Saturday, March 28Malwa News
Shadow

Breaking News

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

Breaking News
ਚੰਡੀਗੜ੍ਹ, 19 ਫਰਵਰੀ:-ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ। ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲੀ ਜ...
ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਲੁਧਿਆਣਾ, 19 ਫਰਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ। ਕਿਲਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ, ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਿਸ ਤਹਿਤ ਹ...
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 18 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ। ਉਨ੍ਹਾਂ ਅੱ...
ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

Breaking News
ਚੰਡੀਗੜ੍ਹ, 18 ਫਰਵਰੀ:-ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ। ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ਨ...
12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ:- ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ।  ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ...
ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਪੰਜਾਬ ਸਰਕਾਰ ਵੱਲੋਂ ਜਨਵਰੀ 2026 ਤੱਕ (ਵਿੱਤੀ ਸਾਲ 2025-26 ਦੌਰਾਨ) ₹5,748 ਕਰੋੜ ਤੋਂ ਵੱਧ ਦੀ ਰਕਮ ਲਾਭਪਾਤਰੀਆਂ ਤੱਕ ਸਿੱਧੀ ਤੌਰ ‘ਤੇ ਪਹੁੰਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗਰੀਬ, ਬੁਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਬ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Breaking News
ਚੰਡੀਗੜ੍ਹ, 17 ਫਰਵਰੀ 2026 ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟ੍ਰੇਡ ਕਮਿਸ਼ਨ' ਦੇ ਗਠਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਨੂੰ ਰੁਟੀਨ ਦੀਆਂ ਪ੍ਰਵਾਨਗੀਆਂ, ਵਿਭਾਗੀ ਕਲੀਅਰੈਂਸ ਅਤੇ ਰੋਜ਼ਾਨਾ ਕਾਰੋਬਾਰੀ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਸਾਲਾਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਮੂਲੀ ਮੁੱਦਿਆਂ ਲਈ ਵੀ ਕਈ ਦਫ਼ਤਰਾਂ ਵਿਚਾਲੇ ਭੱਜ-ਦੌੜ ਕਰਕੇ ਆਪਣਾ ਕੀਮਤੀ ਸਮਾਂ ਬਰਬਾਦ ਕਰਨ ਲਈ ਮਜਬੂਰ ਕੀਤਾ ਜਾਂਦਾ ਰਿਹਾ ਹੈ। ਇਹ ਬਦਲਣਾ ਚਾਹੀਦਾ ਹੈ, ਅਤੇ ਮੌਜੂਦਾ ਸਰਕਾਰ ...
ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਬੀਰ ਸਿੰਘ ਵੱਲੋਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਲਈ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 17 ਫਰਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨਾਲ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਜਿੱਥੇ ਸੂਬਾ ਸਰਕਾਰ ਦੇ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੀ ਸਮੀਖਿਆ ਕੀਤੀ, ਉੱਥੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੰਭਾਲ ਸੇਵਾਵਾਂ ਵਿੱਚ ਸੁਧਾਰਾਂ ਦੇ ਅਗਲੇ ਪੜਾਅ ਦੀ ਰੂਪ-ਰੇਖਾ ਉਲੀਕੀ। ਸਮੀਖਿਆ ਮੀਟਿੰਗ ਦੌਰਾਨ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਅਤੇ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨ ਵਿਧੀਆਂ 'ਤੇ ਜ਼ੋਰ ਦਿੱਤਾ ਗਿਆ। ਸੂਬੇ ਦੀ ਮੁੱਢਲੀ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣ ਜਾਂਦੇ ਆਮ ਆਦਮੀ ਕਲੀਨਿਕਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿੱਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਹੀ ਇਹਨਾਂ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਆਮਦ ਵਿੱਚ ਲਗ...
20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News
ਚੰਡੀਗੜ੍ਹ, 17 ਫਰਵਰੀ:-ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।  ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾ...
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

Breaking News
ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ 'ਆਪ' ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। 'ਆਪ' ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ 'ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਸਾਰਥਕ...