Sunday, October 4Malwa News
Shadow

Breaking News

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

Breaking News
ਸੰਗਰੂਰ, 6 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਹੈ ਜਦੋਂ ਕਿ 2017 ਵਿੱਚ ਇਹ 29ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ...

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

Breaking News
ਚੰਡੀਗੜ 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ ਪੰਜਾਬ ਵਿਧਾਨ ਸਭਾ  ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਸੰਚਾਲਨ  ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਦੇ ਤਹਿਤ ਬੁਲਾਇਆ ਗਿਆ ਹੈ। ----------...

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

Breaking News
ਚੰਡੀਗੜ੍ਹ/ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਹੁਨਰ ਸਿੱਖਿਆ ਪ੍ਰਦਾਨ ਕਰੇਗੀ। ਬਿਜ਼ਨਸ ਬਲਾਸਟਰਸ ਐਕਸਪੋ 2025 ਨੂੰ ਸੰਬੋਧਨ ਕਰਦੇ ਹੋਏ, ਸ. ਬੈਂਸ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਜਿੱਥੇ ਹਜ਼ਾਰਾਂ ਬਿਨੈਕਾਰ ਇੱਕ ਨੌਕਰੀ ਲੈਣ ਦੀ ਹੋੜ ਵਿੱਚ  ਹਨ, ਪੰਜਾਬ ਸਰਕਾਰ ਨੇ ਨਵੀਂ ਪਿਰਤ ਪਾਉਂਦਿਆਂ ਨਵੇਂ ਰੁਜ਼ਗਾਰ ਮੌਕਿਆਂ ਦਾ ਮਾਹੌਲ ਸਿਰਜ ਦਿੱਤਾ ਹੈ । ਬਿਜ਼ਨਸ ਬਲਾਸਟਰਸ ਐਕਸਪੋ 2025 ਤਹਿਤ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸਾਰੇ ਰੌਸ਼ਨਦਿਮਾਗ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇ ਨਾਲ—ਨਾਲ ਵਿੱਤੀ ਅਤੇ ਤਕਨੀਕੀ...

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

Breaking News
ਚੰਡੀਗੜ੍ਹ, 5 ਜੁਲਾਈ:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ ਜਾ ਸਕੇ । ਇਸ ਵਿਚਾਰ ਚਰਚਾ ਵਿੱਚ  ਡਾ. ਸੰਦੀਪਰਾਓ ਪਾਟਿਲ, ਉੱਤਰੀ ਭਾਰਤ ਜ਼ੋਨਲ ਮੈਨੇਜਰ, ਡਾ. ਮਾਲਵਿੰਦਰ ਸਿੰਘ ਮੱਲ੍ਹੀ, ਗਲੋਬਲ ਟ੍ਰੇਨਰ ਬਾਈਰ ਫਸਲ ਵਿਗਿਆਨ ਅਤੇ ਡਾ. ਆਰ.ਐਸ. ਬੈਂਸ, ਸ਼੍ਰੀ ਮਾਨਵਪ੍ਰੀਤ ਸਿੰਘ ਆਰ.ਓ., ਸ਼੍ਰੀ ਗਗਨਦੀਪ ਆਰ.ਏ. ਸ਼ਾਮਲ ਹੋਏ। ਇਹ ਵਿਚਾਰ-ਵਟਾਂਦਰੇ ਰਣਨੀਤਕ ਦਖਲਅੰਦਾਜ਼ੀ ਤਿਆਰ ਕਰਨ ਅਤੇ ਰਾਜ ਤੋਂ ਯੂਰਪੀਅਨ ਯੂਨੀਅਨ ਅਤੇ ਸੰਯੁਕਤ ਰਾਜ ਅਮਰੀਕਾ ਨੂੰ ਬਾਸਮਤੀ ਦੇ ਨਿਰਯਾਤ ਵਿੱਚ ਸ਼ਾਮਲ ਰੁਕਾਵਟਾਂ ਦੀ ਪਛਾਣ ਕਰਨ ਲਈ ਕੀਤੀ ਗਈ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਐਮ.ਆਰ.ਐਲ. ਤੋਂ ਵੱਧ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਇਨ੍ਹਾਂ ਦੇਸ਼ਾਂ ਨੂੰ ਨਿਰਯਾਤ ਵਿੱਚ ਰੁਕਾਵਟ ਪਾਉਣ ਵਿੱ...

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

Breaking News
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ 'ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ 'ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰ...
ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 3 ਜੁਲਾਈ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ ਕਰਨ ਲਈ ਕਿਹਾ। ਅਨਾਜ ਭਵਨ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅੱਗੇ ਨਿਰਦੇਸ਼ ਦਿੱਤੇ ਕਿ 15 ਸਤੰਬਰ ਤੋਂ 15 ਨਵੰਬਰ ਤੱਕ ਵਿਭਾਗ ਦਾ ਕੋਈ ਵੀ ਅਧਿਕਾਰੀ ਐਕਸ-ਇੰਡੀਆ ਛੁੱਟੀ 'ਤੇ ਨਾ ਜਾਵੇ। ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭੰਡਾਰਨ ਲਈ ਹੋਰ ਥਾਂ ਤਿਆਰ ਕਰਨ ਵਾਸਤੇ, ਝੋਨੇ ਦੀ ਢੋਆ-ਢੁਆਈ ਸਬੰਧੀ ਅਕਤੂਬਰ 2024 ਤੋਂ ਜੂਨ 2025 ਤੱਕ 68 ਲੱਖ ਮੀਟਰਿਕ ਟਨ ਚਾਵਲ ਰਾਜ ਤੋਂ ਬਾਹਰ ਭੇਜਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਅਗਸਤ 2025 ਤੋਂ ਜੂਨ 2026 ਤੱਕ ਲਗਭਗ 82.5 ਲੱਖ ਮੀਟਰਿਕ ਟਨ ਚਾਵਲ 7.5 ਲੱਖ ਮੀਟਰਿਕ ਟਨ ਪ੍...
ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

Breaking News
ਚੰਡੀਗੜ੍ਹ, 3 ਜੁਲਾਈ : ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰਾਜਪਾਲ ਦੀ ਇਜਾਜ਼ਤ ਨਾਲ ਸਮਾਗਮ ਦੀ ਕਾਰਵਾਈ ਚਲਾਈ। ਹਲਫ਼ ਲੈਣ ਤੋਂ ਬਾਅਦ ਸੰਜੀਵ ਅਰੋੜਾ ਨੇ ਸਹੁੰ ਪੱਤਰ ’ਤੇ ਦਸਤਖ਼ਤ ਕੀਤੇ ਜਿਸ ’ਤੇ ਰਾਜਪਾਲ ਨੇ ਵੀ ਦਸਤਖਤ ਕੀਤੇ। ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਵੱਖ-ਵੱਖ ਵਿਧਾਇਕ, ਪਾਰਟੀ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧ...
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

Breaking News
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਐਨ.ਏ.ਐਸ. ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਭਾਰਤ ਦਾ ਸਭ ਤੋਂ ਭਰੋਸੇਮੰਦ ਅਤੇ ਨਾਮੀ ਸਰਵੇਖਣ ਹੈ। ਇਸ ਵਿੱਚ ਸਮੁੱਚੇ ਸਿੱਖਿਆ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ।ਐਨ.ਏ.ਐਸ. (ਪਰਖ ਰਾਸ਼ਟਰੀ ਸਰਵੇਖਣ) ਵਿੱਚ ਪੰਜਾਬ ਦੀ ਪ੍ਰਭਾਵਸ਼ਾਲੀ ਰੈਂਕਿੰਗ 'ਤੇ ਖੁਸ਼ੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ਵਿੱਚ 80 ਅੰਕਾਂ ਨਾਲ ਹਿਮਾਚਲ ਪ੍ਰਦੇਸ਼ (74) ਅਤੇ ਕੇਰਲਾ (73) ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਛੇਵੀਂ ਜਮਾਤ ਲਈ ਪ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

Breaking News
ਚੰਡੀਗੜ੍ਹ 2 ਜੁਲਾਈ : ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲੋੜੀਂਦੇ ਫੰਡ ਦੇਣ ਦੀ ਬੇਨਤੀ ਕੀਤੀ। ਇਹ ਫੰਡ ਸਾਡੀ ਜ਼ਮੀਨ ਦੀ ਸੁਰੱਖਿਆ, ਸਾਡੇ ਸੁਰੱਖਿਆ ਬੁਨਿਆਦੀ ਢਾਂਚੇ ਦੀ ਰੱਖਿਆ ਅਤੇ ਇਸ ਸੰਵੇਦਨਸ਼ੀਲ ਸਰਹੱਦ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਵਧੇ ਹੋਏ ਜੋਖਮ ਨੂੰ ਰੋਕਣ ਲਈ ਲੋੜੀਂਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਮਹੱਤਵਪੂਰਨ ਹਨ। ਭਾਰੀ ਹੜ੍ਹਾਂ ਦੇ ਸਮੇਂ ਦੌਰਾਨ, ਅਜਨਾਲਾ ਵਿੱਚ ਰਾਵੀ ਦੇ ਨਾਲ ਲੱਗਦੇ ਖੇਤਰਾਂ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ। ਇਸ ਵਿੱਚ ਨਾ ਸਿਰਫ਼ ਸਾਡੇ ਕਿਸਾਨਾਂ ਲਈ ਕੀਮਤੀ ਕਾਸ਼ਤਯੋਗ ਜ਼ਮੀਨ ਦਾ ਨੁਕਸਾਨ ਹੁੰਦਾ ਹੈ, ਸਗੋਂ ਮਹੱਤਵਪੂਰਨ ਫੌਜ ਅਤੇ ਬੀ.ਐਸ.ਐਫ. ਚੌਕੀਆਂ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ। ਇਹ ਨੁਕਸਾਨ ਸਾਡੀ ਰਾਸ਼ਟਰੀ ਸੁਰੱਖਿਆ ਅਤੇ ...

ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 12135 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 19880 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 786 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ...