ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ ’ਤੇ ਵਸਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਇਹ ਯੋਜਨਾਵਾਂ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਵੱਲ ਇਕ ਵੱਡਾ ਕਦਮ ਹਨ। ਇਸ ਨਾਲ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨ ’ਚ ਵੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸੇ ਤਰ੍ਹਾਂ ਹਲਕੇ ਦੀਆਂ ਲਗਭਗ 140 ਕਿਲੋਮੀਟਰ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਨੂੰ 18 ਫੁੱਟ ਚੌੜਾ ਕਰਨ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਨਵੀਆਂ ਤੇ ਮਜ਼ਬੂਤ ਸੜਕਾਂ ਨਾਲ ਆਵਾਜਾਈ ਸੁਗਮ ਹੋਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਨੂੰ ਵੀ ਰਫ਼ਤਾਰ ਮਿਲੀ ਹੈ। ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ...








