ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ
ਚੰਡੀਗੜ੍ਹ, 26 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ। ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਲਈ ਰਾਜਪੁਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਤੇ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਡਾ. ਰਵਜੋਤ ਸਿੰਘ ਨੇ ਆਖਿਆ ਕਿ ਜੇਕਰ ਅਸੀਂ ਹੁਣ ਵੀ ਲੋਕਾਂ ਪੀਣ ਵਾਲਾ ਸਾਫ ਪਾਣੀ ਵੀ ਨਾ ਦੇ ਸਕੇ ਤਾਂ ਅਸੀਂ ਖੁਦ ਨੂੰ ਮੁਆਫ ਨਹੀਂ ਕਰ ਸਕਾਂਗੇ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਨੀਨਾ ਮਿੱਤਲ ਵੱਲੋਂ ਚੁੱਕ...