Saturday, March 14Malwa News
Shadow

Breaking News

ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਪੰਜ ਪੁਲੀਸ ਅਧਿਕਾਰੀ ਸਸਪੈਂਡ

ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਪੰਜ ਪੁਲੀਸ ਅਧਿਕਾਰੀ ਸਸਪੈਂਡ

Breaking News
ਜਲੰਧਰ : ਲੋਕਾਂ ਨੂੰ ਖੱਜਲ ਖੁਆਰ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਦੇ ਦੋਸ਼ਾਂ ਅਧੀਨ ਜਲੰਧਰ ਰੂਰਲ ਪੁਲੀਸ ਦੇ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐਸ ਐਸ ਪੀ ਹਰਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਇਸ ਲਈ ਇਨ੍ਹਾਂ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। In a move to uphold accountability, SSP Jalandhar Rural has suspended 5 officers for duty lapses across multiple stations. Departmental inquiry initiated to address negligence and reinforce public trust. #JalandharRuralPolice #PoliceReforms pic.twitter.com/Nm1VCnQDLO— Jalandhar Rural Police (@Jal_R_Police) September 19, 2024 ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਪ੍ਰਬੰਧ ਮੁਹਈਆ ਕਰਵਾਉਣ ਲਈ ਲਗਾਤਾਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੁਲੀਸ ਅਤੇ ਪ੍ਰਸਾਸ਼ਨਿ...
ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ

ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ

Breaking News
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਚੌਲਾਂ ਦੀ ਸਪੁਰਦਗੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚੌਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਸਕੇ।ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ  ਐਫ.ਸੀ.ਆਈ. ਕੋਲ ਸਪੁਰਦਗੀ ਲਈ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਐਫ.ਸੀ.ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਰੂਪ ਵਿੱਚ ਥਾਂ ਦੀ ਘਾਟ ਹੈ ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ਵਿੱਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦ...
ਆਯੁਸ਼ਮਾਨ  ਸਿਹਤ ਬੀਮਾ ਯੋਜਨਾ ਅਧੀਨ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਆਯੁਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।ਸਿਹਤ ਮੰਤਰੀ ਅੱਜ ਇੱਥੇ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਅਤੇ ਸਟੇਟ ਹੈਲਥ ਏਜੰਸੀ (ਐਸਐਚਏ) ਪੰਜਾਬ ਦੀ ਸੀਈਓ ਮਿਸ ਬਬੀਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦੀ ਭਰਤੀ ਦਾ ਉਦੇਸ਼ ਦਾਅਵੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾ...
ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

Breaking News
ਚੰਡੀਗੜ੍ਹ, 18 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡ...
ਬਠਿੰਡਾ ਵਿਚ ਭਿਆਨਕ ਅੱਗ ਨਾਲ ਤਿੰਨ ਮਜਦੂਰ ਜਿੰਦਾ ਸੜੇ

ਬਠਿੰਡਾ ਵਿਚ ਭਿਆਨਕ ਅੱਗ ਨਾਲ ਤਿੰਨ ਮਜਦੂਰ ਜਿੰਦਾ ਸੜੇ

Breaking News
ਬਠਿੰਡਾ : ਸ਼ਹਿਰ ਦੇ ਡੱਬਵਾਲੀ ਰੋਡ 'ਤੇ ਸਥਿੱਤ ਇਕ ਗੱਦਾ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਵਿਚ ਤਿੰਨ ਮਜਦੂਰ ਜਿੰਦਾ ਜਲ ਗਏ ਅਤੇ ਕਈ ਹੋਰ ਮਜਦੂਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਅੱਗ ਨੂੰ ਬੁਝਾਉਣ ਲਈ ਆਪ ਪਾਸ ਦੇ ਸ਼ਹਿਰਾਂ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ ਹਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਫੈਕਟਰੀ ਦਾ ਸ਼ੈੱਡ ਵੀ ਡਿੱਗ ਪਿਆ। ਇਸ ਭਿਆਨਕ ਅੱਗ ਦੀਆਂ ਲਾਟਾਂ 10 ਕਿੱਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਦੀ ਸੂਚਨਾ ਮਿਲਦਿਆਂ ਹੀ ਜਿਲਾ ਅਤੇ ਪੁਲੀਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਆਸ ਪਾਸ ਦੇ ਜਿਲਿਆਂ ਤੋਂ ਮੰਗਵਾਈਆਂ ਗਈਆਂ ਫਾਇਰ ਬ੍ਰਿਗੇਡ ਦੀਆਂ 65 ਗੱਡੀਆਂ ਨੇ ਕਈ ਘੰਟੇ ਦੇ ਯਤਨਾਂ ਪਿਛੋਂ ਅੱਗ ਉੱਪਰ ਕਾਬੂ ਪਾਇਆ। ਇਸ ਹਾਦਸੇ ਵਿਚ ਮਾਰੇ ਗਏ ਮਜਦੂਰਾਂ ਦੀ ਪਛਾਣ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਵਜੋਂ ਕੀਤੀ ਗਈ ਹੈ। ਇਸ ਫੈਕਟਰੀ ਖੜ੍ਹਾ ਇਕ ਟਰੱਕ ਵੀ ਅੱਗ ਦੀ ਲਪੇਟ ਵਿਚ ਆ ਗਿਆ। ਇਸ ਅੱਗ ਹਾਦਸੇ ਵਿਚੋਂ ਬਚ ਗਏ ਮਜਦੂਰਾਂ ਨੇ ਦੱਸਿਆ ਕਿ ਜਦੋਂ ਅੱਗ ਦੀਆਂ ਭਿਆਨਕ ਲਾਟਾਂ ਨਿਕਲਣ ਲੱਗੀਆਂ ਤੋਂ ਉਹ ਭੱਜ ਕੇ ਫੈਕਟਰੀ ਤੋਂ ਬਾਹਰ ਆ ਗਏ, ਪਰ ਉਨ੍ਹਾਂ ...
ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

Breaking News
ਚੰਡੀਗੜ੍ਹ, 17 ਸਤੰਬਰ: ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਕਰਵਾਈ ਗਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੌਰਾਨ ਕੀਤਾ।ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ। ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ਵਿੱਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ...
ਮੁੱਖ ਮੰਤਰੀ ਬਨਣ ਪਿਛੋਂ ਆਤਿਸ਼ੀ ਦਾ ਪਹਿਲਾ ਬਿਆਨ

ਮੁੱਖ ਮੰਤਰੀ ਬਨਣ ਪਿਛੋਂ ਆਤਿਸ਼ੀ ਦਾ ਪਹਿਲਾ ਬਿਆਨ

Breaking News
ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਬਨਣ ਪਿਛੋਂ ਆਤਿਸ਼ੀ ਮਾਰਲੇਨਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਆਤਿਸ਼ੀ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾਉਣ ਲਈ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਮੇਰੇ ਗੁਰੂ ਹਨ ਅਤੇ ਜਲਦੀ ਹੀ ਲੋਕਾਂ ਦੇ ਫਤਵੇ ਨਾਲ ਉਹ ਮੁੜ ਦਿੱਲੀ ਦੇ ਮੁੱਖ ਮੰਤਰੀ ਬਨਣਗੇ।ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਆਤਿਸ਼ੀ ਨੂੰ ਦਿੱਲੀ ਦੀ ਮੁੱਖ ਮੰਤਰੀ ਚੁਣੇ ਜਾਣ ਪਿਛੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਤਿਸ਼ੀ ਨੇ ਕਿਹਾ ਕਿ ਅਜਿਹਾ ਆਮ ਆਦਮੀ ਪਾਰਟੀ ਵਿਚ ਹੀ ਹੋ ਸਕਦਾ ਹੈ ਜਿਥੇ ਇਕ ਆਮ ਔਰਤ ਨੂੰ ਰਾਜਨੀਤੀ ਵਿਚ ਆਉਣ ਪਿਛੋਂ ਪਹਿਲੀ ਵਾਰ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਸ 'ਤੇ ਜੋ ਭਰੋਸਾ ਜਿਤਾਇਆ ਹੈ, ਉਹ ਕਦੇ ਵੀ ਇਹ ਭਰੋਸ ਟੁੱਟਣ ਨਹੀਂ ਦੇਣਗੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ 2 ਕਰੋੜ ਜਨਤਾ ਦਾ ਕੇਵਲ ਇਕੋ ਹੀ ਮੁੱਖ ਮੰਤਰੀ ਹੈ, ਉਹ ਹੈ ਅਰਵਿੰਦ ਕੇਜਰੀਵਾਲ। ਉਨ੍ਹਾਂ ਨੇ ਕੇਜਰੀਵਾਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹਾ ਆਦਮੀ ਜੋ ਮੁੱਖ ਮੰਤਰੀ ਪਦ ਤੋਂ ਅਸਤੀਫਾ ਦੇ ਸਕਦਾ ਹੈ ਅਤੇ ਆਪਣੀ ...
ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

Breaking News
ਚੰਡੀਗੜ੍ਹ, 17 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐਸ.ਸੀ.ਓ, ਬੂਥ, ਦੁਕਾਨਾਂ, ਐਸ.ਸੀ.ਐਫ. ਤੇ ਹੋਰ ਜਾਇਦਾਦਾਂ ਸ਼ਾਮਲ ਸਨ। ਇਸ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖਾਸ ਕਰਕੇ ਰਿਹਾਇਸ਼ੀ ਪਲਾਟ ਦੇ ਇ...
ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੀ ਆਤਿਸ਼ੀ

ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣੀ ਆਤਿਸ਼ੀ

Breaking News
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਆਪਣੇ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਆਪ ਵਿਧਾਇਕਾਂ ਨੇ ਆਤਿਸ਼ੀ ਨੂੰ ਨਵੀਂ ਮੁੱਖ ਮੰਤਰੀ ਚੁਣ ਲਿਆ ਹੈ। ਅਰਵਿੰਦਰ ਕੇਜਰੀਵਾਲ ਵਲੋਂ ਅਸਤੀਫੇ ਦੇ ਐਲਾਨ ਪਿਛੋਂ ਅੱਜ ਇਥੇ ਆਪ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ਵਿਚ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਗਿਆ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਪਿਛੋਂ ਆਤਿਸ਼ੀ ਕਾਫੀ ਸੁਰਖੀਆਂ ਵਿਚ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਬਕਾਰੀ ਨੀਤੀ ਦੇ ਮਾਮਲੇ ਵਿਚ ਗ੍ਰਿਫਤਾਰ ਹੋਣ ਪਿਛੋਂ ਕੇਜਰੀਵਾਲ ਨੇ ਆਤਿਸ਼ੀ ਕਈ ਵਿਭਾਗਾਂ ਦੀ ਜੁੰਮੇਵਾਰੀ ਦੇ ਦਿੱਤੀ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਬਾਰੇ ਵੀ ਆਤਿਸ਼ੀ ਹੀ ਹਰ ਐਲਾਨ ਕਰਦੀ ਰਹੀ ਹੈ। ਕੇਜਰੀਵਾਲ ਸਰਕਾਰ ਵਿਚ 9 ਮਾਰਚ 2023 ਨੂੰ ਆਤਿਸ਼ੀ ਦੇ ਕੈਬਨਿਟ ਮੰਤਰੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਅੱਜਕੱਲ੍ਹ ਆਤਿਸ਼ੀ ਨੂੰ ਅਰਵਿੰਦ ਕੇਜਰੀਵਾਲ ਦੇ ਸਭ ਤੋਂ ਵਿਸ਼ਵਾਸ਼ਪਾਤਰ ਮੰਤਰੀਆਂ ਵਿਚ ਗਿਣਿਆ ਜਾਂਦਾ ਹੈ। ਆਮ ਆਦਮੀ ਪਾਰਟੀ ਦੇ ਸੰਗਠਨ ਸਮੇਂ ਤੋਂ ਹੀ ...
ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ, 16 ਸਤੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ 'ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰਜ਼ ਦਰਜ ਕੀਤੀਆਂ ਹਨ।ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾਉਣ ਦੇ ਨਾਲ ਨਾਲ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 4.29 ਕਰੋੜ ...