Sunday, October 4Malwa News
Shadow

Breaking News

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

Breaking News
*ਚੰਡੀਗੜ੍ਹ, 14 ਜੁਲਾਈ*: ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅ...

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

Breaking News
ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ  ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ। ਮੁੱਖ ਮੰਤਰੀ ਨੇ ਪਿ...

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ, 12 ਜੁਲਾਈ:ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਕਾਰਜਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੀ ਪਹਿਲਕਦਮੀ ਤਹਿਤ 378 ਸੜਕਾਂ (ਰੋਡ ਗਰੁੱਪ) ਦੇ ਨਿਰਧਾਰਤ ਹਿੱਸੇ ਲਈ ਟੈਂਡਰ ਪ੍ਰਕ੍ਰਿਆ ਜਾਰੀ ਹੈ।ਸ. ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਟੈਂਡਰ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਾਬਾਰਡ ਅਧੀਨ ਕੰਮ ਬਾਕਾਇਦਾ ਜਾਰੀ ਹਨ ਅਤੇ ਜੁਲਾਈ ਦੇ ਅੰਤ ਤੱਕ ਵੱਖਰੇ ਟੈਂਡਰ ਅਲਾਟ ਕਰ ਦਿੱਤੇ ਜਾਣਗੇ। ਪੀ.ਐਮ.ਜੀ.ਐਸ.ਵਾਈ. ਸਕੀਮ ਦੇ ਲਾਗੂਕਰਨ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ 581 ਕਿਲੋਮੀਟਰ ਵਿੱਚੋਂ 286 ਕਿਲੋਮੀਟਰ ਲਿੰਕ ਸੜ...

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

Breaking News
ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ। ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱ...

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

Breaking News
ਚੰਡੀਗੜ੍ਹ, 12 ਜੁਲਾਈ:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ 'ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ। ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।ਯੂਨੀਵਰਸਿਟੀ ਵਿੱਚ ਦਾਖਲਿਆਂ 'ਚ ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

Breaking News
ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ  ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰ...

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ

Breaking News
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ,  ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਵਿਸ਼ਵਾਸ ਹੈ ਜਿੱਥੇ ਸਾਡੀ ਆਵਾਜ਼ ਸੁਣੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ।ਇਕ ਸਵਾਲ ਦੇ ਜਵਾਬ...

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

Breaking News
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025, ਜਿਸ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ, 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਡਾਂ ਸੂਬੇ ਦੇ ਸ਼ਾਨਦਾਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪੇਂਡੂ ਖੇਡਾਂ ਖਾਸ ਕਰਕੇ ਬੈਲਗੱਡੀਆਂ ਦੀ ਦੌੜ ਅਤੇ ਹੋਰਾਂ ਨੂੰ ਉਤਸ਼ਾਹਿਤ ਕਰਨਾ ਹੈ ਜੋ ਸੂਬੇ ਦੇ ਕੋਨੇ- ਕੋਨੇ ਵਿੱਚ ਕਰਵਾਈਆਂ ਜਾਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਧਨ ਰਾਜ ਦੀ ਖੇਤੀਬਾੜੀ ਆਰਥਿਕਤਾ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਬੈਲਗੱਡੀਆਂ ਵਰਗੀਆਂ ਖੇਡਾਂ ਨੂੰ ਸ਼ੁਰੂ ਤੋਂ ਹੀ ਪਸੰਦ ਕੀਤਾ ਹੈ ਅਤੇ ਕਿਲ੍ਹਾ ਰਾਏਪੁਰ ਦੀਆਂ ਇਨ੍ਹ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

Breaking News
*ਚੰਡੀਗੜ੍ਹ, 11 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ 'ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।ਡੈਮਾਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ 'ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ...