Saturday, August 15Malwa News
Shadow

Breaking News

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Breaking News
ਮਲੇਰਕੋਟਲਾ, 18 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ...

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Breaking News
ਮਲੇਰਕੋਟਲਾ, 18 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ...

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ 

Breaking News
ਚੰਡੀਗੜ੍ਹ, 17 ਜੁਲਾਈ: ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ਇਸਦੀ ਸਮੀਖਿਆ ਵੀ ਕਰੇਗੀ। ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ: ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ  5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ। ਮੰਤਰੀ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਿਆਂ ਦੇ ਵਧਣ-ਫੁੱਲਣ ਤੇ ਸਾ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ। ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰ...

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

Breaking News
ਚੰਡੀਗੜ੍ਹ, 17 ਜੁਲਾਈ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਕੀਤਾ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ਼੍ਰੀ ਰਮਨ ਕਾਂਤ, ਉਪ-ਪ੍ਰਧਾਨ ਜਸਵਿੰਦਰ ਕੁਮਾਰ, ਸਕੱਤਰ ਜੋਗਾ ਸਿੰਘ, ਉਪ-ਸਕੱਤਰ ਰਵੀ ਕੁਮਾਰ, ਮਹਿਮੀ, ਖਜਾਨਚੀ ਮਨਜੀਤ ਸੰਧੂ, ਉਪ-ਖਜਾਨਚੀ ਜਸਵਿੰਦਰ ਸਹਜਲ਼, ਰਾਮਜੀਤ ਸਿੰਘ,  ਚਰਨਦਾਸ, ਟਹਿਲ ਰਾਮ,  ਮਹਿੰਦਰ ਪਾਲ, ਸੋਹਨ ਲਾਲ, ਗੁਰਬਖ਼ਸ਼ ਕੌਰ, ਕਸ਼ਮੀਰ ਕੌਰ, ਨੀਲਮ ਰਾਣੀ, ਹੇਮਾ ਚੁੰਬਰ, ਗੁਰਪ੍ਰੀਤ ਮੱਲ, ਮਨਜੀਤ ਸੰਧੂ, ਸੁਰਿੰਦਰ ਮਾਹੀ ਆਦਿ ਹਾਜਰ ਸਨ।...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

Breaking News
ਚੰਡੀਗੜ੍ਹ 17 ਜੁਲਾਈ: ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ। ਪਹਿਲੇ ਕਦਮ ਵਜੋਂ, ਪੰਜਾਬ ਸਰਕਾਰ ਉਦਯੋਗਾਂ ਅਤੇ ਸਰਕਾਰ ਵਿਚਕਾਰ ਇੱਕ ਢਾਂਚਾਗਤ ਅਤੇ ਸਹਿਯੋਗੀ ਸ਼ਮੂਲੀਅਤ ਦੀ ਪ੍ਰਵਾਨਗੀ ਦੇਣ ਲਈ ਖੇਤਰ-ਵਿਸ਼ੇਸ਼ ਕਮੇਟੀਆਂ ਨੂੰ ਨੋਟੀਫਾਈ ਕਰਨ ਲਈ ਤਿਆਰ ਹੈ। ਇਹ ਕਮੇਟੀਆਂ ਨੋਟੀਫਿਕੇਸ਼ਨ ਦੀ ਮਿਤੀ ਤੋਂ 2 ਸਾਲਾਂ ਦੀ ਮਿਆਦ ਲਈ ਕੰਮ ਕਰਨਗੀਆਂ, ਇਹ ਮਿਆਦ ਲੋੜ ਪੈਣ ਤੇ ਸਰਕਾਰ ਵੱਲੋਂ ਵਧਾਈ ਜਾ ਸਕਦੀ ਹੈ। ਖੇਤਰਾਂ ਦੀ ਸੂਚੀ: 1. ਟੈਕਸਟਾਈਲ-ਸਪਿਨਿੰਗ ਅਤੇ ਬੁਣਾਈ, ਲਿਬਾਸ ਨਿਰਮਾਣ, ਰੰਗਾਈ ਅਤੇ ਫਿਨਿਸ਼ਿੰਗ2. ਆਈ.ਟੀ. ਸੈਕਟਰ3. ਖੇਡਾਂ/ਚਮੜੇ ਦੇ ਸਾਮਾਨ4. ਮਸ਼ੀਨ ਟੂਲ5. ਸਾਈਕਲ ਉਦਯੋਗ6. ਆਟੋ ਅਤੇ ਆਟੋ ਕੰਪੋਨੈਂਟ7. ਹੈਵੀ ਮਸ਼ੀਨਰੀ8. ਇਲੈਕਟ੍ਰਿਕ ਵਾਹਨ9. ਨਵਿਆਉਣਯੋਗ ਊਰਜਾ10. ਫੂਡ ਪ੍ਰੋ...

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਜੁਲਾਈ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸ਼ਾਨਦਾਰ ਸਹਿਮਤੀ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੂਬੇ ਦੀ ਲੋਕਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਅਣਥੱਕ ਯਤਨਾਂ ਨੂੰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਦੋ ਕਾਰਜਕਾਲਾਂ ਦੌਰਾਨ ਉਨ੍ਹਾਂ ਨੇ ਪਹਿਲਾਂ ਕਦੇ ਵੀ ਕਿਸੇ ਸੈਸ਼ਨ ਦੌਰਾਨ ਸਾਰੇ ਵਿਧਾਨਕ ਮਾਮਲਿਆਂ 'ਤੇ ਪੂਰੀ ਸਰਬਸੰਮਤੀ ਹੁੰਦੀ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਇਹ 'ਆਪ' ਸਰਕਾਰ ਦੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਲੈ ਜਾਣ ਲਈ ਵਰਤੀ ਗਈ ਸਾਵਧਾਨੀ, ਯੋਜਨਾਬੱਧਤਾ ਅਤੇ ਇਮਾਨਦਾਰ ਪਹੁੰਚ ਦਾ ਸੰਕੇਤ ਹੈ। ਵਿੱਤ ਮੰਤਰੀ ਚੀਮਾ ...

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

Breaking News
ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰ...

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

Breaking News
ਚੰਡੀਗੜ੍ਹ, 16 ਜੁਲਾਈ: ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀ...

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 16 ਜੁਲਾਈ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ  (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ। ਡਾ. ਬਲਜੀਤ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ...