Sunday, August 16Malwa News
Shadow

Breaking News

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

Breaking News
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜਿੱਥੇ ਵਾਧਾ ਕੀਤਾ ਗਿਆ ਹੈ, ਉੱਥੇ ਹੀ ਇਹ ਅਧਿਕਾਰੀ/ਮੁਲਾਜ਼ਮ 58 ਸਾਲ ਤੱਕ ਨੌਕਰੀ ਕਰਦੇ ਰਹਿਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 16 ਮਈ, 2023 ਨੂੰ ਜਾਰੀ ਪਾਲਿਸੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ 1 ਅਪ੍ਰੈਲ, 2025 ਤੋਂ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫ਼ਸਰਾਂ ਨੂੰ ਪਹਿਲਾਂ 11000 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ। ਹੁਣ ਇਹ ਤਨਖ...
ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

Breaking News
ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਸਰਕਾਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਹੈ। ਆਪ ਆਗੂ ਦੀਪਕ ਚੌਹਾਨ ਨੂੰ ਪੰਜਾਬ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂ ਪ੍ਰਭਵੀਰ ਬਰਾੜ ਨੂੰ ਪਨਸਪ ਦਾ ਚੇਅਰਮੈਨ ਅਤੇ ਡਾ. ਤੇਜਪਾਲ ਸਿੰਘ ਗਿੱਲ ਨੂੰ ਪਨਗ੍ਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਲਗਭਗ 20 ਵਾਈਸ ਚੇਅਰਮੈਨ ਅਤੇ ਡਾਇਰੈਕਟਰ ਵੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਸਰਕਾਰ ਵੱਲੋਂ ਦੋ ਮੈਂਬਰ ਨਿਯੁਕਤ ਕੀਤੇ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ...

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

Breaking News
ਚੰਡੀਗੜ੍ਹ, 19 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ 'ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ...

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

Breaking News
ਚੰਡੀਗੜ੍ਹ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ...

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

Breaking News
ਲਖਨਪਾਲ (ਜਲੰਧਰ), 16 ਮਈ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਾ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਭਾਰਤ ਦੇ ਸਮਕਾਲੀ ਇਤਿਹਾਸ ਵਿੱਚ ਕੋਈ ਮੁਕਾਬਲਾ ਨਹੀਂ ਮਿਲਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹ...

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

Breaking News
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ : ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ। ਮੁੱਖ ਮੰਤਰੀ ਨੇ...

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ, 16 ਮਈ : ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ ਤੇ ਲੈ ਜਾਣ ਦਾ ਐਲਾਨ ਕੀਤਾ। ਕਸਬਾ ਲੰਗੜੋਆ (ਐਸ.ਬੀ.ਐਸ. ਨਗਰ) ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ,...

ਪੰਜਾਬ ‘ਚ ਚੱਲਣਗੀਆਂ 1262 ਨਵੀਆਂ ਸਰਕਾਰੀ ਬੱਸਾਂ

Breaking News
ਚੰਡੀਗੜ੍ਹ, 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਮੁੜ ਭਰੋਸਾ ਬਹਾਲ ਹੋਇਆ ਹੈ ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ਵਿੱਚ ਵਾਧਾ ਦਰਜ ਹੋਇਆ ਹੈ। ਸ. ਭੁੱਲਰ ਨੇ ਪੰਜਾਬ ਰੋਡਵੇਜ਼ ਅ...

ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; ਡੀਐਸਪੀ ਸੁਰੱਖਿਆ, ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ

Breaking News
ਸੰਗਰੂਰ, 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੰਗਰੂਰ ਪੁਲਿਸ ਨੇ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਇਸ ਕੇਸ ਵਿੱਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸੁਰੱਖਿਆ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸੰਗਰੂਰ ਜੇਲ੍ਹ ਦੇ ਅੰਦਰ ਛਾਪੇਮਾਰੀ ਦੌਰਾਨ 12 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ, 12 ਗ੍ਰਾਮ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ। ਡੀਜੀਪੀ ਨੇ ਇਸ ਕੇਸ ਵਿੱਚ ਜੇਲ੍ਹ ਕਰਮਚਾਰੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪ੍ਰਸ਼ਾਂਤ ਨਾਮੀ ਦਰਜਾ ਚਾਰ ਕਰਮਚਾਰੀ, ਜਿਸਦੀ ਭੂਮਿਕਾ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਾਹਮਣੇ ਆਈ ਹੈ, ਦੀ ਸ਼ਮੂਲੀਅਤ ਦਾ ਵੀ ਪਤਾ ਲੱਗਾ ਹੈ।ਉਨ੍ਹਾਂ ...

ਪੰਜਾਬ ਵਿਚ ਪੰਚਾਇਤ ਚੋਣਾ ਦੀਆਂ ਤਰੀਕਾਂ ਦਾ ਐਲਾਨ

Breaking News
ਚੰਡੀਗੜ੍ਹ, 15 ਮਈ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਪਣੇ 14.5.2025 ਦੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਸਮੇਤ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਇਸ ਵੇਲੇ ਸਰਪੰਚਾਂ ਦੀਆਂ ਲਗਭਗ 60 ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 15.10.2024 ਨੂੰ ਹੋਈਆਂ ਪਿਛਲੀਆਂ ਆਮ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 31.5.2025 ਨਿਰਧਾਰਤ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਸੋਧ ਉਨ੍ਹਾਂ ਵਾਰਡਾਂ ਜਾਂ ਗ੍ਰਾਮ ਪੰਚਾਇਤਾਂ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਖਾਲੀ ਅਸਾਮੀ ਦੇ ਚਲਦਿਆਂ ਅਜੇ ਚੋਣਾਂ ਹੋਣੀਆਂ ਹਨ।ਇਸ ਮੰਤਵ ਲਈ ਵੋਟਾਂ ਨੂੰ ਸ਼ਾਮਲ ਕਰਨ/ਹਟਾਉਣ, ਜਾਂ ਸੋਧ ਲਈ ਇੱਕ ਵਿਸ਼ੇਸ਼ ਮੁਹਿੰਮ ਹੇਠ ਲਿਖੇ ਅਨੁਸਾਰ ਉਲੀਕੀ ਗਈ ਹੈ:i. 19.5.2025 (ਸੋਮਵਾਰ);ii. 20.5.2025 (ਮੰਗਲਵਾਰ);iii. 21.5.2025 (ਬੁੱਧਵਾਰ)।ਇ...