Tuesday, September 29Malwa News
Shadow

Breaking News

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
*ਚੰਡੀਗੜ੍ਹ, 17 ਅਗਸਤ:* ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

Breaking News
ਫਿਰੋਜ਼ਪੁਰ; 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਅੱਜ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਟ ਅਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਨੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਮਾਹਰ, ਸਰਕਾਰੀ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਹਨ, ਜਿਨ੍ਹਾਂ ਨੇ ਸਮਾਜ ਭਲਾਈ ਵਿੱਚ ਸਾਰਥਕ ਯੋਗਦਾਨ ਪਾਇਆ ਹੈ।"ਮੁੱਖ ਮੰਤਰੀ ਨੇ ਬਹਾਦਰੀ ਲਈ ਬਠਿੰਡਾ ਦੇ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ /ਲੁਧਿਆਣਾ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਲਾਲਾ ਲਾਜਪਤ ਰਾਏ ਅਤੇ ਡਾ. ਦੀਵਾਨ ਸਿੰਘ ਕਾਲੇਪਾਣੀ ਸਮੇਤ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਚੱਲ ਰਹੀ ਹੈ, ਜਿਸ ਤਹਿਤ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਅਤੇ ਮੋਹਾਲੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਵਾਰਿਸਾਂ ਨੂੰ ਦਿੱਤੀ ਜਾਂਦੀ ਐਕਸ-ਗ੍ਰੇਸ਼ੀਆ ਰਾਸ਼...
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਹੁਸੈਨੀਵਾਲਾ; 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ ਬਦਲਣ ਲਈ ਸਮਰਪਿਤ ਵਿਰਾਸਤੀ ਕੰਪਲੈਕਸ 'ਤੇ 24.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਨ੍ਹਾਂ ਮਹਾਨ ਆਗੂਆਂ ਨੇ ਦੇਸ਼ ਅਤੇ ਇਸਦੇ ਲੋਕਾਂ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਸਥਾਨ ਹਰ ਦੇਸ਼ ਵਾਸੀ...
ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਫ਼ਿਰੋਜ਼ਪੁਰ, 15 ਅਗਸਤ: * ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਰਾਸ਼ਟਰੀ ਨਾਇਕਾਂ ਦੇ ਪੂਰਨਿਆਂ 'ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਕਤੀਕਰਨ ਦੀ ਇਹ ਭਾਵਨਾ ਪੂਰੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਨੌਜਵਾਨਾਂ ਲਈ ਰੋਜ਼ਗਾਰ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਫੈਸਲਾਕੁੰ...
ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

Breaking News
ਚੰਡੀਗੜ੍ਹ; 14 ਅਗਸਤ, 2026: ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ ਮੁਕਤੀ ਵੀ ਜਨਤਕ ਭਲਾਈ ਦਾ ਇੱਕ ਮਹੱਤਵਪੂਰਨ ਪੈਮਾਨਾ ਬਣ ਕੇ ਉੱਭਰ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪਿਛਲੇ ਸੱਤ ਮਹੀਨਿਆਂ ਦੌਰਾਨ ਇਸ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ ਦਰਜ ਕੀਤੇ ਜਾ ਚੁੱਕੇ ਹਨ। ਰਾਜ ਸਿਹਤ ਏਜੰਸੀ ਦੇ ਅੰਕੜਿਆਂ ਅਨੁਸਾਰ 69,12,697 ਯੋਗ ਪਰਿਵਾਰਾਂ ਦੇ ਮੁਕਾਬਲੇ ਹੁਣ ਤੱਕ 26,18,712 ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਹੁਣ ਤੱਕ 3,02,906 ਮਰੀਜ਼ਾਂ ਨੇ ਇਲਾਜ ਕਰਵਾਇਆ ਹੈ, ਜਿਸ ਵਿੱਚ 6,06,892 ਇਲਾਜ ਅਤੇ 15,267 ਪ੍ਰਕਿਰਿਆਵਾਂ ਸ਼ਾਮਲ ਹਨ। ਯੋਜਨਾ ਤਹਿਤ 880 ਸੂਚੀਬੱਧ ਹਸਪਤਾਲ ਹਨ, ਜਦਕਿ ਦਰਜ ਔਸਤ ਕਲੇਮ ਰਕਮ ₹14,628.04 ਹੈ। ਇਸ ਮੌਕੇ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤ...
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

Breaking News
*ਫਗਵਾੜਾ; 14 ਅਗਸਤ* ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ "ਹਰ ਹਰ ਮਹਾਦੇਵ" ਅਤੇ "ਬਮ ਬਮ ਭੋਲੇ" ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ 'ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ। 'ਆਪ' ਸੁਪਰੀਮੋ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ 'ਤੇ ਆਸ਼ੀਰਵਾਦ ਬਣਾਈ ਰੱਖਣ ਅਤੇ ਮੁੱਖ ਮੰਤਰੀ ਉਮਰ ਭਰ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਨਾ...
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Breaking News
ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ...
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

Breaking News
ਲੁਧਿਆਣਾ; 14 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼...
ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

Breaking News
ਚੀਮਾ/ਸੁਨਾਮ, 13 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਆਪਣੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵ...