੀਗੜ੍ਹ, 29 ਜੁਲਾਈ: ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।  ਦੱਸਣਯੋਗ ਹੈ ਕਿ ਸ. ਗੁਰਮੀਤ ਸਿੰਘ ਖੁੱਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਮੁਖੀ ਹਨ। ਪੰਜਾਬ ਮੰਡੀ ਬੋਰਡ ਦੀ ਓ.ਟੀ.ਐਸ. ਸਕੀਮ ਨਾਲ ਵੱਡੀ ਗਿਣਤੀ ਆੜ੍ਹਤੀਆਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਰਤਾ ਵਧੇਗੀ ਅਤੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਵੇਗਾ। ਇਸ ਮੌਕੇ ਆੜ੍ਹਤੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਲੋਡਿੰਗ ਲਈ ਭੁਗਤਾਨ ਦਰ ਨੂੰ ਕਈ ਸਾਲਾਂ ਤੋਂ ਨਹੀਂ ਵਧਾਇਆ ਗਿਆ ਹੈ। ਉਨ੍ਹਾਂ ਨੇ ਇਸ ਦਰ ਵਿੱਚ ਵਾਧੇ ਦੀ ਮੰਗ ਕ...

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ ਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀਯ ਸਿਖਿਆ ਸੰਮੇਲਨ ਵਿਚ ਭਾਗ ਲੈਣ ਲਈ ਆਏ ਹੋਏ ਸਨ। ਕੌਮੀ ਪੱਧਰ ਦੇ ਕਰਵਾਏ ਗਏ ਇਸ ਸੰਮੇਲਨ ਵਿਚ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਵੀ ਇਸ ਸੰਮੇਲਨ ਵਿਚ ਹਾਜ਼ਰੀ ਭਰੀ ਗਈ। ਸ. ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਕੇਂਦਰ ਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ ਪਰ ਕੇਂਦਰ ਆਪਣਾ ਦਬਦਬਾ ਸੂਬਿਆਂ ਉੱਪਰ ਵਧਾਉਣ ਲਈ ਨਵੀਂ ਸਿੱਖਿਆ ਨੀਤੀ ਦੀ ਆੜ ਲੈ ਰਿਹਾ ਹੈ।  ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ  ਦਰਜ 22 ਭਾਸ਼ਾਵਾਂ ਵਿਚ ਸ਼ਾਮਲ ਹੋਣ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਬੋਲੀ ...

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਜੁਲਾਈ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸਥਾਰ ਵਿੱਚ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ‘ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰ...

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

Breaking News
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਨੇ ਰਵਾਇਤੀ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਵੀ ਨੰਗਾ ਕੀਤਾ ਹੈ ਜੋ ਸੂਬੇ ਨੂੰ ਲੁੱਟਣ ਅਤੇ ਨਸ਼ਿਆਂ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਆਪਸ ਵਿੱਚ ਮਿਲੀਆਂ ਹੋਈਆਂ ਅਤੇ ਬਰਾਬਰ ਦੀਆਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਇਹ ਜੰਗ ਤਾਂ ਹੀ ਸਫਲ ਹੋ ਸ...

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ*

Breaking News
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ*:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ।ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾ...