Sunday, August 16Malwa News
Shadow

Breaking News

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

Breaking News
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।ਮੰਤਰੀ ਨੇ ਦੱਸਿਆ ਕਿ ਇੱਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟ੍ਰਿੰਗ ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 16 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀ...

ਲੁਧਿਆਣਾ ਪੱਛਮੀ ਜਿੱਤਣ ਤੋਂ ਬਾਅਦ ਰਾੱਕੇਟ ਦੀ ਰਫ਼ਤਾਰ ਨਾਲ ਹੋਵੇਗੀ ਪੰਜਾਬ ਦੀ ਤਰੱਕੀ- ਮਨੀਸ਼ ਸਿਸੋਦੀਆ

Breaking News
ਲੁਧਿਆਣਾ, 16 ਜੂਨ : ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਆਪਣੇ ਆਖਰੀ ਪੜਾਅ 'ਤੇ ਹੈ। ਮੰਗਲਵਾਰ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਅਤੇ ਵੋਟਿੰਗ ਪ੍ਰਕਿਰਿਆ ਵੀਰਵਾਰ ਸਵੇਰ ਤੋਂ ਸ਼ੁਰੂ ਹੋ ਜਾਵੇਗੀ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਦੌਰਾਨ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਕਿ ਇਹ ਦੇਖ ਕੇ ਖ਼ੁਸ਼ੀ ਹੋਈ ਕਿ ਪਾਰਟੀ ਦਾ ਸੰਗਠਨ ਪੂਰੀ ਤਾਕਤ ਨਾਲ ਮੈਦਾਨ ਵਿੱਚ ਡਟੇ ਹੋਏ ਹਨ।ਉਨ੍ਹਾਂ ਕਿਹਾ ਕਿ ਸੂਬੇ ਭਰ ਤੋਂ 'ਆਪ' ਆਗੂ ਅਤੇ ਵਰਕਰ ਕੜਾਕੇ ਦੀ ਗਰਮੀ ਦੇ ਬਾਵਜੂਦ ਦਿਨ ਰਾਤ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਵਿੱਚ 'ਆਪ' ਸਰਕਾਰ ਦੇ ਕੰਮਾਂ ਬਾਰੇ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਮਾਹੌਲ ਨੂੰ ਦੇਖ ਕੇ ਇਹ ਸਪੱਸ਼ਟ ਹੈ ਕਿ ਲੋਕ ਵਿਕਾਸ ਚਾਹੁੰਦੇ ਹਨ, ਇਸ ਲਈ ਉਹ ਸਿਰਫ਼ ਆਮ ਆਦਮੀ ਪਾਰਟੀ ਵਿੱਚ ਹੀ ਆਪਣਾ ਭਰੋਸਾ ਪ੍ਰਗਟ ਕਰ ਰਹੇ ਹਨ। ਲੁਧਿਆਣਾ ਦੀ ਆਰਥਿਕ ਅਤੇ ਉਦਯੋਗਿਕ ਪਛਾਣ 'ਤੇ ਜ਼ੋਰ ਦਿੰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ...

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

Breaking News
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਉਂਸਲਿੰਗ ਦੇ ਸ਼ੁਰੂਆਤੀ ਗੇੜ ਵਿੱਚ ਸੱਤ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ ਇਸ ਪ੍ਰੋਗਰਾਮ ਲਈ ਇਸ ਸਾਲ ਮਹਿਜ਼ 30 ਸੀਟਾਂ ਹਨ। ਇਸ ਪ੍ਰੋਗਰਾਮ ਦਾ ਦਾਖਲਾ 15 ਅਗਸਤ, 2025 ਤੱਕ ਖੁੱਲ੍ਹਾ ਰ...

ਤਰੁਣਪ੍ਰੀਤ ਸੌਂਧ ਨੇ ਸੁਖਬੀਰ ਬਾਦਲ ‘ਤੇ ਬੋਲਿਆ ਹਮਲਾ, ਕਿਹਾ – ਤੁਹਾਡਾ ਡੰਡਾ ਅਪਰਾਧੀਆਂ ਅਤੇ ਤਸਕਰਾਂ ਨੂੰ ਬਚਾਉਣ ਲਈ ਚਲਦਾ ਸੀ

Breaking News
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਕੜੀ ਨਿੰਦਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੰਡਾ ਚਲਾਉਣ ਵਾਲਾ ਮੁੱਖ ਮੰਤਰੀ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੈ। ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੌਂਧ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਤਸਕਰਾਂ ਦੇ ਖ਼ਿਲਾਫ਼, ਭੂ-ਮਾਫ਼ੀਆ ਅਤੇ ਗੈਂਗਸਟਰਾਂ ਦੇ ਖ਼ਿਲਾਫ਼ ਡੰਡਾ ਚਲਾਉਂਦੇ ਹਨ, ਜਦਕਿ ਸੁਖਬੀਰ ਬਾਦਲ ਆਮ ਲੋਕਾਂ 'ਤੇ ਡੰਡਾ ਚਲਾਉਂਦੇ ਸਨ। ਇਸ ਤੋਂ ਇਲਾਵਾ, ਪੰਜਾਬ ਦੇ ਮੁੱਖ ਮੰਤਰੀ ਹਰ ਉਸ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਦੇ ਹਨ ਜੋ ਪੰਜਾਬ ਦੇ ਅਮਨ-ਚੈਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਤਿੰਨ ਸੀਟਾਂ 'ਤੇ ਸਿਮਟ ਕੇ ਰਹਿ ਗਿਆ ਹੈ। ਉਹ ਤਿੰਨੇ ਵੀ ਹੁਣ ਇੱਧਰ-ਉੱਧਰ ਜਾਣ ਲਈ ਬੇਚੈਨ ਹਨ ਕਿਉਂਕਿ ਅਕਾਲੀ ਦਲ ਨੇ ਨਿਆਂ ਮੰਗ ਰਹੇ ਸਿੱਖ ਸੰਗਤਾਂ, ਅਧਿਆਪਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ 'ਤੇ ਡੰਡੇ ਚਲਾਏ ਸਨ।...

ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 14 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ 'ਇੱਕ ਰਾਸ਼ਟਰ ਇੱਕ ਚੋਣ' ਸੋਧ ਬਿੱਲ 'ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ 'ਤੇ ਸਿੱਧਾ ਹਮਲਾ ਦੱਸਿਆ। ਸ਼੍ਰੀ ਪੀ.ਪੀ. ਚੌਧਰੀ ਦੀ ਪ੍ਰਧਾਨਗੀ ਹੇਠ ਗਠਿਤ ਸਾਂਝੀ ਸੰਸਦੀ ਕਮੇਟੀ ਦੁਆਰਾ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਮਿਲ ਕੇ ਇਸ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਪ੍ਰਸਤਾਵ ਇੱਕ ਲੁਕਵਾਂ ਏਜੰਡਾ ਹੈ ਜੋ ਭਾਰਤ ਦੇ ਸੰਵਿਧਾਨ ਜਿਸਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਬਹੁਤ ਧਿਆਨ ਨਾਲ ਬਣਾਇਆ, ਵਿ...

ਹਰਜੋਤ ਬੈਂਸ ਨੇ ਨਾਇਬ ਸੈਣੀ ‘ਤੇ ਕੀਤਾ ਹਮਲਾ – ਰਾਤ ਨੂੰ ਪਾਣੀ ਚੁਰਾਉਣ ਵਾਲਾ ਨਵਾਂ ਵਜ਼ੀਰ ਖ਼ਾਨ!

Breaking News
ਲੁਧਿਆਣਾ, 14 ਜੂਨ : ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਪਾਣੀ ਸਬੰਧੀ ਦਿੱਤੇ ਗਏ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਹਰਜੋਤ ਬੈਂਸ ਨੇ ਹਰਿਆਣਾ ਅਤੇ ਭਾਜਪਾ ਆਗੂਆਂ 'ਤੇ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਜਿਸ ਤਰ੍ਹਾਂ ਨਾਇਬ ਸੈਣੀ ਨੇ ਬੀਬੀਐਮਬੀ ਦੇ ਫ਼ੈਸਲੇ ਨੂੰ ਜਾਇਜ਼ ਠਹਿਰਾਇਆ, ਉਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਨਾਇਬ ਸੈਣੀ ਪੰਜਾਬ ਦੇ ਹੱਕੀ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਦਾ ਮੁੱਖ ਮਾਸਟਰਮਾਈਂਡ ਸਨ। ਇਹ ਉਹੀ ਸਨ ਜਿਨ੍ਹਾਂ ਨੇ ਬੀਬੀਐਮਬੀ 'ਤੇ ਦਬਾਅ ਪਾਇਆ ਅਤੇ ਉਸ ਨੂੰ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਮਜਬੂਰ ਕੀਤਾ।ਉਨ੍ਹਾਂ ਕਿਹਾ ਕਿ ਉਸ ਸਮੇਂ ਦੇਸ਼ ਪਾਕਿਸਤਾਨ ਨਾਲ ਜੰਗ ਲੜ ਰਿਹਾ ਸੀ। ਕਈ ਸ਼ਹਿਰਾਂ ਵਿੱਚ ਬਲੈਕ-ਆਊਟ ਸੀ ਅਤੇ ਜਦੋਂ ਅੱਧੀ ਰਾਤ ਨੂੰ ਪਾਕਿਸਤਾਨੀ ਡਰੋਨ ਦੇਸ਼ ਵਿੱਚ ਉੱਡ ਰਹੇ ਸਨ, ਉਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਰਾਤ ਨੂੰ ਪੰਜਾਬ ਦਾ ਪਾਣੀ ਚੁਰਾਉਣ ਵਾਲੇ ਨਵੇਂ ਵਜ਼ੀਰ ਖ਼ਾਨ ਬਣ ਗਏ। ਭਾਜਪਾ ਨੇ ਮੁਗ...

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

Breaking News
ਲੁਧਿਆਣਾ, 14 ਜੂਨ : ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਦੋ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪ ਆਗੂਆਂ ਨੇ ਅਰੋੜਾ ਦੇ ਅਸਾਧਾਰਨ ਯੋਗਦਾਨ ਅਤੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਵੋਟਰਾਂ ਨੂੰ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ 'ਝਾੜੂ' ਦਾ ਬਟਨ ਦਬਾ ਕ ਆਪ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਆਪਣੇ ਸੰਬੋਧਨ ਦੌਰਾਨ ਸੰਜੀਵ ਅਰੋੜਾ ਨੇ ਇੱਕ ਸੰਸਦ ਮੈਂਬਰ ਵਜੋਂ ਆਪਣੇ ਕੰਮ, ਖ਼ਾਸ ਕਰਕੇ ਸਕੂਲਾਂ ਅਤੇ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਗਏ ਉਨ੍ਹਾਂ ਦੇ ਯਤਨਾਂ 'ਤੇ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਵੋਟ ਸਿਰਫ਼ ਉਨ੍ਹਾਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਬੱਚਿਆਂ ਅਤੇ ਲੁਧਿਆਣਾ ਦੇ ਭਵਿੱਖ ਦੀ ਵੀ ਪ੍ਰਤੀਨਿਧਤਾ ਕਰਦੀ ਹੈ। ਉਨ੍ਹਾਂ ਕਿਹਾ, "ਵੋਟ ਪਾਉਣ ਲਈ ਤੁਹਾਨੂੰ ਸਿਰਫ਼ 15-20 ਮਿੰਟ ਲੱਗਣਗੇ, ਪਰ ਇਸ।ਤੋਂ ਲੁਧਿਆਣਾ ਪੱਛਮੀ ਦੇ ਭਵਿੱਖ ਦਾ ਫ਼ੈਸਲਾ ਹੋਵੇਗਾ।"ਮਨੀਸ...

ਈਜ਼ੀ ਜਮ੍ਹਾਬੰਦੀ’ ਇੱਕ ਕ੍ਰਾਂਤੀਕਾਰੀ ਫ਼ੈਸਲਾ, ਹੁਣ ਆਮ ਲੋਕਾਂ ਨੂੰ ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ – ਲਾਲਜੀਤ ਭੁੱਲਰ

Breaking News
ਲੁਧਿਆਣਾ, 13 ਜੂਨ : 'ਆਪ' ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ 'ਆਪ' ਸਰਕਾਰ ਵੱਲੋਂ 'ਈਜ਼ੀ ਜਮ੍ਹਾਬੰਦੀ' ਪੋਰਟਲ ਸ਼ੁਰੂ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਇੱਕ ਇਨਕਲਾਬੀ ਫ਼ੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲੇਗਾ ਅਤੇ ਭ੍ਰਿਸ਼ਟਾਚਾਰ ਵੀ ਖ਼ਤਮ ਹੋਵੇਗਾ। ਮੰਤਰੀ ਲਾਲਜੀਤ ਭੁੱਲਰ ਨੇ ਇਸ ਮੁੱਦੇ 'ਤੇ 'ਆਪ' ਆਗੂ ਨੀਲ ਗਰਗ ਅਤੇ ਬਲਤੇਜ ਪੰਨੂ ਨਾਲ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਭੁੱਲਰ ਨੇ ਕਿਹਾ ਕਿ ਇਹ ਕਦਮ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਆਸਾਨ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਮਾਲ ਵਿਭਾਗ ਵਿੱਚ ਰਜਿਸਟ੍ਰੇਸ਼ਨ, ਇੰਤਕਾਲ ਅਤੇ ਫ਼ਰਦ ਆਦਿ ਦੀਆਂ ਪ੍ਰਕਿਰਿਆਵਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਅਤੇ ਕਿਸੇ ਵੀ ਤਰ੍ਹਾਂ ਦੀ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਹੈ।...

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

Breaking News
ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਾਰਮਾ ਕੰਪਨੀ ਮੈਸਰਜ਼ ਕੈਪਟੈਬ ਬਾਇਓਟੈਕ, ਸੋਲਨ ਵੱਲੋਂ ਘਟੀਆ ਦਰਜੇ ਦੀ ਆਈਵੀ ਫਲਿਊਡ ਜਾਂ ਨਾਰਮਲ ਸਲਾਈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਨੂੰ ਸਪਲਾਈ ਕਰਨ ਦੇ ਦੋਸ਼ ਹੇਠ ਉਕਤ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੰਪਨੀ ‘ਤੇ ਪੰਜਾਬ ਸਰਕਾਰ ਦੇ ਕਿਸੇ ਵੀ ਟੈਂਡਰ ਵਿੱਚ ਹਿੱਸਾ ਲੈਣ ਤੋਂ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਐਚਐਸਸੀ ਨੂੰ ਸਪਲਾਈ ਕੀਤੀਆਂ ਜਾ ਰਹੀਆਂ 11 ਵਸਤੂਆਂ ਦੀ ਕੀਮਤ ਸਬੰਧੀ ਸਾਰੇ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।ਡਾ. ਬਲਬੀਰ ਸਿੰਘ ਨੇ ਕਿਹਾ, "ਕੰਪਨੀ ਦੀ 3,30,000 ਰੁਪਏ ਦੀ ਕਾਰਗੁਜ਼ਾਰੀ ਸਕਿਊਰਿਟੀ ਰਕਮ ਜ਼ਬਤ ਕਰ ਲਈ ਹੈ ਅਤੇ ਬਕਾਇਆ ਭੁਗਤਾਨ ਰੋਕ ਦਿੱਤੇ ਗਏ ਹਨ।"ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਰੱਗ ਐਂਡ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰਨ ਲਈ ਸੈਂਟਰਲ ਡਰੱਗਜ਼ ਸਟੈ...