Saturday, August 15Malwa News
Shadow

Breaking News

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ 28 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। ਸਪੀਕਰ ਨੇ ਸੰਜੀਵ ਅਰੋੜਾ ਨੂੰ ਪੰਜਾਬ ਵਿਧਾਨ ਸਭਾ ਦਾ ਸਾਹਿਤ ਅਤੇ ਆਈ-ਪੈਡ ਭੇਟ ਕੀਤਾ।ਸੰਜੀਵ ਅਰੋੜਾ ਨੇ ਸਹੁੰ ਚੁੱਕੀ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫ਼ਾਦਾਰੀ ਰੱਖਣਗੇ। ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ਅਤੇ ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਨਾਲ ਨਿਭਾਉਣਗੇ। ਸੰਜੀਵ ਅਰੋੜਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਮਾਰਗਦਰਸ਼ਨ ਲੈਣਗੇ ਅਤੇ ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸਪੀਕਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਨੇ ਸਦਨ ਦੀਆਂ ਸਾਰੀਆਂ ਕਾਰਵਾਈਆਂ ਦਾ ਸਿੱਧਾ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ...

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

Breaking News
ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ 26 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ‘ਚ ਅਣਗਹਿਲੀ/ ਲਾਪਰਵਾਹੀ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਵਲੀ, 1970 ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।ਪੰਜਾਬ ਦੀਆਂ ਜੇਲ੍ਹਾਂ ‘ਚ ਡਿਊਟੀ ਨਿਭਾ ਰਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਗ਼ੈਰਕਾਨੂੰਨੀ ਗਤੀਵਿਧੀਆਂ, ਬੁਰਾ ਵਰਤਾਅ, ਅਨੁਸ਼ਾਸਨਹੀਣਤਾ, ਡਿਊਟੀ ਤੋਂ ਗੈਰਹਾਜ਼ਰੀ ਅਤੇ ਕੈਦੀਆਂ ਨਾਲ ਮੇਲ ਮਿਲਾਪ ਵਰਗੀਆਂ ਗਤੀਵਿਧੀਆਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ ਇਕਬਾਲ ਸਿੰਘ ਬਰਾੜ ਸੁਪਰਡੰਟ ਜ਼ਿਲ੍ਹਾ ਜੇਲ੍ਹ ਮਾਨਸਾ, ਮਨਿੰਦਰ ਪਾਲ ਚੀਮਾ ਡਿਪਟੀ ਸੁਪਰਡੰਟ ਸੈਂਟਰਲ ਜੇਲ੍ਹ ਲੁਧਿਆਣਾ, ਅਨਿਲ ਭੰਡਾਰੀ ਡਿਪਟੀ ਸੁਪਰਡੰਟ ਬੋਰਸਟਲ...
ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

Breaking News
ਚੰਡੀਗੜ੍ਹ, 28 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਮੁੱਚੀ ਦੁਨੀਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਮਾਜਵਾਦ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਸੁਮੇਲ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇੱਕ ਠੋਸ ਸੂਬਾਈ ਕਾਨੂੰਨ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨ...

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ...

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

Breaking News
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ...

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

Breaking News
ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿੱਚੋਂ ਹਨ। ...

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

Breaking News
ਪਟਿਆਲਾ, 27 ਜੂਨ:                    ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ...

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ। ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ...

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੰਤਰ...

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

Breaking News
ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ ਕਾਲੇ ਕਾਰੋਬਾਰ ਵਿੱਚ ਸ਼ਾਮਲ ਤੇ ਸਰਪ੍ਰਸਤੀ ਦੇਣ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਬਾਰੇ ਆਪਣੀ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ਦੁਹਰਾਈ। ਉਨ੍ਹਾਂ ਕਿਹਾ ਕਿ ਛੋਟੇ ਤਸਕਰ ਸਿਰਫ਼ ਡਿਸਟ੍ਰੀਬਿਊਟਰਾਂ ਵਾਂਗ ਕੰਮ ਕਰਦੇ ਹਨ, ਜਦੋਂ ਕਿ ਸਾਰਾ ਨੈੱਟਵਰਕ ਚਲਾਉਣ ਵਾਲੇ ਵੱਡੇ ਤਸਕਰ ਲੰਮੇ ਸਮੇਂ ਤੋਂ ਜਵਾਬਦੇਹੀ ਤੋਂ ਬਚ ਰਹੇ ਸਨ। ਹੁਣ ਇਨ੍ਹਾਂ ਵੱਡੇ ਤਸਕਰਾਂ ਦੀ ਵਾਰੀ ਹੈ। ਭਗਵੰਤ ਸਿੰਘ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ, “ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ-ਛੋਟੇ ਇਲ...