ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼
ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।
ਡੀਜੀਪੀ ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ।
ਐਸਏਐਸ ਨਗਰ ਵਿੱਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮੀਟਿੰਗ ਦੌਰਾਨ, ਉਨ੍ਹਾਂ...








