ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ
ਚੰਡੀਗੜ੍ਹ, 25 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ‘ਸੀਡ (ਪੰਜਾਬ ਸੋਧ) ਬਿੱਲ 2025’ ਪੇਸ਼ ਕਰਨ ਨੂੰ ਸਹਿਮਤੀ ਦੇ ਦਿੱਤੀ। ਸ਼ੁਰੂਆਤ ਤੋਂ ਹੀ ਸੀਡ ਐਕਟ 1966 ਦੀ ਧਾਰਾ 19 ਵਿੱਚ ਕੋਈ ਸੋਧ ਨਹੀਂ ਕੀਤੀ ਗਈ, ਜਿਸ ਕਾਰਨ ਜੁਰਮਾਨਿਆਂ ਨਾਲ ਇਹ ਅਪਰਾਧ ਰੁਕ ਨਹੀਂ ਰਿਹਾ। ਇਸ ਲਈ ਮੰਤਰੀ ਮੰਡਲ ਨੇ ‘ਸੀਡ ਐਕਟ (ਅਧਿਸੂਚਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਦਾ ਨਿਯਮ)’ ਦੀ ਧਾਰਾ 7 ਦੀ ਉਲੰਘਣਾ ਲਈ ਐਕਟ ਵਿੱਚ ਸੋਧ ਕਰਨ ਅਤੇ ਧਾਰਾ 19 ਏ ਸ਼ਾਮਲ ਕਰਨ ਲਈ ਇਕ ਬਿੱਲ ਬਣਾਉਣ ਦੀ ਪ੍ਰਵਾਨਗ...