Saturday, August 15Malwa News
Shadow

Breaking News

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

Breaking News
ਚੰਡੀਗੜ੍ਹ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ ਸਭਾ ਦੀ ਸਿਲੈਕਟ ਕਮੇਟੀ ਨੂੰ ਭੇਜ ਦਿੱਤਾ ਹੈ ਤਾਂ ਜੋ ਇਸ ਬਾਰੇ ਸਾਰੇ ਭਾਈਵਾਲਾਂ ਦੇ ਵਿਚਾਰ ਲਏ ਜਾ ਸਕਣ। ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਗਦੀ ਜੋਤ ਹਨ, ਜਿਨ੍ਹਾਂ ਨੂੰ ਦੁਨੀਆ ਭਰ ਵਿੱਚ ਸਤਿਕਾਰਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸ਼ਾਂਤੀ ਅਤੇ ਸਮਾਨਤਾ ਦਾ ਰਾਹ ਦਸੇਰਾ ਹਨ ਅਤੇ ਬੀਤੇ ਸਮਿਆਂ ‘ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਨੂੰ ਪਹੁੰਚੀ ਡੂੰਘੀ ਭਾਵਨਾਤਮਕ ਠੇਸ ਨੂੰ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੁਝ ਤਾਕਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰ ਕੇ ਮਨੁੱਖਤਾ ਵਿਰੁੱਧ ਸਭ ਤੋਂ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦੇਣ ਲੱਗਿਆ...

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

Breaking News
ਚੰਡੀਗੜ੍ਹ, 15 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ। ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ 'ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ। ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ  ਸ੍ਰੀ ਅਮਨ ਅਰੋੜਾ...

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

Breaking News
ਚੰਡੀਗੜ੍ਹ, 15 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’  ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆ...

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

Breaking News
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।...

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬ...

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਨੂੰ ਸੁਚਾਰੂ ਬਣਾਉਣਾ ਅਤੇ ਇਸਦੀ  ਕੁਸ਼ਲਤਾ ਨੂੰ ਵਧਾਉਣਾ ਹੈ, ਜਿਸ ਤਹਿਤ ਹਰੇਕ ਆਮਦਨ ਕਰਦਾਤਾ ਵੱਲੋਂ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿੱਤੀ ਸਾਲ 2024-25 ਦੌਰਾਨ 190.36 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪ੍ਰਾਪਤ ਹੋਇਆ। ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਮੌਜੂਦਾ ਐਕਟ ਵਿੱਚ ਕੁਝ ਵਿਵਹਾਰਕ ਮੁਸ਼ਕਲਾਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੋਧੇ ਹੋਏ ਬਿੱਲ ਵਿੱਚ ਟੈਕਸ ਢ...

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਜਲ ਭੰਡਾਰਾਂ (ਰੇਜ਼ਰਵਾਇਰਾਂ) ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਸਬੰਧੀ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 10 ਜੁਲਾਈ, 2025 ਤੱਕ ਪ੍ਰਮੁੱਖ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਰਿਹਾ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਮੌਜੂਦਾ ਪੱਧਰ 1590.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1614.89 ਫੁੱਟ ਸੀ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਮੌਜੂਦਾ ਪੱਧਰ 1325.48 ਫੁੱਟ ਹੈ, ਜੋ 2023 ਦੇ ਹੜ...

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

Breaking News
*ਚੰਡੀਗੜ੍ਹ, 14 ਜੁਲਾਈ*: ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅ...

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

Breaking News
ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ  ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ। ਮੁੱਖ ਮੰਤਰੀ ਨੇ ਪਿ...