Sunday, August 16Malwa News
Shadow

Breaking News

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 23 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ...

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ, 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ...

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇਸ ਸਮੇਂ ਕਈ ਨਵੀਆਂ ਪਹਿਲਕਦਮੀਆਂ ਪ੍ਰਕ੍ਰਿਆ ਅਧੀਨ ਹਨ। ਐੱਚ.ਐੱਮ.ਟੀ. ਇੰਡਸਟਰੀਅਲ ਪਾਰਕ ਅਤੇ ਮਾਇਆ ਗਾਰਡਨ ਗਰੁੱਪ ਵੱਲੋਂ ਬੀਤੀ ਦੇਰ ਸ਼ਾਮ ਸਾਂਝੇ ਤੌਰ 'ਤੇ ਕਰਵਾਏ ਗਏ ਵਪਾਰ ਮੇਲੇ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਫਾਸਟਟਰੈਕ ਸਿੰਗਲ ਵਿੰਡੋ ਸਿਸਟਮ ਦੇ ਜਾਣ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਨਵੀਨਤਾਕਾਰੀ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਪ੍ਰੋਜੈਕਟ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣ, ਜੇਕਰ ਇਸ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਹਲਕਾ ਦਿੜ੍ਹਬਾ ਨੂੰ ਮਿਲੇ ਤਿੰਨ ਖੇਡ ਕੋਚ

Breaking News
ਦਿੜ੍ਹਬਾ, 22 ਜੂਨ (000) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਸੁਹਿਰਦ ਯਤਨਾਂ ਸਦਕਾ ਹਲਕਾ ਦਿੜ੍ਹਬਾ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਖੇਡ ਕੋਚ ਨਿਯੁਕਤ ਕੀਤੇ ਗਏ ਹਨ। ਇਹ ਖੇਡ ਕੋਚ ਹਲਕੇ ਦੇ ਨੌਜਵਾਨਾਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦੇਣਗੇ ਉਥੇ ਹੀ ਸਿਹਤਮੰਦ ਅਤੇ ਨਿਰੋਗ ਜੀਵਨ ਜੀਣ ਲਈ ਸੇਧ ਵੀ ਮੁਹਈਆ ਕਰਵਾਉਣਗੇ।ਇਹਨਾਂ ਕੋਚਾਂ ਨੇ ਅੱਜ ਸ੍ਰ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਆਪਣੀ ਡਿਊਟੀ ਸੰਭਾਲ ਲਈ। ਅੱਜ ਪਿੰਡ ਛਾਹੜ੍ਹ ਦੇ ਖੇਡ ਸਟੇਡੀਅਮ ਵਿਖੇ ਇਹਨਾਂ ਕੋਚਾਂ ਨੂੰ ਖਿਡਾਰੀਆਂ ਦੇ ਰੂਬਰੂ ਕਰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਖੇਡਾਂ ਦੇ ਮਿਆਰ ਨੂੰ ਉੱਪਰ ਚੁੱਕਣ ਦੇ ਲਈ ਖੇਡ ਨਰਸਰੀਆਂ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਹਨ। ਇਹਨਾਂ ਨਰਸਰੀਆਂ ਦੇ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਕੋਹਰੀਆਂ, ਛਾਹੜ ਅਤੇ ਦਿੜ੍ਹਬਾ ਵਿਖੇ ਵੱਖ-ਵੱਖ ਤਿੰਨ ਖੇਡਾਂ ਦੇ ਕੋਚ ਤਾਇਨਾਤ ਕੀਤੇ ਗਏ ਹਨ। ਦਿੜ੍ਹਬਾ ਵਿਖੇ ਸੁਖਵਿੰਦਰ ਕੌਰ ਕਬੱਡੀ ਕੋਚ, ਕੋਹਰੀਆਂ ਵਿਖੇ ਸਤਜਿੰਦਰ ਕੌਰ ਵਾਲੀਵਾਲ ਕੋਚ ਅਤੇ ਛਾਹੜ ਵਿਖੇ ਸੂਰਜ ਕੁਮਾਰ ਫੁਟਬਾਲ ਕੋਚ...

ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ

Breaking News
ਨੰਗਲ 22 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਜਨਤਾ ਦਰਬਾਰ ਵਿੱਚ ਇਲਾਕੇ ਦੇ ਸ਼ਹਿਰਾਂ/ਪਿੰਡਾਂ ਦੀਆਂ ਸਾਝੀਆ ਮੁਸ਼ਕਿਲਾਂ ਵੀ ਹੱਲ ਹੋ ਰਹੀਆਂ ਹਨ।      ਸ.ਬੈਂਸ ਵੱਲੋਂ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਲੋਕਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਤੋ ਪਹਿਲਾ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਸਾਝੇ ਮਸਲੇ ਹੱਲ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਵੱਲੋਂ ਬਹੁਤ ਸਾਰੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਵੀ ਸਫਲਤਾਪੂਰਵਕ ਚਲਾਇਆ ਗਿਆ ਹੈ। ਇਸ ਤੋ ਇਲਾਵਾ ਦਰਜਨਾਂ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰ...

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

Breaking News
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Breaking News
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ ਜਾਣੀ ਹੈ ਅਤੇ ਇਸ ਨਾਲ 600 ਘਰਾਂ ਨੂੰ ਪਾਣੀ ਪੁੱਜੇਗਾ। ਇਸ ਮੌਕੇ ਉਹਨਾਂ ਨੇ ਬੱਸ ਅੱਡਾ, ਲੌਂਗੋਵਾਲ ਨੇੜੇ ਕਰੀਬ 01 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 800 ਸਟਰੀਟ ਲਾਈਟਾਂ ਲਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬ...

50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

Breaking News
ਚੰਡੀਗੜ੍ਹ, 21 ਜੂਨ : ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬ...

ਪੰਜਾਬ ਵਿੱਚ ਵੱਡੇ ਪੱਧਰ ‘ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

Breaking News
ਚੰਡੀਗੜ੍ਹ, 21 ਜੂਨਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ। 21 ਜੂਨ ਨੂੰ ਆਯੋਜਿਤ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ, ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਸਮੇਂ ਸਮੂਹਿਕ ਯੋਗ ਸੈਸ਼ਨ ਆਯੋਜਿਤ ਕੀਤੇ ਗਏ। ਇਸ ਸ਼ਾਨਦਾਰ ਸਮਾਗਮ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਜਿੱਥੇ ਯੋਗ ਦਿਵਸ ਇੰਨੇ ਵੱਡੇ ਪੱਧਰ 'ਤੇ ਮਨਾਇਆ ਗਿਆ। ਇਸ ਰਾਜ-ਪੱਧਰੀ ਸਮਾਗਮ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਉਤਸ਼ਾਹਜਨਕ ਸੀ। ਵੱਖ-ਵੱਖ ਉਮਰ ਸਮੂਹਾਂ ਦੇ ਹਜ਼ਾਰਾਂ ਲੋਕਾਂ ਨੇ ਯੋਗ ਸੈਸ਼ਨਾਂ ਵਿੱਚ ਹਿੱਸਾ ਲਿਆ ਅਤੇ ਨਾ ਸਿਰਫ਼ ਸਿਹਤ ਪ੍ਰਤੀ ਆਪਣੀ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ, ਸਗੋਂ ਯੋਗ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦਾ ਵੀ ਸੰਕਲਪ ਲਿਆ। ਪ੍ਰੋਗਰਾਮ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਲੋਕ ਪ੍ਰਤੀਨਿਧੀਆਂ, ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਸਮੇਤ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਸੀ। ਇਸ  ਸਮਾਗਮ ਵਿੱਚ 'ਸੀਐਮ ਦੀ ਯੋਗਸ਼ਾਲਾ' ਦੀ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

Breaking News
ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ। ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ...