Sunday, October 4Malwa News
Shadow

Breaking News

ਯੋਗਮਈ ਹੋਇਆ ਜਲੰਧਰ, 21000 ਤੋਂ ਜ਼ਿਆਦਾ ਰਿਕਾਰਡ ਇਕੱ

Breaking News
ਜਲੰਧਰ, 19 ਜੂਨ : ਜਲੰਧਰ ਸ਼ਹਿਰ ਵਿੱਚ ਅੱਜ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇੱਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ।ਪੀ.ਏ.ਪੀ. ਗਰਾਊਂਡ ਵਿਖੇ ਰਾਜ ਪੱਧਰੀ 'ਸੀ.ਐਮ. ਦੀ ਯੋਗਸ਼ਾਲਾ' ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵਿਸ਼ਾਲ ਸਮਾਗਮ ਵਿੱਚ ਹਰ ਵਰਗ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਂਦੇ ਦੇਖਣਾ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ 'ਸੀ.ਐਮ. ਦੀ ਯੋਗਸ਼ਾਲਾ' ਸਿਹਤਮੰਦ ਅਤੇ ਵਧੇਰੇ ਊਰਜਾਵਾਨ ਪੰਜਾਬ ਦੇ ਨਿਰਮਾਣ ਦੀ ਦ...
ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ, ਪੋਸਟਰ ਲਾਉਣ ਦੇ ਦੋਸ਼ ਹੇਠ ਐਸਐਫਜੇ ਦਾ ਕਾਰਕੁਨ ਰੇਸ਼ਮ ਸਿੰਘ ਗ੍ਰਿਫ਼ਤਾਰ

Breaking News
ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਨੇ ਅੱਜ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਅਧਾਰਤ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ ਨੂੰ ਫਿਲੌਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਸੂਬੇ ਭਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ, ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਦੇ ਵੇਰਵੇ ਸਾਂਝੇ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਉਕਤ ਦੋਸ਼ੀ ਵਿਅਕਤੀ, ਜੋ ਬਰਨਾਲਾ ਦੇ ਪਿੰਡ ਹਮੀਦੀ ਦਾ ਰਹਿਣ ਵਾਲਾ ਹੈ— ਨੇ ਅਮਰੀਕਾ ਅਧਾਰਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਯੂਏਪੀਏ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਹੈ, ਅਤੇ ਐਸਐਫਜੇ ਮੁਖੀ ਗੁਰਪਤਵੰਤ ਸਿੰਘ ਪੰਨੂ— ਦੇ ਨਿਰਦੇਸ਼ਾਂ '...

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

Breaking News
ਚੰਡੀਗੜ੍ਹ, 18 ਜੂਨ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ ਨਾਲ ਪੰਜਾਬ ਦੇਸ਼ ਭਰ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸਭ ਤੋਂ ਘੱਟ ਲੰਬਤਾ (ਪੈਂਡੈਂਸੀ) ਵਾਲਾ ਸੂਬਾ ਬਣ ਗਿਆ ਹੈ।ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਥੇ ਮੈਗਸੀਪਾ ਵਿਖੇ ਸਮੀਖਿਆ ਮੀਟਿੰਗ ਉਪਰੰਤ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਪ੍ਰਾਪਤੀ ਦਰਜ ਕੀਤੀ ਹੈ, ਜਿਸ ਤਹਿਤ 18 ਜੂਨ, 2024 ਤੋਂ 17 ਜੂਨ, 2025 ਦੇ ਇੱਕ ਸਾਲ ਦੇ ਅਰਸੇ ਦਰਮਿਆਨ 48.85 ਲੱਖ ਤੋਂ ਵੱਧ ਨਾਗਰਿਕਾਂ ਨੇ ਵੱਖ-ਵੱਖ ਲੋਕ-ਪੱਖੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ 99.88 ਫ਼ੀਸਦੀ ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਅੰਦਰ ...

ਆਖ਼ਰੀ ਦਿਨ ਦੇ ਇਤਿਹਾਸਕ ਰੋਡ ਸ਼ੋਅ ਨੇ ‘ਆਪ’ ਦੀ ਜਿੱਤ ‘ਤੇ ਲਾਈ ਮੁਹਰ

Breaking News
ਲੁਧਿਆਣਾ, 17 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਪੱਛਮੀ ਵਿੱਚ ਵੱਡਾ ਰੋਡ ਸ਼ੋਅ ਕੀਤਾ ਜਿਸ ਦੀ ਅਗਵਾਈ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਸੀਨੀਅਰ ਕੈਬਨਿਟ ਮੰਤਰੀਆਂ ਅਤੇ ਲੁਧਿਆਣਾ ਪੱਛਮੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕੀਤੀ। ਇਸ ਰੋਡ ਸ਼ੋਅ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਹਜ਼ਾਰਾਂ ਲੋਕ 'ਆਪ' ਨੂੰ ਆਪਣਾ ਸਮਰਥਨ ਦੇਣ ਲਈ ਸ਼ਾਮਲ ਹੋਏ। ਰੋਡ ਸ਼ੋਅ ਵਿੱਚ ਸੈਂਕੜੇ ਬਾਈਕ ਅਤੇ ਕਾਰਾਂ ਦਾ ਕਾਫ਼ਲਾ ਦੇਖਣ ਨੂੰ ਮਿਲਿਆ, ਜਿਨ੍ਹਾਂ ਵਿੱਚ ਬੈਠੇ ਲੋਕਾਂ ਨੇ ਆਪ ਦੇ ਹੱਕ ਵਿੱਚ ਨਾਅਰੇ ਲਗਾਏ ਅਤੇ ਲੋਕਾਂ ਨੂੰ ਆਪ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਲੁਧਿਆਣਾ ਪੱਛਮੀ ਦੀਆਂ ਗਲੀਆਂ ਵਿੱਚੋਂ ਹੁੰਦੇ ਹੋਏ ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਉਤਸ਼ਾਹੀ ਸਮਰਥਕ ਇਕੱਠੇ ਹੋਏ ਅਤੇ 'ਆਪ' ਦੀ ਅਗਵਾਈ ਅਤੇ ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਦੀ ਪੁਸ਼ਟੀ ਕੀਤੀ।ਲੁਧਿਆਣਾ ਪੱਛਮੀ ਲਈ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ। ਅਰੋੜਾ ਨੇ...

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

Breaking News
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।ਮੰਤਰੀ ਨੇ ਦੱਸਿਆ ਕਿ ਇੱਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟ੍ਰਿੰਗ ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 16 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀ...

ਲੁਧਿਆਣਾ ਪੱਛਮੀ ਜਿੱਤਣ ਤੋਂ ਬਾਅਦ ਰਾੱਕੇਟ ਦੀ ਰਫ਼ਤਾਰ ਨਾਲ ਹੋਵੇਗੀ ਪੰਜਾਬ ਦੀ ਤਰੱਕੀ- ਮਨੀਸ਼ ਸਿਸੋਦੀਆ

Breaking News
ਲੁਧਿਆਣਾ, 16 ਜੂਨ : ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਆਪਣੇ ਆਖਰੀ ਪੜਾਅ 'ਤੇ ਹੈ। ਮੰਗਲਵਾਰ ਸ਼ਾਮ ਨੂੰ ਚੋਣ ਪ੍ਰਚਾਰ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ ਅਤੇ ਵੋਟਿੰਗ ਪ੍ਰਕਿਰਿਆ ਵੀਰਵਾਰ ਸਵੇਰ ਤੋਂ ਸ਼ੁਰੂ ਹੋ ਜਾਵੇਗੀ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਦੌਰਾਨ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਕਿ ਇਹ ਦੇਖ ਕੇ ਖ਼ੁਸ਼ੀ ਹੋਈ ਕਿ ਪਾਰਟੀ ਦਾ ਸੰਗਠਨ ਪੂਰੀ ਤਾਕਤ ਨਾਲ ਮੈਦਾਨ ਵਿੱਚ ਡਟੇ ਹੋਏ ਹਨ।ਉਨ੍ਹਾਂ ਕਿਹਾ ਕਿ ਸੂਬੇ ਭਰ ਤੋਂ 'ਆਪ' ਆਗੂ ਅਤੇ ਵਰਕਰ ਕੜਾਕੇ ਦੀ ਗਰਮੀ ਦੇ ਬਾਵਜੂਦ ਦਿਨ ਰਾਤ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਵਿੱਚ 'ਆਪ' ਸਰਕਾਰ ਦੇ ਕੰਮਾਂ ਬਾਰੇ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਮਾਹੌਲ ਨੂੰ ਦੇਖ ਕੇ ਇਹ ਸਪੱਸ਼ਟ ਹੈ ਕਿ ਲੋਕ ਵਿਕਾਸ ਚਾਹੁੰਦੇ ਹਨ, ਇਸ ਲਈ ਉਹ ਸਿਰਫ਼ ਆਮ ਆਦਮੀ ਪਾਰਟੀ ਵਿੱਚ ਹੀ ਆਪਣਾ ਭਰੋਸਾ ਪ੍ਰਗਟ ਕਰ ਰਹੇ ਹਨ। ਲੁਧਿਆਣਾ ਦੀ ਆਰਥਿਕ ਅਤੇ ਉਦਯੋਗਿਕ ਪਛਾਣ 'ਤੇ ਜ਼ੋਰ ਦਿੰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ...

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

Breaking News
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਉਂਸਲਿੰਗ ਦੇ ਸ਼ੁਰੂਆਤੀ ਗੇੜ ਵਿੱਚ ਸੱਤ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ ਇਸ ਪ੍ਰੋਗਰਾਮ ਲਈ ਇਸ ਸਾਲ ਮਹਿਜ਼ 30 ਸੀਟਾਂ ਹਨ। ਇਸ ਪ੍ਰੋਗਰਾਮ ਦਾ ਦਾਖਲਾ 15 ਅਗਸਤ, 2025 ਤੱਕ ਖੁੱਲ੍ਹਾ ਰ...

ਤਰੁਣਪ੍ਰੀਤ ਸੌਂਧ ਨੇ ਸੁਖਬੀਰ ਬਾਦਲ ‘ਤੇ ਬੋਲਿਆ ਹਮਲਾ, ਕਿਹਾ – ਤੁਹਾਡਾ ਡੰਡਾ ਅਪਰਾਧੀਆਂ ਅਤੇ ਤਸਕਰਾਂ ਨੂੰ ਬਚਾਉਣ ਲਈ ਚਲਦਾ ਸੀ

Breaking News
ਲੁਧਿਆਣਾ, 15 ਜੂਨ : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ਦੀ ਕੜੀ ਨਿੰਦਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਡੰਡਾ ਚਲਾਉਣ ਵਾਲਾ ਮੁੱਖ ਮੰਤਰੀ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੈ। ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੌਂਧ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਤਸਕਰਾਂ ਦੇ ਖ਼ਿਲਾਫ਼, ਭੂ-ਮਾਫ਼ੀਆ ਅਤੇ ਗੈਂਗਸਟਰਾਂ ਦੇ ਖ਼ਿਲਾਫ਼ ਡੰਡਾ ਚਲਾਉਂਦੇ ਹਨ, ਜਦਕਿ ਸੁਖਬੀਰ ਬਾਦਲ ਆਮ ਲੋਕਾਂ 'ਤੇ ਡੰਡਾ ਚਲਾਉਂਦੇ ਸਨ। ਇਸ ਤੋਂ ਇਲਾਵਾ, ਪੰਜਾਬ ਦੇ ਮੁੱਖ ਮੰਤਰੀ ਹਰ ਉਸ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਦੇ ਹਨ ਜੋ ਪੰਜਾਬ ਦੇ ਅਮਨ-ਚੈਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਤਿੰਨ ਸੀਟਾਂ 'ਤੇ ਸਿਮਟ ਕੇ ਰਹਿ ਗਿਆ ਹੈ। ਉਹ ਤਿੰਨੇ ਵੀ ਹੁਣ ਇੱਧਰ-ਉੱਧਰ ਜਾਣ ਲਈ ਬੇਚੈਨ ਹਨ ਕਿਉਂਕਿ ਅਕਾਲੀ ਦਲ ਨੇ ਨਿਆਂ ਮੰਗ ਰਹੇ ਸਿੱਖ ਸੰਗਤਾਂ, ਅਧਿਆਪਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ 'ਤੇ ਡੰਡੇ ਚਲਾਏ ਸਨ।...

ਪੰਜਾਬ ਸਰਕਾਰ ਅਤੇ ‘ਆਪ’ ਨੇ ‘ਇੱਕ ਰਾਸ਼ਟਰ ਇੱਕ ਚੋਣ’ ਪ੍ਰਸਤਾਵ ‘ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 14 ਜੂਨ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ 'ਇੱਕ ਰਾਸ਼ਟਰ ਇੱਕ ਚੋਣ' ਸੋਧ ਬਿੱਲ 'ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ 'ਤੇ ਸਿੱਧਾ ਹਮਲਾ ਦੱਸਿਆ। ਸ਼੍ਰੀ ਪੀ.ਪੀ. ਚੌਧਰੀ ਦੀ ਪ੍ਰਧਾਨਗੀ ਹੇਠ ਗਠਿਤ ਸਾਂਝੀ ਸੰਸਦੀ ਕਮੇਟੀ ਦੁਆਰਾ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਮਿਲ ਕੇ ਇਸ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਪ੍ਰਸਤਾਵ ਇੱਕ ਲੁਕਵਾਂ ਏਜੰਡਾ ਹੈ ਜੋ ਭਾਰਤ ਦੇ ਸੰਵਿਧਾਨ ਜਿਸਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਬਹੁਤ ਧਿਆਨ ਨਾਲ ਬਣਾਇਆ, ਵਿ...