ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ 'ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ...








