Saturday, August 15Malwa News
Shadow

Breaking News

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹ...

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

Breaking News
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਸ਼੍ਰੀ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ ਕਮੇਟੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ, ਮੋਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਲੁਧਿਆਣਾ ਤੋਂ ਸ਼੍ਰੀ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਤੋਂ ਸ਼੍ਰੀ ਰਜਨੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਐਪੇਰਲ, ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਸੈਕਟਰ ਦੀ ਕਮੇਟੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਿੰਨੋਂ ਕਮੇਟੀਆਂ ਨਾਲ ਸਬੰਧਤ ਮੈਂਬਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ: (ਏ) ਸਪਿਨਿੰਗ ਅਤੇ ਬੁਣਾਈ ਕਮੇਟੀ ਐਸਪੀ ਓਸਵਾਲ,  ਚੇਅਰਮੈਨ,  ਵਰਧਮਾਨ ਟੈਕਸਟਾਈਲਏਡੀਸੀ (ਜਨਰਲ) ਲੁਧਿਆਣਾ,  ਮੈਂਬਰ ਸਕੱਤਰ, ਸਰਕਾਰਅਭਿਸ਼ੇਕ ਗੁਪਤਾ ,  ਮੈਂਬਰ ,      ਟਰਾਈਡੈਂਟ ਲਿਮਟਿਡ, ਬ...

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਖੋਲ੍ਹਿਆ ਜਾ ਰਿਹਾ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ...

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਦੇ ਸਹਿਕਾਰੀ ਬੈਂਕਿੰਗ ਨੈੱਟਵਰਕ ਨੂੰ ਮਜ਼ਬੂਤ ਕਰਨ ਵਿੱਚ ਸੰਸਥਾ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਖਾਸ ਤੌਰ 'ਤੇ ਸਹਿਕਾਰੀ ਬੈਂਕਾਂ ਅਤੇ ਸੋਸਾਇਟੀਆਂ ਨੂੰ ਨਾਬਾਰਡ ਦੁਆਰਾ ਦਿੱਤੇ ਗਏ ਘੱਟ ਵਿਆਜ ਦਰ ਵਾਲੇ ਕਰਜ਼ਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹੁੰਚਯੋਗ ਵਿੱਤੀ ਸਰੋਤ ਇਨ੍ਹਾਂ ਸੰਸਥਾਵਾਂ ਨੂੰ ਬਦਲੇ ਵਿੱਚ ਕਿਸਾਨਾਂ ਨੂੰ ਕਿਫਾਇਤੀ ਕਰਜ਼ਾ ਪ੍ਰਦਾਨ ਕਰਨ ਦੇ ਯੋਗ ਬਣਾਉਂਦੇ ਹਨ, ਜੋ ਕਿ ਸੂਬੇ ਵਿੱਚ ਖੇਤੀਬਾੜੀ ਵਿਕਾਸ ਦਾ ਮੁੱਖ ਅਧਾਰ ਹੈ। ਵਿੱਤ ਮੰਤਰੀ ਨੇ ਸੂਬੇ ਦੀ ਤਰੱਕੀ ਵਿੱ...

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵ...

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

Breaking News
*ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ 'ਤੇ ਵੇਰਵੇ ਸਾਂਝੇ ਕੀਤੇ ਜਾਣਗੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ...

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

Breaking News
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ 18 ਜੁਲਾਈ, 2025 ਨੂੰ 25 ਸਰਕਾਰੀ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਦੇ ਸਕੂਲ ਦਾ ਨਾਮ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੇ ਉੱਘੇ ਮੈਰਾਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਪੰਜਾਬ ਭਵਨ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰਸਿੱਧ ਸ਼ਖਸੀਅਤ...

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

Breaking News
ਚੰਡੀਗੜ੍ਹ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ। ਸ. ਮੁੰਡੀਆ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾ...

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 21 ਜੁਲਾਈ ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ। ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂ...

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Breaking News
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ...