Saturday, March 14Malwa News
Shadow

Breaking News

ਪੰਜਾਬ ਦੇ 49 ਆਈ ਏ ਐਸ ਤੇ ਪੀ ਸੀ ਐਸ ਅਫਸਰਾਂ ਦੇ ਕੀਤੇ ਤਬਾਦਲੇ

ਪੰਜਾਬ ਦੇ 49 ਆਈ ਏ ਐਸ ਤੇ ਪੀ ਸੀ ਐਸ ਅਫਸਰਾਂ ਦੇ ਕੀਤੇ ਤਬਾਦਲੇ

Breaking News
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 49 ਆਈ ਏ ਐਸ ਅਤੇ ਪੀ ਸੀ ਐਸ ਅਫਸਰਾਂ ਦੇੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿਚ 11 ਆਈ ਏ ਐਸ ਅਫਸਰ 38 ਪੀ ਸੀ ਐਸ ਅਫਸਰ ਸ਼ਾਮਲ ਹਨ। ਇਨ੍ਹਾਂ ਅਫਸਰਾਂ ਦੀਆਂ ਨਵੀਆਂ ਨਿਯੁਕਤੀਆਂ ਦੀ ਅਸਲ ਸੂਚੀ ਹੇਠਾਂ ਖਬਰ ਨਾਲ ਅਟੈਚ ਕੀਤੀ ਜਾ ਰਹੀ ਹੈ।
ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ

ਵਿਆਹ ਤੋਂ ਪਹਿਲਾਂ ਲੜਕੀ ਤੇ ਲੜਕੇ ਨੂੰ ਕਰਵਾਉਣਾ ਪਵੇਗਾ ਇਹ ਟੈਸਟ

Breaking News
ਦਬਈ : ਵਿਆਹ ਤੋਂ ਪਿਛੋਂ ਵਿਆਹੁਤਾ ਜੋੜੀ ਦੀ ਚੰਗੀ ਸਿਹਤ ਨੂੰ ਲੈ ਕੇ ਯੂ ਏ ਈ ਸਰਕਾਰ ਨੇ ਇਕ ਵੱਡਾ ਫੈਸਲਾ ਕੀਤਾ ਹੈ। ਹੁਣ ਵਿਆਹ ਤੋਂ ਪਹਿਲਾਂ ਜੋੜੀ ਨੂੰ ਪ੍ਰੀਮੈਰੀਟਲ ਜੈਨੇਟਿਕ ਟੈਸਟਿੰਗ ਕਰਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਆਬੂ ਧਾਬੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਲੀਆਂ ਪੀੜ੍ਹੀਆਂ ਦੀ ਮਜਬੂਤੀ ਲਈ ਵਿਆਹ ਕਰਵਾਉਣ ਵਾਲੇ ਹਰ ਜੋੋੜੇ ਨੂੰ ਜੈਨੇਟਿਕ ਟੈਸਟ ਕਰਵਾਉਣਾ ਜਰੂਰੀ ਹੋਵੇਗਾ। ਆਬੂ ਧਾਬੀ ਸਰਕਾਰ ਨੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਬਣਾਉਣ ਅਤੇ ਚੰਗੇ ਭਵਿੱਖ ਦੀ ਸਿਰਜਣਾ ਲਈ ਸਿਹਤ ਮਾਹਿਰਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਦੀ ਸਿਫਾਰਿਸ਼ ਦੇ ਆਧਾਰ ਤੇ ਫੈਸਲਾ ਕੀਤਾ ਹੈ ਕਿ ਵਿਆਹ ਤੋਂ ਪਹਿਲਾਂ ਪਤੀ ਪਤਨੀ ਦਾ ਜੈਨੇਟਿਕ ਟੈਸਿਟ ਕਰਵਾਉਣਾ ਜਰੂਰੀ ਹੈ। ਜੇਕਰ ਦੋਵੇਂ ਪਤੀ ਪਤਨੀ ਜੈਨੇਟੀਕਲੀ ਠੀਕ ਹੋਣ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਵੀ ਵਧੀਆ ਰਹੇਗੀ। ਜੇਕਰ ਲੜਕੀ ਲੜਕੇ ਵਿਚੋਂ ਇਕ ਨੂੰ ਵੀ ਕੋਈ ਜੈਨੇਟੀਕਲੀ ਸਮੱਸਿਆ ਹੋਵੇ ਤਾਂ ਉਨ੍ਹਾਂ ਦੇ ਬੱਚਿਆਂ ਵਿਚ ਕੋਈ ਨਾ ਕੋਈ ਜੈਨੇਟਿਕ ਡਿਸਆਰਡਰ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਸਿਹਤ ਮਾਹਿਰਾਂ ਅਨੁਸਾਰ ਅੱਜਕੱਲ੍ਹ ਬਹੁਤ ਸਾਰੀਆਂ ਬਿਮਾਰੀਆਂ ...
‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ‘ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ 558 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਜਾਂ ਸਹਾਇਕ ਨਰਸ ਦਾਈਆਂ (ਏ.ਐਨ.ਐਮਜ਼), 14 ਓਫਥਲਮਿਕ (ਅੱਖਾਂ ਦੀਆਂ ਬਿਮਾਰੀਆਂ ਨਾਲ ਸਬੰਧਤ) ਅਫ਼ਸਰ, ਛੇ ਮੈਡੀਕਲ ਲੈਬਾਰਟਰੀ ਟੈਕ...
ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰੋ: ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਦਿੱਤੀ ਸਲਾਹ

Breaking News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾਈ ਕੈਬਨਿਟ ਵਿੱਚ ਸ਼ਾਮਲ ਹੋਏ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪੁੱਜਣਾ ਯਕੀਨੀ ਬਣੇ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਕੈਬਨਿਟ ਮੰਤਰੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਉਤੇ ਪਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰੇਕ ਮੰਤਰੀ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਉਨ੍ਹਾਂ ਮੰਤਰੀਆਂ ਨੂੰ ਕਿਹਾ ਕਿ ਉਹ ਮਿਸ਼ਨਰੀ ਉਤਸ਼ਾਹ ਨਾਲ...
ਸੂਬੇ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਭਗਵੰਤ ਮਾਨ

ਸੂਬੇ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਭਗਵੰਤ ਮਾਨ

Breaking News
ਚਾਉਕੇ (ਬਠਿੰਡਾ), 23 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।ਅੱਜ ਇੱਥੇ ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਭਲਾਈ ਲਈ ਉਹ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਪਰ ਕੁਝ ਸਿਆਸੀ ਲੀਡਰਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਜਿਸ ਕਰਕੇ ਉਹ ਵਾਰ-ਵਾਰ ਮੇਰੇ ਖਿਲਾਫ਼ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਘਟੀਆ ਹੱਥਕੰਡੇ ਉਸ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੇ ਅਤੇ ਉਹ ਸੂਬੇ ਦੇ ਵਿਕਾਸ ਲਈ ਇਸ ਨੇਕ ਕਾਰਜ ਵਿੱਚ ਸਮਰਪਿਤ ਭਾਵਨਾ ਨਾਲ ਜੁਟੇ ਰਹਿਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਰਹਿਣ ਵਾਲੇ ਉਨ੍ਹਾਂ ਤੋਂ ਪਹਿਲੇ ਸਿਆਸੀ ਲੀਡਰਾਂ ਨੇ ਕਦੇ ਵੀ ਸੂਬੇ ਜਾਂ ਇੱਥੋਂ ਦੇ ਲੋਕਾਂ ਦਾ ਕੋਈ ਫਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇ...
ਪੰਜ ਨਵੇਂ ਮੰਤਰੀਆਂ ਨੂੰ ਕਰ ਦਿੱਤੀ ਵਿਭਾਗਾਂ ਦੀ ਵੰਡ

ਪੰਜ ਨਵੇਂ ਮੰਤਰੀਆਂ ਨੂੰ ਕਰ ਦਿੱਤੀ ਵਿਭਾਗਾਂ ਦੀ ਵੰਡ

Breaking News
ਚੰਡੀਗੜ੍ਹ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਚਾਰ ਮੰਤਰੀਆਂ ਪਾਸੋਂ ਅਸਤੀਫੇ ਲੈਣ ਪਿਛੋਂ ਪੰਜ ਨਵੇਂ ਚਿਹਰੇ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਹਨ। ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜ ਨਵੇਂ ਮੰਤਰੀਆਂ ਨੂੰ ਆਹੁਦੇ ਦੀ ਸਹੁੰ ਚੁਕਾਈ।ਭਗਵੰਤ ਮਾਨ ਸਰਕਾਰ ਵਿਚ ਨਵੇਂ ਸ਼ਾਮਲ ਕੀਤੇ ਗਏ ਮੰਤਰੀਆਂ ਵਿਚ ਜਿਲਾ ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ, ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਅਤੇ ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਜਲੰਧਰ ਪੱਛਮੀ ਦੀ ਥੋੜਾ ਸਮਾਂ ਪਹਿਲਾਂ ਹੀ ਜ਼ਿਮਨੀ ਚੋਣ ਵਿਚ ਮਹਿੰਦਰ ਭਗਤ ਵਿਧਾਇਕ ਚੁਣੇ ਗਏ ਸਨ। ਮਹਿੰਦਰ ਭਗਤ ਦੀ ਚੋਣ ਜਿੱਤਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਡੀ ਚੋਟੀ ਦਾ ਜੋਰ ਲਾਇਆ ਸੀ। ਇਥੋਂ ਤੱਕ ਕਿ ਮੁੱਖ ਮੰਤਰੀ ਨੇ ਜਲੰਧਰ ਵਿਚ ਹੀ ਆਪਣਾ ਘਰ ਲੈ ਲਿਆ ਸੀ।ਬੀਤੀ ਸ਼ਾਮ ਹੀ ਆਮ ਆਦਮੀ ਪਾਰਟੀ ਵਲੋਂ ਪੁਰਾਣੇ ਚਾਰ...
ਮੁੱਖ ਮੰਤਰੀ ਨੇ ਕੀਤਾ 30 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਕੀਤਾ 30 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

Breaking News
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇਸ਼ ਵਿਚੋਂ ਪਹਿਲਾ ਸੂਬਾ ਬਣੇਗਾ, ਜਿਥੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਆਈ ਹੈ। ਉਨ੍ਹਾਂ ਨੇ ਅੱਜ ਪਿੰਡ ਚੌਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਅੱਜ ਇਕੋ ਵੇਲੇ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸਿਲਸਲਾ ਜਾਰੀ ਰਹੇਗਾ।ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਪੰਜਾਬ ਵਿਚ ਜੋ ਵੀ ਮੁੱਖ ਮੰਤਰੀ ਬਣਿਆ, ਉਸ ਨੇ ਲੋਕਾਂ ਦੀ ਬਾਤ ਨਹੀਂ ਪੁੱਛੀ। ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਦਾ ਚੁਣਿਆ ਹੋਇਆ ਮੁੱਖ ਮੰਤਰੀ ਲੋਕਾਂ ਵਿਚ ਆ ਕੇ ਫੈਸਲੇ ਕਰਦਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹੁਣ 90 ਫੀਸਦੀ ਲੋਕਾਂ ਨੂੰ ਬਿਜਲੀ ਫਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਵਾਲੇ ਮੁੱਖ ਮੰਤਰੀਆਂ ਜਾਂ ਮੰਤਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੀ ਅਹਿਸਾਸ ਹੋਣਾ ਸੀ, ਕਿਉਂਕਿ ਉਨ੍ਹਾਂ ਨੇ ਕਿਹੜਾ ਖੇਤਾ...
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ : ਚਾਰ ਮੰਤਰੀਆਂ ਨੇ ਦਿੱਤੇ ਅਸਤੀਫੇ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ : ਚਾਰ ਮੰਤਰੀਆਂ ਨੇ ਦਿੱਤੇ ਅਸਤੀਫੇ

Breaking News
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਦੀ ਤਿਆਰੀ ਸ਼ੁਰੂ ਹੋ ਗਈ ਹੈ ਅਤੇ ਬੀਤੀ ਦੇਰ ਰਾਤ ਪੰਜਾਬ ਦੇ ਚਾਰ ਮੰਤਰੀਆਂ ਤੋਂ ਅਸਤੀਫੇ ਲੈ ਲਏ ਗਏ ਹਨ। ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਐਤਵਾਰ ਦੀ ਸ਼ਾਮ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਬਲਕਾਰ ਸਿੰਘ, ਅਨਮੋਲ ਗਗਨ ਮਾਨ ਅਤੇ ਬ੍ਰਹਮ ਸ਼ੰਕਰ ਜਿੰਪਾ ਪਾਸੋਂ ਅਸਤੀਫੇ ਲੈ ਲਏ ਗਏ ਹਨ।ਹੁਣ ਪੰਜਾਬ ਮੰਤਰੀ ਮੰਡਲ ਵਿਚ ਪੰਜ ਨਵੇਂ ਮੰਤਰੀਆਂ ਦੀ ਇੰਟਰੀ ਦੀ ਚਰਚਾ ਚੱਲ ਰਹੀ ਹੈ। ਇਸ ਵੇਲੇ ਨਵੇਂ ਮੰਤਰੀ ਬਨਣ ਦੀ ਦੌੜ ਵਿਚ ਜੋ ਚਿਹਰੇ ਚਰਚਾ ਵਿਚ ਹਨ, ਉਨ੍ਹਾਂ ਵਿਚ ਪਿਛਲੀਆਂ ਜ਼ਿਮਨੀ ਚੋਣਾ ਵਿਚ ਜਿੱਤ ਹਾਸਲ ਕਰਨ ਵਾਲੇ ਮਹਿੰਦਰ ਭਗਤ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰਨਪ੍ਰੀਤ ਸਿੰਘ ਸੌਂਦ ਅਤੇ ਡਾ. ਰਵੀਜੋਤ ਦੇ ਨਾਵਾਂ ਦੀ ਚਰਚਾ ਹੋ ਰਹੀ ਹੈ।ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਦੀ ਚਰਚਾ ਲੰਮੇ ਸਮੇਂ ਤੋਂ ਚੱਲ ਰਹੀ ਸੀ, ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜੇਲ ਵਿਚ ਜਾਣ ਕਾਰਨ ਸਾਰਾ ਕੰਮ ਲਟਕਿਆ ਹੋਇਆ ਸੀ। ਹੁਣ ਸ੍ਰੀ ਅਰਵਿੰਦ ਕੇਜਰੀਵਾਲ ਜੇਲ ਤੋਂ ਬਾਹਰ ਆ ਗਏ ਹਨ ਅਤੇ ਆਉਂਦਿਆਂ ਹੀ ਉਨ੍ਹਾਂ ਨੇ ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅੰਮ੍ਰਿਤਪਾਲ ਪਾਸੋਂ ਖਤਰਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅੰਮ੍ਰਿਤਪਾਲ ਪਾਸੋਂ ਖਤਰਾ

Breaking News
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੇਸ਼ ਕੀਤੀ ਰਿਪੋਰਟ ਵਿਚ ਕਿਹਾ ਹੈ ਕਿ ਦਿਬੜੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਰਿਹਾ ਹੋ ਕੇ ਪੰਜਾਬ ਲਈ ਖਤਰਾ ਬਣ ਸਕਦਾ ਹੈ। ਸਰਕਾਰ ਨੇ ਰਿਪੋਰਟ ਵਿਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਰਿਹਾਅ ਹੋਣ ਨਾਲ ਪੰਜਾਬ ਦੇ ਹਾਲਾਤ ਖਰਾਬ ਹੋ ਸਕਦੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਪਰ ਵੀ ਜਾਨਲੇਵਾ ਹਮਲਾ ਕਰ ਸਕਦੇ ਹਨ। ਪੰਜਾਬ ਸਰਕਾਰ ਵਲੋਂ ਦਿੱਤੀ ਗਈ ਰਿਪੋਰਟ ਵਿਚ ਕੁੱਝ ਵੀਡੀਓ ਅਤੇ ਕਾਲ ਰਿਕਾਰਡਿੰਗ ਦਾ ਡਾਟਾ ਵੀ ਪੇਸ਼ ਕੀਤਾ ਗਿਆ ਹੈ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਗਈਆਂ ਹਨ ਕਿ ਉਸਦਾ ਹਾਲ ਵੀ ਮੁੱਖ ਮੰਤਰੀ ਬੇਅੰਤ ਸਿੰਘ ਵਾਲਾ ਹੋਵੇਗਾ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਵਕੀਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਖਿਲਾਫ ਐਨ ਐਸ ਏ ਦੀ ਮਿਆਦ...
ਮੋਹਾਲੀ ਵਿੱਚ ਬਣੇਗਾ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ : ਡਾ ਬਲਜੀਤ ਕੌਰ

ਮੋਹਾਲੀ ਵਿੱਚ ਬਣੇਗਾ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ : ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ। ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ  ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। &nbs...