Saturday, March 14Malwa News
Shadow

Breaking News

ਆਈ ਏ ਐਸ ਅਧਿਕਾਰੀ ਦੇ ਘਰ ਤੇ ਛਾਪਾ : ਕਰੋੜਾਂ ਦੀ ਬੇਨਾਮੀ ਪ੍ਰੌਪਰਟੀ

ਆਈ ਏ ਐਸ ਅਧਿਕਾਰੀ ਦੇ ਘਰ ਤੇ ਛਾਪਾ : ਕਰੋੜਾਂ ਦੀ ਬੇਨਾਮੀ ਪ੍ਰੌਪਰਟੀ

Breaking News
ਜੈਪੁਰ, 4 ਅਕਤੂਬਰ 2024 - ਰਾਜਸਥਾਨ ਦੇ ਐਂਟੀ ਕਰੱਪਸ਼ਨ ਬਿਊਰੋ (ਏਸੀਬੀ) ਨੇ ਬੁੱਧਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਕੋਟਾ ਦੇ ਡਿਵੀਜ਼ਨਲ ਕਮਿਸ਼ਨਰ ਅਤੇ ਆਈਏਐਸ ਅਧਿਕਾਰੀ ਰਾਜੇਂਦਰ ਵਿਜੇ ਦੇ ਚਾਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇਲਜ਼ਾਮ ਤਹਿਤ ਕੀਤੀ ਗਈ।ਏਸੀਬੀ ਦੇ ਡੀਜੀ ਡਾਕਟਰ ਰਵੀਪ੍ਰਕਾਸ਼ ਮਹਿਰਾਡਾ ਨੇ ਦੱਸਿਆ ਕਿ ਏਸੀਬੀ ਨੂੰ ਰਾਜੇਂਦਰ ਵਿਜੇ ਦੇ ਖਿਲਾਫ ਇੱਕ ਗੁਪਤ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਉਸ 'ਤੇ ਜਾਇਜ਼ ਆਮਦਨ ਤੋਂ ਵੱਧ ਭ੍ਰਿਸ਼ਟ ਤਰੀਕਿਆਂ ਨਾਲ ਜਾਇਦਾਦਾਂ ਹਾਸਲ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਖੁਫੀਆ ਸ਼ਾਖਾ ਦੁਆਰਾ ਇਸ ਸ਼ਿਕਾਇਤ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ, ਏਸੀਬੀ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ।ਛਾਪੇਮਾਰੀ ਦੌਰਾਨ ਏਸੀਬੀ ਨੇ ਰਾਜੇਂਦਰ ਵਿਜੇ ਦੇ ਕਬਜ਼ੇ ਵਿੱਚੋਂ ਕਈ ਵੱਡਮੁੱਲੀਆਂ ਵਸਤਾਂ ਬਰਾਮਦ ਕੀਤੀਆਂ। ਇਨ੍ਹਾਂ ਵਿੱਚ 13 ਵਪਾਰਕ ਅਤੇ ਰਿਹਾਇਸ਼ੀ ਪਲਾਟਾਂ ਦੇ ਦਸਤਾਵੇਜ਼, ਬੈਂਕ ਖਾਤਿਆਂ 'ਚ ਲੱਖਾਂ ਰੁਪਏ ਦੀ ਨਕਦੀ, ਬੈਂਕ ਲਾਕਰ, 335 ਗ੍ਰਾਮ ਸੋਨਾ, 11.800 ਕਿਲੋ ਚਾਂਦੀ ਦੇ ਗਹਿਣੇ, ਤਿੰਨ-ਚਾਰ ਪਹੀ...
ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼

ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼

Breaking News, Hot News
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ। ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉ...
ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਭਗਵੰਤ ਮਾਨ

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਭਗਵੰਤ ਮਾਨ

Breaking News
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ...
ਪੰਚਾਇਤ ਚੋਣਾ ਦੇ ਝਗੜੇ ‘ਚ ਸਾਬਕਾ ਵਿਧਾਇਕ ਜ਼ਖ਼ਮੀ

ਪੰਚਾਇਤ ਚੋਣਾ ਦੇ ਝਗੜੇ ‘ਚ ਸਾਬਕਾ ਵਿਧਾਇਕ ਜ਼ਖ਼ਮੀ

Breaking News
ਜ਼ੀਰਾ : ਅੱਜ ਇਥੇ ਪੰਚਾਇਤ ਚੋਣਾ ਲਈ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਦੋ ਸਿਆਸੀ ਪਾਰਟੀਆਂ ਵਿਚਕਾਰ ਜੰਮ ਕੇ ਹੰਗਾਮਾ ਹੋ ਗਿਆ। ਜਦੋਂ ਦੋਵੇਂ ਧਿਰਾਂ ਜੀਰਾ ਦੇ ਮੁੱਖ ਚੌਕ ਵਿਖੇ ਇਕੱਠੀਆਂ ਹੋਈਆਂ ਤਾਂ ਇਕ ਦੂਜੇ ਖਿਲਾਫ ਪੱਥਰਬਾਜੀ ਕਰਨ ਲੱਗੀਆਂ। ਇਹ ਵੀ ਪਤਾ ਲੱਗਾ ਹੈ ਕਿ ਇਸ ਝਗੜੇ ਦੌਰਾਨ ਗੋਲੀਬਾਰੀ ਵੀ ਕੀਤੀ ਗਈ ਹੈ। ਜੀਰਾ ਵਿਖੇ ਹੋਏ ਹੰਗਾਮੇ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਜਖਮੀ ਹੋ ਗਏ ਹਨ। ਜਦੋਂ ਦੋਵਾਂ ਧਿਰਾਂ ਵਿਚਕਾਰ ਝਗੜਾ ਵਧ ਗਿਆ ਤਾਂ ਪੁਲੀਸ ਨੂੰ ਪਾਣੀ ਦੀਆਂ ਬੁਛਾੜਾਂ ਮਾਰ ਕੇ ਸਥਿੱਤੀ ਉੱਪਰ ਕਾਬੂ ਪਾਉਣਾ ਪਿਆ। ਪੁਲੀਸ ਦੇ ਕੰਟਰੋਲ ਪਿਛੋਂ ਦੋਵਾਂ ਧਿਰਾਂ ਦੇ ਸ਼ਰਾਰਤੀ ਅਨਸਰ ਮੌਕੇ ਤੋਂ ਫਰਾਰ ਹੋ ਗਏ। https://youtu.be/vuWS_71kXiU...
ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

Breaking News
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵ...
ਮਾਲ ਮੰਤਰੀ ਮੁੰਡੀਆਂ ਵੱਲੋਂ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

ਮਾਲ ਮੰਤਰੀ ਮੁੰਡੀਆਂ ਵੱਲੋਂ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

Breaking News
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਆਨ ਲਾਈਨ ਸਮੀਖਿਆ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ, ਇਮਾਨਦਾਰ ਤੇ ਭ੍ਰਿਸ਼ਾਚਾਰ ਮੁਕਤ ਪ੍ਰਸ਼ਾਸਨ ਦੇਣਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਮਾਲ ਅਧਿਕਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣਾ ਯਕੀਨੀ ਬਣਾਉਣ ਅਤੇ ਦਫਤਰਾਂ ਵਿਖੇ ਕੰਮ ਲਈ ਆਏ ਆਮ ਲੋਕਾਂ ਦੇ ਬੈਠਣ ਦਾ ਪ੍ਰਬੰਧ, ਪੱਖੇ, ਪੀਣ ਦਾ ਪਾਣੀ ਅਤੇ ਬਾਥਰੂਮ ਆਦਿ ਪ੍ਰਬੰਧ ਤੁਰੰਤ ਕਰਨੇ ਯਕੀਨੀ ਬਣਾਉਣ। ਸ. ਮੁੰਡੀਆਂ ਨੇ ਸਪੱਸ਼ਟ ਆਦੇਸ਼ ਦਿੰਦਿਆਂ ਕਿਹਾ ਕਿ ...
ਭਗਵੰਤ ਮਾਨ ਵਲੋ ਪਰਾਲੀ ਸਾੜਨ ਦਾ ਰੁਝਾਨ ਘਟਾਉਣ ਲਈ ਯਤਨ ਕੀਤੇ ਜਾਣ ਦੀ ਲੋੜ ‘ਤੇ ਜੋਰ

ਭਗਵੰਤ ਮਾਨ ਵਲੋ ਪਰਾਲੀ ਸਾੜਨ ਦਾ ਰੁਝਾਨ ਘਟਾਉਣ ਲਈ ਯਤਨ ਕੀਤੇ ਜਾਣ ਦੀ ਲੋੜ ‘ਤੇ ਜੋਰ

Breaking News
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਚਾਰ ਮੁਹਿੰਮ ਰਾਹੀਂ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਰੂਰ ਜਾਗਰਕ ਕੀਤਾ ਜਾਵੇ। ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਉਤੇ ਮਿਲਦੀ ਸਬਸਿਡੀ ਬਾਰੇ ਵੀ ਚੰਗੀ ਤਰ੍ਹਾਂ ਪਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਉਹ ਪਰਾਲੀ ਦੇ ਪ੍ਰਬੰਧਨ ਉਪਰ ਆਉਂਦੇ ਖ਼ਰਚੇ ਘਟਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਪੰਚਾਇਤਾਂ ਤੇ ਹੋਰ ਸਾਂਝੀਆਂ ਥਾਵਾਂ ਉਤੇ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਥਾਪਤ ਕਰਨ ਲਈ ਵੀ ਆਖਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤਾ ਕਿ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨ...
ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

Breaking News
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫ਼ਿਕੇਟ ਜਾਂ ਨੋ ਆਬਜੈਕਸ਼ਨ ਸਰਟੀਫ਼ਿਕੇਟ ਨੱਥੀ ਕਰਨਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੋਸ਼ਿਸ਼ਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫ਼ਨਾਮਾ, ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

Breaking News
ਅੰਮ੍ਰਿਤਸਰ, 29 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸਪੁਰ ਵਿ...
ਪੁਲੀਸ ਨੇ ਕਾਬੂ ਕਰ ਲਈ ਪ੍ਰਸਿੱਧ ਪੌਰਨ ਸਟਾਰ

ਪੁਲੀਸ ਨੇ ਕਾਬੂ ਕਰ ਲਈ ਪ੍ਰਸਿੱਧ ਪੌਰਨ ਸਟਾਰ

Breaking News, Entertainment
ਮੁੰਬਈ : ਪਿਛਲੇ ਕੁੱਝ ਦਿਨਾਂ ਤੋਂ ਚਰਚਾ ਵਿਚ ਚੱਲ ਰਹੀ ਪ੍ਰਸਿੱਧ ਪੌਰਨ ਸਟਾਰ ਰੀਆ ਬਰਦੇ ਉਰਫ ਬੰਨਾ ਸ਼ੇਖ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਬੰਗਲਾਦੇਸ਼ ਦੀ ਇਹ ਪੌਰਨ ਸਟਾਰ ਪਿਛਲੇ ਕਈ ਦਿਨਾਂ ਤੋਂ ਜਾਅਲੀ ਦਸਤਾਵੇਜਾਂ ਦੇ ਕੇਸ ਵਿਚ ਚਰਚਾ ਵਿਚ ਚੱਲ ਰਹੀ ਸੀ। ਇਸ ਪੌਰਨ ਸਟਾਰ ਵਲੋਂ ਜਾਅਲੀ ਦਸਤਾਵੇਜ਼ ਤਿਆਰ ਕਰਕੇ ਆਪਣੇ ਆਪ ਨੂੰ ਭਾਰਤ ਵਾਸੀ ਸ਼ੋਅ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।। ਪੁਲੀਸ ਵਲੋਂ ਹੁਣ ਉਸਦੇ ਪਰਿਵਾਰਕ ਮੈਂਬਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।ਮੁੰਬਈ ਪੁਲੀਸ ਦੇ ਸਬ ਇੰਸਪੈਕਟਰ ਸੰਗਰਾਮ ਮਲਕਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਨੇ ਪੁਲੀਸ ਕੋਲ ਇਕ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਸੀ ਕਿ ਮੁੰਬਈ ਵਿਚ ਉਲਹਾਸਨਗਰ ਵਿਚ ਇਕ ਮਹਿਲਾ ਗੈਰਕਾਨੂੰਨੀ ਤੌਰ 'ਤੇ ਰਹਿ ਰਹੀ ਹੈ। ਇਸ ਸ਼ਿਕਾਇਤ ਦੇ ਆਧਾਰ 'ਤੇ ਜਦੋਂ ਪੁਲੀਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੰਗਲਾ ਦੇਸ਼ ਦੀ ਪੌਰਨ ਸਟਾਰ ਰੀਆ ਬਰਦੇ ਉਰਫ ਬੰਨਾ ਸੇਖ ਨੇ ਭਾਰਤ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਹਨ। ਪੁਲੀਸ ਦੀ ਜਾਂਚ ਦੌਰਾਨ ਜਦੋਂ ਇਸ ਪੌਰਨ ਸਟਾਰ ਤੋਂ ਭਾਰਤ ਵਾਸੀ ਹੋਣ ਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ ਤਾਂ ਬਾਅਦ ਵਿਚ...