Sunday, August 16Malwa News
Shadow

Breaking News

ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ

ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ

Breaking News
ਸਮਾਣਾ (ਪਟਿਆਲਾ), 7 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ। ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਹੋਣਹਾਰ ਵਿਦਿਆਰਥੀ ਸਾਥੋਂ ਹਮੇਸ਼ਾ ਲਈ ਵਿਛੜ ਗਏ। ਉਨ੍ਹਾਂ ਨੇ ਇਸ ਹਾਦਸੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਦੁੱਖ ਜ਼ਾਹਰ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਗਮਗੀਨ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਇਸ ਦਿਲ ਕੰਬਾਊ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੇਸ ਨੂੰ ਲਮਕ...
ਲੋਕਾਂ ਦਾ ਵਿਸ਼ਵਾਸ ‘ਆਪ’ ਦੇ  ਨਾਲ – ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ 

ਲੋਕਾਂ ਦਾ ਵਿਸ਼ਵਾਸ ‘ਆਪ’ ਦੇ  ਨਾਲ – ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ 

Breaking News
ਲੁਧਿਆਣਾ, 7 ਜੂਨ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।ਲੁਧਿਆਣਾ ਵਾਰਡ ਨੰਬਰ-72 ਤੋਂ ਕਾਂਗਰਸ ਦੇ ਮੀਤ ਪ੍ਰਧਾਨ ਸ਼ਾਮਲਾਲ ਭਗਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਦੇਵਰਾਜ ਭਗਤ, ਅਸ਼ਵਨੀ ਭਗਤ, ਰਾਮ ਭਗਤ, ਜਗਦੀਸ਼ ਭਗਤ, ਰਵੀ ਭਗਤ, ਵਿਸ਼ੰਬਰ ਭਗਤ, ਰਜਿੰਦਰ ਰਿੰਕੂ, ਰਾਜਕੁਮਾਰ ਭਗਤ, ਰੋਹਿਤ ਭਗਤ, ਅਮਨ ਭਗਤ, ਵਾਸੂਦੇਵ ਭਗਤ, ਕਿਸ਼ਨ ਭਗਤ ਵੀ ‘ਆਪ’ ਵਿੱਚ ਸ਼ਾਮਲ ਹੋਏ। ਇਸ ਦੌਰਾਨ ਭਗਤ ਸਮਾਜ ਦੇ ਆਗੂ ਅਤੇ ਸ਼ਿਵਰਾਜ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਮੇਸ਼ ਭਗਤ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ...
ਲੁਧਿਆਣਾ ਵੈਸਟ – ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ: ਭਗਵੰਤ ਮਾਨ

ਲੁਧਿਆਣਾ ਵੈਸਟ – ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ: ਭਗਵੰਤ ਮਾਨ

Breaking News
ਲੁਧਿਆਣਾ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਪੱਛਮੀ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ ਅਤੇ ਜਵਾਹਰ ਨਗਰ ਅਤੇ ਸਰਾਭਾ ਨਗਰ ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਭਖਦੇ ਭਾਸ਼ਣਾਂ ਅਤੇ ਸਪੱਸ਼ਟ ਸੰਦੇਸ਼ ਦੇ ਨਾਲ, ਮਾਨ ਨੇ ਆਮ ਆਦਮੀ ਪਾਰਟੀ ਦੇ ਪਿਆਰ ਅਤੇ ਤਰੱਕੀ ਦੇ ਦ੍ਰਿਸ਼ਟੀਕੋਣ ਅਤੇ ਵਿਰੋਧੀ ਪਾਰਟੀਆਂ ਦੇ ਹੰਕਾਰ ਵਿਚਕਾਰ ਤਿੱਖੀ ਤੁਲਨਾ ਕੀਤੀ। ਮਾਨ ਨੇ ਲੁਧਿਆਣਾ ਦੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ, "ਲੁਧਿਆਣਾ ਪੰਜਾਬ ਦਾ ਦਿਲ ਹੈ। ਜੇਕਰ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਉਸ ਵਿਅਕਤੀ ਨੂੰ ਚੁਣੋ ਜਿਸ ਦੇ ਦਿਲ ਵਿੱਚ ਲੁਧਿਆਣਾ ਵੱਸਦਾ ਹੈ।" ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 'ਤੇ ਨਿਸ਼ਾਨਾ ਸਾਧਦੇ ਹੋਏ, ਮਾਨ ਨੇ ਚੋਣ ਨੂੰ "ਪਿਆਰ ਅਤੇ ਹੰਕਾਰ" ਵਿਚਕਾਰ ਇੱਕ ਸਪੱਸ਼ਟ ਚੋਣ ਦੱਸਿਆ। ਆਪਣੇ ਸੰਬੋਧਨ ਦੌਰਾਨ ਮਾਨ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਅਤੇ ਉਨ੍ਹਾਂ 'ਤੇ ਦਹਾਕਿਆਂ ਤੋਂ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦ...
ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ: ਤਰੁਣਪ੍ਰੀਤ ਸੌਂਧ

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ: ਤਰੁਣਪ੍ਰੀਤ ਸੌਂਧ

Breaking News
ਲੁਧਿਆਣਾ, 6 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਸੌਂਧ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵਿਰੁੱਧ ਜਾਰੀ ਕੀਤਾ ਗਿਆ ਵਿਜੀਲੈਂਸ ਨੋਟਿਸ ਆਸ਼ੂ ਦੁਆਰਾ ਖ਼ੁਦ ਰਚੀ ਗਈ ਇੱਕ ਧੋਖਾਧੜੀ ਵਾਲੀ ਚਾਲ ਦਾ ਹਿੱਸਾ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਨੋਟਿਸ ਜਾਰੀ ਕਰਨ ਵਾਲਾ ਵਿਅਕਤੀ ਵਿਜੀਲੈਂਸ ਐਸਐਸਪੀ ਆਸ਼ੂ ਦਾ ਸਾਬਕਾ ਸਹਿਪਾਠੀ ਅਤੇ ਕਰੀਬੀ ਦੋਸਤ ਸੀ। ਮੰਤਰੀ ਨੇ ਖ਼ੁਲਾਸਾ ਕੀਤਾ ਕਿ ਆਸ਼ੂ ਨੇ ਨੋਟਿਸ ਜਾਰੀ ਕਰਨ ਲਈ ਆਪਣੇ ਸਬੰਧਾਂ ਦੀ ਦੁਰਵਰਤੋਂ ਕੀਤੀ, ਜਿਸ ਦਾ ਉਦੇਸ਼ ਖ਼ੁਦ ਨੂੰ ਪੀੜਤ ਵਜੋਂ ਪੇਸ਼ ਕਰਨਾ ਅਤੇ ਸਕੂਲ ਜ਼ਮੀਨ ਘੁਟਾਲੇ ਵਿੱਚ ਕਥਿਤ ਬਹੁ-ਕਰੋੜੀ ਭ੍ਰਿਸ਼ਟਾਚਾਰ ਤੋਂ ਲੋਕਾਂ ਦਾ ਧਿਆਨ ਹਟਾਉਣਾ ਸੀ।ਸੌਂਧ ਨੇ ਕਿਹਾ, "ਭਾਰਤ ਦੇ ਰਾਜਨੀਤਿਕ ਇਤਿਹਾਸ ਵਿੱਚ ਇਹ ...
ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ 1000 ਮੈਗਾਵਾਟ ਬਿਜਲੀ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਮੰਗ

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ 1000 ਮੈਗਾਵਾਟ ਬਿਜਲੀ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਮੰਗ

Breaking News
ਚੰਡੀਗੜ੍ਹ, 6 ਜੂਨ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਸਥਾਪਤ ਕਰਨ ਦੀ ਮੰਗ ਨੂੰ ਕੇਂਦਰੀ ਬਿਜਲੀ ਮੰਤਰੀ ਵਲੋਂ ਪ੍ਰਵਾਨ ਕਰ ਲਿਆ ਗਿਆ। ਅੱਜ ਇਥੇ ਭਾਰਤ ਸਰਕਾਰ ਦੇ ਬਿਜਲੀ ਵਿਭਾਗ ਵਲੋਂ ਉਤਰ ਭਾਰਤ ਦੇ ਬਿਜਲੀ ਮੰਤਰੀ ਦੀ ਰੱਖੀ ਕਾਨਫਰੰਸ ਵਿੱਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਸ.ਹਰਭਜਨ ਸਿੰਘ ਈ. ਟੀ. ਓ. ਨੇ ਇਹ ਮੁੱਦਾ ਚੁੱਕਿਆ ਸੀ। ਇਸ ਕਾਨਫਰੰਸ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵਲੋਂ ਕੀਤੀ ਗਈ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਰਾਜਸਥਾਨ, ਉਤਰ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ, ਲਦਾਖ਼ ਅਤੇ ਦਿੱਲੀ ਸਰਕਾਰ ਦੇ ਬਿਜਲੀ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਸ਼ਿਰਕਤ ਕੀਤੀ ਗਈ।ਬਿਜਲੀ ਮੰਤਰੀ ਨੇ ਰੋਪੜ ਥਰਮਲ ਪਲਾਂਟ ਦੀ ਮੌਜ਼ੂਦਾ ਬਿਜਲੀ ਉਤਪਾਦਨ ਸਮਰੱਥਾ ਨੂੰ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਕੋਲ ਆਪਣੀ ਕੋਲੇ ਦੀ ਖਾਨ ਹੈ ਪ੍ਰੰਤੂ ਕੇਂਦਰ ਸਰਕਾਰ ਵਲੋਂ ਕੋਲੇ ਦੀ ਢੁਆਈ 1000 ਕਿਲੋਮੀਟਰ ਤੋਂ ...
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

Breaking News, Punjab Politics
ਲੁਧਿਆਣਾ, 5 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ, ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਚੰਦਨ ਚਨਾਲੀਆ ਸਮੇਤ ਲਗਭਗ ਦੋ ਦਰਜਨ ਕਾਂਗਰਸੀ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਅਤੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਿੱਖਿਆ ਸ਼ਾਸਤਰੀ ਸਿੰਮੀ ਚੋਪੜਾ ਪਸ਼ਾਨ, ਵਿਨਾਇਕ ਪਸ਼ਾਨ, ਚੰਦਰਜੀਤ ਕਰਨ, ਰਣਬੀਰ ਸਿੰਘ (ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਸਾਬਕਾ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ), ​​ਐਡਵੋਕੇਟ ਜੀਵਨਜੋਤ, ਐਡਵੋਕੇਟ ਮਮਮਤ ਅਰੋੜਾ ਅਤੇ ਮਨੀਸ਼ ਅਗਰਵਾਲ ਸ਼ਾਮਲ ਹਨ। ਕਾਂਗਰਸ ਤੋਂ ਆਏ ਲੋਕਾਂ ਵਿਚ ਵਰੁਣ ਸ਼ਰਮਾ (ਵਾਰਡ ਨੰ. 60), ਪ੍ਰਿਅੰਕਾ ਸ਼ਰਮਾ (ਵਾਰਡ ਨੰ. 60), ਸੌਰਵ ਅਰੋੜਾ (ਵਾਰਡ ਨੰ. 57), ਰਾ...
ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

Breaking News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ ਨਾਲ-ਨਾਲ ਮੈਰਿਟ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਲਚਕੀਲੇਪਣ ਅਤੇ ਨਵੀਨ ਪਹੁੰਚ ਲਈ ਜਾਣੇ ਜਾਂਦੇ ਹਨ। ਉਨ੍ਹਾਂ ਚੁ...
ਮਾਨ ਦੀ ਲਲਕਾਰ, ਲੁਧਿਆਣਾ ਤਿਆਰ: ਮੁੱਖ ਮੰਤਰੀ ਮਾਨ ਦੀ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਦਿਖਾਇਆ ਵਿਰੋਧੀਆਂ ਨੂੰ ਸ਼ੀਸ਼ਾ

ਮਾਨ ਦੀ ਲਲਕਾਰ, ਲੁਧਿਆਣਾ ਤਿਆਰ: ਮੁੱਖ ਮੰਤਰੀ ਮਾਨ ਦੀ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਦਿਖਾਇਆ ਵਿਰੋਧੀਆਂ ਨੂੰ ਸ਼ੀਸ਼ਾ

Breaking News
ਲੁਧਿਆਣਾ, 5 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਹੈਬੋਵਾਲ ਅਤੇ ਗੋਪਾਲ ਨਗਰ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਗੁਰਪ੍ਰੀਤ ਸਿੰਘ ਬਾਨਾਵਾਲੀ ਅਤੇ ਚੌਧਰੀ ਮਦਨ ਲਾਲ ਬੱਗਾ, ਲੁਧਿਆਣਾ ਦੇ ਮੇਅਰ, ਕੌਂਸਲਰਾਂ ਅਤੇ ਹੋਰ 'ਆਪ' ਵਿਧਾਇਕਾਂ ਸਮੇਤ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼-ਸੁਥਰੀ ਰਾਜਨੀਤੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਵਿਕਾਸ ਪਹਿਲਕਦਮੀਆਂ ਜਾਰੀ ਰਹਿ ਸਕਣ। ਮੁੱਖ ਮੰਤਰੀ ਮਾਨ ਦਾ ਭਾਸ਼ਣ ਨੌਜਵਾਨਾਂ, ਔਰਤਾਂ ਅਤੇ ਆਮ ਪਰਿਵਾਰਾਂ ਨੂੰ ਸਸ਼ਕਤ ਬਣਾਉਣ 'ਤੇ ਕੇਂਦ੍ਰਿਤ ਸੀ। ਉਨ੍ਹਾਂ ਨੇ ਰਾਜਨੀਤਿਕ ਵਿਰੋਧੀਆਂ ਦੀਆਂ ਅਸਫਲਤਾਵਾਂ ਲਈ ਵੀ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ।ਸੀਐਮ ਮਾਨ ਨੇ ਔਰਤ...

‘ਆਪ’ ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

Breaking News
ਚੰਡੀਗੜ੍ਹ, 5 ਜੂਨ : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਮ ਸ਼ਾਮਲ ਹਨ।ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਵੀ ਸੂਚੀ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਲੋਕ ਸਭਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸ...
ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਜੂਨ : ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ...