Sunday, March 15Malwa News
Shadow

Breaking News

ਲੁਧਿਆਣਾ ਵਿਚ ਵੱਡੀ ਘਟਨਾਂ, ਦੋ ਔਰਤਾਂ ਦੀ ਮੌਤ : ਪੁਲੀਸ ਨੇ ਗ੍ਰਿਫਤਾਰ ਕਰ ਲਈ ਪ੍ਰਸਿੱਧ ਗਾਇਕਾ

ਲੁਧਿਆਣਾ ਵਿਚ ਵੱਡੀ ਘਟਨਾਂ, ਦੋ ਔਰਤਾਂ ਦੀ ਮੌਤ : ਪੁਲੀਸ ਨੇ ਗ੍ਰਿਫਤਾਰ ਕਰ ਲਈ ਪ੍ਰਸਿੱਧ ਗਾਇਕਾ

Breaking News
ਲੁਧਿਆਣਾ, 7 ਅਕਤੂਬਰ - ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਸ਼ਨੀਵਾਰ ਦੇਰ ਰਾਤ ਵਾਪਰੀ ਇੱਕ ਦਰਦਨਾਕ ਘਟਨਾ ਨੇ ਦੇਵੀ ਜਾਗਰਣ ਦੇ ਉਤਸ਼ਾਹ ਨੂੰ ਸੋਗ ਵਿੱਚ ਬਦਲ ਦਿੱਤਾ। ਹੰਬੜਾ ਰੋਡ 'ਤੇ ਸਥਿਤ ਸ਼੍ਰੀ ਗੋਵਿੰਦ ਗੋਧਾਮ ਮੰਦਰ ਦੇ ਨੇੜੇ ਆਯੋਜਿਤ ਕੀਤੇ ਗਏ ਦੇਵੀ ਜਾਗਰਣ ਦੌਰਾਨ ਅਚਾਨਕ ਆਈ ਤੇਜ਼ ਹਵਾ ਕਾਰਨ ਪੰਡਾਲ ਡਿੱਗ ਗਿਆ, ਜਿਸ ਵਿੱਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਅਤੇ ਲਗਭਗ 15 ਲੋਕ ਜ਼ਖਮੀ ਹੋ ਗਏ।ਦ੍ਵਾਰਕਾ ਐਨਕਲੇਵ ਦੇ ਵਸਨੀਕਾਂ ਵੱਲੋਂ ਮੰਦਰ ਦੇ ਪਿੱਛੇ ਖਾਲੀ ਪਏ ਮੈਦਾਨ ਵਿੱਚ ਦੇਵੀ ਜਾਗਰਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ 'ਤੇ ਮਸ਼ਹੂਰ ਗਾਇਕਾ ਪੱਲਵੀ ਰਾਵਤ ਨੂੰ ਭੇਟਾਂ ਗਾਉਣ ਲਈ ਬੁਲਾਇਆ ਗਿਆ ਸੀ। ਸ਼ਨੀਵਾਰ ਰਾਤ ਕਰੀਬ 2 ਵਜੇ ਜਦੋਂ ਪ੍ਰੋਗਰਾਮ ਚੱਲ ਰਿਹਾ ਸੀ, ਅਚਾਨਕ ਤੇਜ਼ ਹਵਾ ਚੱਲਣੀ ਸ਼ੁਰੂ ਹੋ ਗਈ।ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ, ਜਦੋਂ ਹਵਾ ਤੇਜ਼ ਹੋਈ ਤਾਂ ਕੁਝ ਲੋਕ ਉੱਠ ਕੇ ਜਾਣ ਲੱਗੇ, ਪਰ ਗਾਇਕਾ ਅਤੇ ਜਾਗਰਣ ਪਾਰਟੀ ਨੇ ਉਨ੍ਹਾਂ ਨੂੰ ਬੈਠਣ ਲਈ ਕਿਹਾ, ਇਹ ਕਹਿੰਦੇ ਹੋਏ ਕਿ ਕੁਝ ਨਹੀਂ ਹੋਵੇਗਾ। ਉਨ੍ਹਾਂ ਦੀ ਗੱਲ ਸੁਣ ਕੇ ਬਹੁਤੇ ਬੱਚੇ ਅਤੇ ਔਰਤਾਂ ਵਾਪਸ ਬੈਠ ਗਏ। ਕੁਝ ...
ਭਗਵੰਤ ਮਾਨ ਦਾ ਪਰਾਲੀ ਸਾੜਨ ਨੂੰ ਲੈ ਕੇ ਵੱਡਾ ਐਲਾਨ

ਭਗਵੰਤ ਮਾਨ ਦਾ ਪਰਾਲੀ ਸਾੜਨ ਨੂੰ ਲੈ ਕੇ ਵੱਡਾ ਐਲਾਨ

Breaking News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਲਈ ਐਲਾਨ ਕੀਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਮਸ਼ੀਨਰੀ ਉੱਪਰ 50 ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸਹਿਕਾਰੀ ਸੋਸਾਇਟੀਆਂ ਵਲੋਂ 'ਫਸਲੀ ਰਹਿੰਦ ਖੂੰਹਦ ਪ੍ਰਬੰਧਨ ਕਰਜਾ ਯੋਜਨਾ' ਚਲਾਈ ਜਾ ਰਹੀ ਹੈ। ਇਸ ਤਹਿਤ ਕੋਈ ਵੀ ਕਿਸਾਨ ਯੋਜਨਾ ਦਾ ਲਾਹਾ ਲੈ ਸਕਦਾ ਹੈ। ਸ੍ਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਬਿੱਲਕੁੱਲ ਨਾ ਸਾੜੀ ਜਾਵੇ, ਸਗੋਂ ਸਰਕਾਰ ਦੀ ਇਸ ਯੋਜਨਾ ਦਾ ਲਾਹਾ ਲੈ ਕੇ ਰਹਿੰਦ ਖੂੰਹਦ ਸਾਫ ਕਰਨ ਵਾਲੀ ਮਸ਼ੀਨਰੀ ਖਰੀਦਣ। ਤੁਹਾਨੂੰ ਦੱਸ ਦੇਈਏ ਪਰਾਲੀ ਨੂੰ ਜ਼ਮੀਨ ਵਿਚ ਹੀ ਕੱਟ ਕੇ ਖਾਦ ਰੂਪ ਵਿਚ ਵੀ ਵਰਤਿਆ ਜਾ ਸਕਦਾ ਹੈ ਅਤੇ ਪਰਾਲੀ ਨੂੰ ਕੱਟ ਕੇ ਬਿਜਲੀ ਪੈਦਾ ਕਰਨ ਅਤੇ ਹੋਰ ਕੰਮਾਂ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਕੰਮ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਲਈ ਸਰਕਾਰ ਵਲੋਂ ਸਬਸਿਟੀ ਦਿੱਤੀ ਜਾਂਦੀ ਹੈ। ਮੁ...
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ

ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ

Breaking News
ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਸੰਬਰ, 2024 ਤੱਕ ਸੂਬੇ ਵਿੱਚ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ, 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਬੰਧੀ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਫ.ਸੀ.ਆਈ. ਨੇ ਸੂਬੇ ਵਿੱਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਯੋਜਨਾ ਪਹਿਲਾਂ ਹੀ ਸੌਂਪ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮਾਲਕੀ/ਭਾੜੇ ਦੇ ਗੋਦਾਮਾਂ ਵਿੱਚ 48 ਲੱਖ ਕਣਕ ਭੰਡਾਰ...
ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ

ਪੰਜਾਬ ਪੁਲੀਸ ਨੇ ਕਰ ਲਿਆ ਕਾਬੂ ਜੱਸਾ ਬੁਰਜ

Breaking News
ਬਠਿੰਡਾ : ਪੰਜਾਬ ਪੁਲੀਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਖਤਰਨਾਕ ਗ੍ਰੋਹ ਜੱਸਾ ਬੁਰਜ ਦੇ ਮੁਖੀ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿਚੋਂ ਅਪਰਾਧਕ ਕਾਰਵਾਈਆਂ ਨੂੰ ਬਿੱਲਕੁੱਲ ਖਤਮ ਕਰਨ ਲਈ ਪੁਲੀਸ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਨੇ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੇ ਗ੍ਰਿਫਤਾਰ ਕੀਤੇ ਗਏ ਜੱਸਾ ਬੁਰਜ ਪਾਸੋਂ 32 ਬੋਰ ਦੇ ਚਾਰ ਪਿਸਤੌਲ ਅਤੇ 11 ਕਾਰਤੂਸ ਵੀ ਬਰਾਮਦ ਕੀਤੇ ਹਨ। ਗੈਂਗਸਟਰ ਜੱਸਾ ਬੁਰਜ ਪਿਛਲੇ ਲੰਮੇ ਸਮੇਂ ਤੋਂ ਪੁਲੀਸ ਨੂੰ ਲੋੜੀਂਦਾ ਸੀ। ਉਸ ਖਿਲਾਫ ਵੱਖ ਵੱਖ ਥਾਵਾਂ 'ਤੇ 11 ਪਰਚੇ ਦਰਜ ਹਨ। ਪੁਲੀਸ ਵਲੋਂ ਕਾਫੀ ਸਮੇਂ ਤੋਂ ਜੱਸਾ ਬੁਰਜ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਸਨ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਦੇ ਲੋਕਾਂ ਨੂੰ ਅਮਨ ਕਾਨੂੰਨ ਮੁਹਈਆ ਕਰਵਾਉਣ ਲਈ ਹਰ ਕਿਸਮ ਦੇ ਅਪਰਾਧੀਆਂ ਨਾਲ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ ਹੈ। ਇਸ ਮਕਸਦ ਦੀ ਪੂਰਤੀ ਲਈ ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ। ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ। ਉਨ...
ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

Breaking News
ਚੰਡੀਗੜ੍ਹ, 4 ਅਕਤੂਬਰ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ।ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ...
ਪਟਿਆਲਾ ਦੀ ਜੇਲ ਵਿਚ ਕੈਦੀ ਨੇ ਦਰਖਤ ਨਾਲ ਲੈ ਲਿਆ ਫਾਹਾ

ਪਟਿਆਲਾ ਦੀ ਜੇਲ ਵਿਚ ਕੈਦੀ ਨੇ ਦਰਖਤ ਨਾਲ ਲੈ ਲਿਆ ਫਾਹਾ

Breaking News
ਪਟਿਆਲਾ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਨੇ ਰੁੱਖ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕੈਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ ਅਤੇ ਬੀਤੇ ਦਿਨ ਉਸਨੇ ਆਪਣੀ ਜਾਨ ਦੇ ਦਿੱਤੀ। ਘਟਨਾ ਤੋਂ ਬਾਅਦ ਕੈਦੀ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਭੇਜਿਆ ਗਿਆ, ਜਿੱਥੇ ਸ਼ੁੱਕਰਵਾਰ ਨੂੰ ਉਸਦਾ ਪੋਸਟਮਾਰਟਮ ਹੋਵੇਗਾ। ਪਰਿਵਾਰਕ ਮੈਂਬਰਾਂ ਦਾ ਬਿਆਨ ਲਿਆ ਜਾਵੇਗਾ ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਉਰਫ਼ ਸੋਨੂੰ ਵਜੋਂ ਹੋਈ ਹੈ, ਜਿਸਦੀ ਉਮਰ ਲਗਭਗ 28 ਸਾਲ ਸੀ। ਉਸਨੂੰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਵੀਰਵਾਰ ਨੂੰ ਉਸਨੇ ਰੁੱਖ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਲਾਸ਼ ਨੂੰ ਰਾਜਿੰਦਰਾ ਹਸਪਤਾਲ ਭੇਜਿਆ ਗਿਆ, ਜਿੱਥੇ ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਲਿਆ ਜਾਵੇਗਾ। ਇਸ ਤੋਂ ਬਾਅਦ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਉਸਦਾ ਪੋਸਟਮਾਰਟਮ ਹੋਵੇਗਾ। ਮੁਲਾਜ਼ਮ ਦਾ ਚੱਲ ਰਿਹਾ ਹੈ ਇਲਾਜ ਜਦੋਂ ਕੈਦੀ ਨੇ ਰੁੱਖ ਤੋਂ ਛਾਲ ਮਾਰ...
ਭਗਵੰਤ ਮਾਨ ਵਲੋਂ ਪੰਚਾਇਤਾਂ ਦੌਰਾਨ ਪੈਸੇ ਤੇ ਤਾਕਤ ਦੀ ਵਰਤੋਂ ਵਾਲਿਆਂ ਨੂੰ ਨਾਕਾਰਨ ਦੀ ਅਪੀਲ

ਭਗਵੰਤ ਮਾਨ ਵਲੋਂ ਪੰਚਾਇਤਾਂ ਦੌਰਾਨ ਪੈਸੇ ਤੇ ਤਾਕਤ ਦੀ ਵਰਤੋਂ ਵਾਲਿਆਂ ਨੂੰ ਨਾਕਾਰਨ ਦੀ ਅਪੀਲ

Breaking News
ਸਤੌਜ (ਸੰਗਰੂਰ), 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ...
ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ: ਸੌਂਦ

ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ: ਸੌਂਦ

Breaking News
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ। ਇੱਥੋਂ ਦੇ ਸੈਕਟਰ 42 ਵਿਚਲੇ ਹਾਕੀ ਸਟੇਡੀਅਮ ਵਿੱਚ ਸਬ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਸੌਂਦ ਨੇ ਕਿਹਾ ਕਿ ਬਾਕੀ ਖੇਡਾਂ ਦੇ ਨਾਲ ਨਾਲ ਪੰਜਾਬ ਸਰਕਾਰ ਕੌਮੀ ਖੇਡ ਹਾਕੀ ਲਈ ਖਾਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਹਾਕੀ ਦੇ ਉਹ ਖਿਡਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਖਤਮ ਹੋਈ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਗੋਲਡ ਅਤੇ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ 2023 ਵਿਚ ਨਵੀਂ ...
11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ : ਬੈਂਸ

11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ : ਬੈਂਸ

Breaking News
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਦਿਨੋਂ ਦਿਨ ਤਕਨੀਕੀ ਵਿਕਾਸ ਕਾਰਨ ਸਾਡੀਆਂ  ਆਈ.ਟੀ.ਆਈਜ. ਨਵੀਨਤਮ ਸਿੱਖਿਆ ਦੇਣ ਵਿਚ ਕੁਝ ਘਾਟ ਮਹਿਸੂਸ ਹੋ ਰਹੀ ਸੀ ਜਿਸ ਲਈ ਮੈਂ ਵਿਕਰਮਜੀਤ ਸਿੰਘ ਸਾਹਨੀ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਡੀ ਮਦਦ ਕਰਨ ਜਿਸ ਨੂੰ ਸਵੀਕਾਰ ਕਰਦਿਆਂ ਸ੍ਰੀ ਸਾਹਨੀ ਨੇ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਅਪਨਾਉਣ ਸਬੰਧੀ ਅੱਜ ਐਮ.ਉ.ਯੂ.ਸਾਈਨ ਕੀਤਾ ਗਿਆ ਹੈ। ਐਮ.ਉ.ਯੂ  ਦੇ ਅਨੁਸਾਰ ਡਾ. ਸਾਹਨੀ ਜਿਨ੍ਹਾਂ ਛੇ ਆਈਂ. ਟੀ.ਆਈ. ਦੇ ਅਪਗ੍ਰੇਡੇਸ਼ਨ ਲਈ 11 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕਰਨਗੇ ਉਨ੍ਹਾਂ ਵਿਚ ਆਈਂ...