Saturday, March 14Malwa News
Shadow

Breaking News

ਭਗਵੰਤ ਸਿੰਘ ਮਾਨ ਦੀ ਸਿਹਤ ਬਾਰੇ ਵੱਡਾ ਅੱਪਡੇਟ

ਭਗਵੰਤ ਸਿੰਘ ਮਾਨ ਦੀ ਸਿਹਤ ਬਾਰੇ ਵੱਡਾ ਅੱਪਡੇਟ

Breaking News
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ, ਪਰ ਡਾਕਟਰਾਂ ਵਲੋਂ ਕੁੱਝ ਜਰੂਰੀ ਟੈਸਟ ਕਰਵਾਏ ਜਾ ਰਹੇ ਹਨ। ਡਾਕਟਰਾਂ ਵਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਜਲਦੀ ਹੀ ਜਰੂਰੀ ਟੈਸਟ ਕਰਨ ਅਤੇ ਉਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਪਿਛੋਂ ਭਗਵੰਤ ਮਾਨ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ। ਪਾਰਟੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਹਸਪਤਾਲ ਵਿਚ ਪੂਰੀ ਤਰਾਂ ਠੀਕ ਠਾਕ ਹਨ ਅਤੇ ਪੰਜਾਬ ਦੀ ਹਰ ਗਤੀਵਿਧੀ ਨਾਲ ਜੁੜੇ ਹੋਏ ਹਨ। ਕੱਲ੍ਹ ਮੁੱਖ ਮੰਤਰੀ ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਪਟਿਆਲਾ ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਖੁਦ ਫੋਨ 'ਤੇ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਕਾਰਡੀਆਲੋਜੀ ਵਿਭਾਗ ਦੇ ਡਾਇਰੈਕਟਰ ਤੇ ਮੁਖੀ ਡਾ. ਆਰ ਕੇ ਜਸਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਲ ਨਾਲ ਸਬੰਧਿਤ ਕੁੱਝ ਜਰੂਰੀ ਟੈਸਟ ਕੀਤੇ ਗਏ ਹਨ ਅਤੇ ਇਨ੍ਹਾਂ ਟੈਸਟਾਂ ਦੇ ਰਿਜ਼ਲਟ ਆਉਣੇ ਬਾਕੀ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਪਲਮਨਰੀ ਆਰਟਰੀ ਵਿ...
ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

Breaking News
ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ:-  ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ।ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸਕੱਤਰ ਵੀ. ਵਿਦਿਆਵਤੀ ਪਾਸੋਂ ਇਥੇ ਵਿਗਿਆਨ ਭਵਨ ਵਿਖੇ ਵਿਸ਼ਵ ਟੂਰਿਜ਼ਮ ਦਿਵਸ ਮੌਕੇ ਕਰਵਾਏ ਗਏ ਸਮਾਗਸ ਦੌਰਾਨ ਪ੍ਰਾਪਤ ਕੀਤਾ। ਇਸ ਸਮਾਗਮ ਦਾ ਉਦਘਾਟਨ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਵੱਲੋਂ ਕੀਤਾ ਗਿਆ।ਖੇਤੀਬਾੜੀ ਸੈਰ-ਸਪਾਟਾ ਖੇਤਰ ਦੇ ਇਸ ਵੱਕਾਰੀ ਐਵਾਰਡ ਲਈ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੂੰ ਕੌਮੀ ਪੱਧਰ ’ਤੇ ਇਹ ਐਵਾਰਡ ਜਿੱਤਣ ਵਾਲੇ ਪਿੰਡਾਂ ਵਿਚ ਸ਼ੁਮਾਰ ਕੀਤਾ ਗਿਆ ਹੈ।ਹੰਸਾਲੀ ਆਰਗੈਨਿਕ ਫ਼ਾਰਮ ਦੇ ਮਾਲਕ ਸ਼੍ਰੀ ਸੁਖਚੈਨ ਸਿੰਘ ਗਿੱਲ ਅਤੇ ਉਹਨਾਂ ਦੇ ਪੁੱਤ...
ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

Breaking News
ਨਵੀਂ ਦਿੱਲੀ 27 ਸਤੰਬਰ:ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ  ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ.  ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ। ਇਸ ਸਮਝੌਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ...
 ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

 ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

Breaking News, Hot News
ਚੰਡੀਗੜ੍ਹ, 27 ਸਤੰਬਰ : ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਲੱਖਾਂ ਰੁਪਏ ਬਤੌਰ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਜ਼ਿਆਦਾਤਰ ਸਰਕਾਰੀ ਨੌਕਰੀਆਂ ਸਿਆਸਤਦਾਨਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਮਿਲਦੀ ਸੀ । ਫਿਰ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈਂਦਾ ਸੀ।  ਮਾਨ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਰਿਸ਼ਵਤਖੋਰੀ ਅਤੇ ਸਿਆਸੀ ਸਿਫ਼ਾਰਸ਼ਾਂ ਦੀ ਰਵਾਇਤ ਖ਼ਤਮ ਕਰ ਦਿੱਤੀ ਹੈ।  ਸਾਡੀ ਸਰਕਾਰ ਨੇ 45708 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸ...
ਕਲਯੁਗੀ ਚੋਰਾਂ ਦਾ ਕਾਰਨਾਮਾਂ : ਹਾਦਸੇ ਪਿਛੋਂ ਫਲਾਈਓਵਰ ਤੋਂ ਡਿੱਗੇ ਮੁੰਡੇ ਦਾ ਮੋਬਾਈਲ ਚੋਰੀ

ਕਲਯੁਗੀ ਚੋਰਾਂ ਦਾ ਕਾਰਨਾਮਾਂ : ਹਾਦਸੇ ਪਿਛੋਂ ਫਲਾਈਓਵਰ ਤੋਂ ਡਿੱਗੇ ਮੁੰਡੇ ਦਾ ਮੋਬਾਈਲ ਚੋਰੀ

Breaking News
ਅੰਮ੍ਰਿਤਸਰ : ਅੱਜ ਇਥੇ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ ਜਦੋਂ ਇਕ ਨੌਜਵਾਨ ਹਾਦਸੇ ਦੌਰਾਨ ਫਲਾਈਓਵਰ ਤੋਂ ਹੇਠਾਂ ਡਿੱਗ ਪਿਆ, ਪਰ ਨੌਜਵਾਨ ਦੇ ਹੈਲਮੈਟ ਪਾਇਆ ਹੋਣ ਕਾਰਨ ਉਸਦੀ ਜਾਨ ਬਚ ਗਈ। ਹਾਦਸੇ ਤੋਂ ਵੀ ਮਾੜੀ ਗੱਲ ਇਹ ਹੋਈ ਕਿ ਫਲਾਈਓਵਰ ਤੋਂ ਹੇਠਾਂ ਡਿਗਦਿਆਂ ਹੀ ਇਕ ਵਿਅਕਤੀ ਉਸ ਨੌਜਵਾਨ ਦਾ ਮੋਬਾਈਲ ਚੁਰਾ ਕੇ ਭੱਜ ਗਿਆ। ਬਾਅਦ ਵਿਚ ਉਥੇ ਇਕੱਠੇ ਹੋਏ ਲੋਕਾਂ ਨੇ ਇਸ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਫਲਾਈਓਵਰ 'ਤੇ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਕਾਰ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਇਹ ਨੌਜਵਾਨ ਫਲਾਈਓਵਰ ਤੋਂ ਹੇਠਾਂ ਡਿੱਗ ਪਿਆ, ਜਿਸ ਨਾਲ ਉਹ ਗੰਭੀਰ ਜਖਮੀ ਹੋ ਗਿਆ। ਹਸਪਤਾਲ ਵਿਚ ਉਸ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਮੁਤਾਬਿਕ ਹੁਣ ਉਸਦੀ ਜਾਨ ਨੂੰ ਖਤਰਾ ਟਲ ਗਿਆ ਹੈ ਅਤੇ ਉਸਦੀ ਜਾਨ ਬਚ ਗਈ ਹੈ।...
ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ

ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ

Breaking News
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰ...
ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ

ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ

Breaking News
ਚੰਡੀਗੜ੍ਹ, 26 ਸਤੰਬਰ: ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣ...
ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ

ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ

Breaking News
ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ 'ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰ...
1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

Breaking News
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿ...
ਪੰਜਾਬ ਦੇ 22 ਉੱਚ ਪੁਲੀਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ

ਪੰਜਾਬ ਦੇ 22 ਉੱਚ ਪੁਲੀਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ

Breaking News
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਰਾਜ ਦੇ 22 ਆਈ ਪੀ ਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਅੱਜ ਕੀਤੇ ਗਏ ਪੁਲੀਸ ਅਫਸਰਾਂ ਦੇ ਤਬਾਦਲਿਆਂ ਵਿਚ ਨੌਨਿਹਾਲ ਸਿੰਘ ਨੂੰ ਏੇ ਡੀ ਜੀ ਪੀ ਇੰਟਰਨਲ ਵਿਜੀਲੈਂਸ ਸੈਲ, ਐਸ ਪੀ ਐਸ ਪਰਮਾਰ ਨੂੰ ਏ ਡੀ ਜੀ ਪੀ ਬਠਿੰਡਾ ਰੇਂਜ ਤੋਂ ਬਦਲ ਕੇ ਏ ਡੀ ਜੀ ਪੀ ਲਾਅ ਐਂਡ ਆਰਡਰ ਲਗਾ ਦਿੱਤਾ ਗਿਆ ਹੈ। ਇਸੇ ਤਰਾਂ ਧਨਪ੍ਰੀਤ ਕੌਰ ਨੂੰ ਆਈ ਜੀ ਲੁਧਿਆਣਾ, ਗੁਰਪ੍ਰੀਤ ਸਿੰਘ ਭੁੱਲਰ ਨੂੰ ਕਮਿਸ਼ਨਰ ਪੁਲੀਸ ਅੰਮ੍ਰਿਤਸਰ, ਮਨਦੀਪ ਸਿੰਘ ਸਿੱਧੂ ਨੂੰ ਡੀ ਆਈ ਜੀ ਪਟਿਆਲਾ ਅਤੇ ਰਣਜੀਤ ਸਿੰਘ ਢਿੱਲੋਂ ਨੂੰ ਡੀ ਆਈ ਜੀ ਫਿਰੋਜ਼ਪੁਰ ਲਗਾ ਦਿੱਤਾ ਗਿਆ ਹੈ। ਇਸੇ ਤਰਾਂ ਰਾਜਪਾਲ ਸਿੰਘ ਨੂੰ ਡੀ ਆਈ ਜੀ ਪੀ ਏ ਪੀ ਜਲੰਧਰ, ਅਜੇ ਮਲੂਜਾ ਨੂੰ ਡੀ ਆਈ ਜੀ ਐਸ ਟੀ ਐਫ ਬਠਿੰਡਾ, ਹਰਜੀਤ ਸਿੰਘ ਨੂੰ ਡੀ ਆਈ ਜੀ ਵਿਜੀਲੈਂਸ ਮੁਹਾਲੀ, ਜੇ ਇਲੈਂਸ਼ੀਅਨ ਨੂੰ ਡੀ ਆਈ ਜੀ ਕਾਊਂਟਰ ਇੰਟੈਲੀਜੈਂਸ, ਅਲਕਾ ਮੀਨਾ ਨੂੰ ਡੀ ਆਈ ਜੀ ਪ੍ਰਸੋਨਲ, ਸਤਿੰਦਰ ਸਿੰਘ ਨੂੰ ਡੀ ਆਈ ਜੀ ਬਾਰਡਰ ਰੇਂਜ਼, ਹਰਮਨਬੀਰ ਸਿੰਘ ਗਿੱਲ ਨੂੰ ਜੁਆਇੰਟ ਡਾਇਰੈਕਟਰ ਪੀ ਪੀ ਏ ਜਲੰਧਰ, ਅਤੇ ਅਸ਼ਵਨੀ ਕਪੂਰ ਨੂੰ ਡੀ ਆਈ ਜੀ ਫਰੀਦ...