Saturday, August 15Malwa News
Shadow

Breaking News

ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

Breaking News
ਚੰਡੀਗੜ੍ਹ/ਆਕਲੈਂਡ, 28 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ। ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਸ੍ਰੀ ਟੈਫੋਰਡ ਨਾਲ ਵਿਚਾਰੇ, ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਤੇ ਦਿਨੀਂ ਨਿਊਜ਼ੀਲੈਂਡ ਵਿੱਚ ਸਿੱਖ ਅਤੇ ਕੁਝ ਹੋਰ ਧਰਮਾਂ ਦੇ ਝੰਡੇ ਸਾੜਨ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ। ਸ. ਗੜ੍ਰੀ ਵੱਲੋਂ ਮੈਂਬਰ ਫਿਲਪ ਸਟੋਨਰ ਟੈਫੋਰਡ ਨੂੰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾ...

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 28 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਦੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਜੇਲ੍ਹ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ, ਜਿਸ ਵਿੱਚ ਮਹੱਤਵਪੂਰਨ ਮਾਨਸਿਕ ਸਿਹਤ ਸੇਵਾਵਾਂ ਸ਼ਾਮਲ ਹਨ, ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ। ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੈਦੀਆਂ ਨੂੰ ਉਪਲਬਧ ਮਨੋਵਿਗਿਆਨਕ ਸਹ...

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

Breaking News
ਚੰਡੀਗੜ੍ਹ, 27 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1,002 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 1 ਮਾਰਚ, 2025 ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 23,647 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਪੰਜਾਬ ਪੁਲਿਸ ਨੇ 14,906 ਐਫਆਈਆਰਜ਼ ਦਰਜ ਕੀਤੀਆਂ ਹਨ, ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਮਾਣ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਠੋਸ ਨਿਰਦੇਸ਼ ਦਿੱਤੇ ਹਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ,...

1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਹੋਵੇਗੀ ਸ਼ੁਰੂ – ਹਰਜੋਤ ਸਿੰਘ ਬੈਂਸ

Breaking News
ਨੰਗਲ/ ਚੰਡੀਗੜ੍ਹ 27 ਜੁਲਾਈ  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚੁੰਹ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ਇਲੈਕਟ੍ਰਾਨਿਕ ਮੀਡੀਆ ਪ੍ਰੈਸ ਕਲੱਬ ਵੱਲੋਂ ਆਯੋਜਿਤ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜੁੜੇ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ, ਉਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਪੱਤਰਕਾਰ ਭਾਈਚਾਰੇ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹ...

ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ‘ਚ ਗਿਆਰਾਂ ਛਾਪਿਆਂ ਦੌਰਾਨ 3 ਬੱਚੇ ਰੈਸਕਿਉ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਜੀਵਨਜੋਤ ਮੁਹਿੰਮ–2" ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਮਾਰੇ ਗਏ 11 ਵਿਸ਼ੇਸ਼ ਛਾਪਿਆਂ ਦੌਰਾਨ 3 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ। ਇਸ ਤਰ੍ਹਾਂ, ਮੁਹਿੰਮ ਦੀ ਸ਼ੁਰੂਆਤ ਤੋਂ ਸਿਰਫ 11 ਦਿਨਾਂ ਵਿੱਚ 190 ਵਿਸ਼ੇਸ਼ ਛਾਪਿਆਂ ਰਾਹੀਂ ਕੁੱਲ 195 ਬੱਚਿਆਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਛਾਪੇ ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਖੇਤਰੀ ਬਾਲ ਸੁਰੱਖਿਆ ਟੀਮਾਂ ਵੱਲੋਂ ਮਾਰੇ ਗਏ। ਛਾਪਿਆਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 2 ਤੇ ਸੰਗਰੂਰ ਵਿੱਚ 1 ਬੱਚਾ ਬਚਾਇਆ ਗਿਆ। ਸੰਗਰੂਰ ਦੇ 1 ਬੱਚੇ ਨੂੰ ਮਾਪਿਆਂ ਦੀ ਕਾਉਂਸਲਿੰਗ ਤੋਂ ਬਾਅਦ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ ਹੁਸ਼ਿਆਰਪੁਰ ਦੇ 2 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਹਾਲੇ ਜਾਰੀ ਹੈ ਅਤੇ ਉਨ੍ਹਾਂ ਨੂੰ...

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ...

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

Breaking News
ਚੰਡੀਗੜ੍ਹ, 26 ਜੁਲਾਈ: ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀ.ਪੀ.ਡੀ.ਪੀ.) ਐਕਟ ਬਾਰੇ ਵਿਆਪਕ ਵਰਕਸ਼ਾਪ ਕਰਵਾਈ, ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਨਵੇਂ ਕਾਨੂੰਨ ਦੇ ਲਾਗੂਕਰਨ ਸਬੰਧੀ ਰਣਨੀਤੀਆਂ 'ਤੇ ਚਰਚਾ ਕੀਤੀ। ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਸੈਸ਼ਨ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਵਰਕਸ਼ਾਪ ਦੌਰਾਨ ਸਰਕਾਰੀ ਆਈ.ਟੀ. ਐਪਲੀਕੇਸ਼ਨਾਂ ਅਤੇ ਡਿਜੀਟਲ ਸੇਵਾਵਾਂ ਵਿੱਚ ਡੀ.ਪੀ.ਡੀ.ਪੀ. ਐਕਟ ਦੀ ਪਾਲਣਾ ਦੇ ਵਿਹਾਰਕ ਪਹਿਲੂਆਂ ਬਾਰੇ ਚਰਚਾ ਕੀਤੀ ਗਈ। ਐਨ.ਆਈ.ਸੀ. ਹੈੱਡਕੁਆਰਟਰ ਤੋਂ ਡਿਪਟੀ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਮਿੱਤਲ ਨੇ ਡੀ.ਪੀ.ਡੀ.ਪੀ. ਐਕਟ ਦੇ ਉਪਬੰਧਾਂ ਅਤੇ ਨਿਯਮਾਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਾਈਵੇਸੀ ਗਵਰਨੈਂਸ ਅਤੇ ਲਾਗੂਕਰਨ ਪ੍ਰੋਟੋਕੋਲ ਬਾਰੇ ਵਿਸਤ੍ਰਿਤ ਮਾਰਗਦਰਸ਼ਨ ਪ੍ਰਦਾ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

Breaking News
ਚੰਡੀਗੜ੍ਹ/ਸੰਗਰੂਰ, 26 ਜੁਲਾਈ: ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ "ਅਧਿਆਪਕਾਂ ਨਾਲ ਸੰਵਾਦ" ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਕੇਵਲ ਦਿੱਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ...

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 26 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ 'ਤੇ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ...

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ। ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ...