ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ
ਚੰਡੀਗੜ੍ਹ/ਪਟਿਆਲਾ, 24 ਜੂਨਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ...