Saturday, March 14Malwa News
Shadow

Breaking News

ਕੇਜਰੀਵਾਲ ਨੂੰ ਮਿਲ ਗਈ ਜਮਾਨਤ

ਕੇਜਰੀਵਾਲ ਨੂੰ ਮਿਲ ਗਈ ਜਮਾਨਤ

Breaking News
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਅੱਜ ਅਰਵਿੰਦ ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਵਿਚੋਂ ਬਾਹਰ ਆਉਣਗੇ। ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰਦਿਆਂ ਇਨਫੋਰਸਮੈਟ ਡਾਇਰੈਕਟੋਰੇਟ ਨੂੰ ਕਿਹਾ ਕਿ ਕੇਜਰੀਵਾਲ ਨੂੰ ਜੇਲ ਵਿਚ ਰੱਖਣਾ ਗੈਰਕਾਨੂੰਨੀ ਹ
ਭਗਵੰਤ ਮਾਨ ਦਾ ਵੱਡਾ ਐਲਾਨ : ਹਵਾਈ ਅੱਡੇ ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ

ਭਗਵੰਤ ਮਾਨ ਦਾ ਵੱਡਾ ਐਲਾਨ : ਹਵਾਈ ਅੱਡੇ ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ

Breaking News
ਚੰਡੀਗੜ੍ਹ 12 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ...
ਭਾਜਪਾ ਦੀ ਹਾਲਤ ਉਸ ਫਲਾਪ ਫਿਲਮ ਵਰਗੀ ਹੈ, ਜਿਸ ਦੀ ਟਿਕਟ ਕੋਈ ਨਹੀਂ ਖਰੀਦਦਾ : ਰਾਘਵ ਚੱਢਾ

ਭਾਜਪਾ ਦੀ ਹਾਲਤ ਉਸ ਫਲਾਪ ਫਿਲਮ ਵਰਗੀ ਹੈ, ਜਿਸ ਦੀ ਟਿਕਟ ਕੋਈ ਨਹੀਂ ਖਰੀਦਦਾ : ਰਾਘਵ ਚੱਢਾ

Breaking News
ਕਰਨਾਲ, 12 ਸਤੰਬਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਹਲਕਾ ਅਸੰਧ ਤੋਂ ਉਮੀਦਵਾਰ ਅਮਨਦੀਪ ਜੁੰਡਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।  ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ।  ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ। ਸੰਸਦ ਰਾਘਵ ਚੱਢਾ ਨੇ ਕਿਹਾ ਕਿ ਇਸ ਵਾਰ ਹਰਿਆਣਾ ਵਿਧਾਨ ਸਭਾ ਚੋਣਾਂ ਸਭ ਤੋਂ ਦਿਲਚਸਪ ਹਨ। ਕਿਉਂਕਿ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਹੀ ਆਮ ਆਦਮੀ ਪਾਰਟੀ ਸਾਰੀਆਂ 90 ਸੀਟਾਂ 'ਤੇ ਪੂਰੀ ਤਾਕਤ ਨਾਲ ਚੋਣਾਂ ਲੜਨ ਜਾ ਰਹੀ ਹੈ।  ਆਮ ਆਦਮੀ ਪਾਰਟੀ ਜਦੋਂ ਚੋਣ ਲੜਦੀ ਹੈ ਤਾਂ ਹਾਰਨ ਲਈ ਨਹੀਂ ਲੜਦੀ, ਸਗੋਂ ਸਰਕਾਰ ਬਣਾ ਕੇ ਦੇਸ਼ ਦੀ ਸੇਵਾ ਕਰਨ ਲਈ ਚੋਣ ਲੜਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਮੌਕਾ ਦਿੱਤਾ ਹੈ।  ਹਰਿਆਣਾ ਲਈ ਕਿਸੇ ਨੇ ਕੰਮ ਨਹੀਂ ਕੀਤਾ, ਸਿਰਫ ਆਪਣੀ ਪਾਰਟੀ ਅਤੇ ਪਰਿਵਾਰ ਨੂੰ ਅਮੀਰ ਬਣਾਉਣ ਲਈ ਕੰਮ ਕੀਤਾ।  ...
ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ

ਵਿੱਤ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਵੱਲੋਂ ਵੱਧ ਵਿੱਤੀ ਖੁਦਮੁਖਤਿਆਰੀ ਅਤੇ ਸਰੋਤਾਂ ਦੀ ਸਮਾਨ ਵੰਡ ਦੀ ਵਕਾਲਤ

Breaking News
ਤਿਰੂਵਨੰਤਪੁਰਮ, 12 ਸਤੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ। ਸੰਮੇਲਨ ਦੇ ਸਵੇਰ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਰਾਜ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ ਦੀ ਹੋਈ ਉਸਾਰੂ ਗੱਲਬਾਤ ਨੂੰ ਸਾਂਝੀ ਕੀਤਾ, ਸਮਾਜਿਕ ਅਤੇ ਵਿਕਾਸ ਸੰਬੰਧੀ ਖਰਚਿਆਂ ਵਿੱਚ ਭਾਰੀ ਅਸਮਾਨਤਾ ਵਰਗੇ ਮੁੱਦਿਆਂ ‘ਤੇ ਚਾਨਣਾ ਪਾਇਆ ਅਤੇ ਜੀ.ਐਸ.ਟੀ ਦੇ ਲਾਗੂ ਹੋਣ ਦੇ ਨਤੀਜੇ ਵਜੋਂ ਪੈਦਾ ਹੋਈਆਂ ਸੀਮਤ ਵਿੱਤੀ ਖੁਦਮੁਖਤਿਆਰੀ ਵਰਗੀਆਂ ਚਿੰਤਾਵਾਂ ਦਾ ਜਿਕਰ ਕੀਤਾ।...
ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਮਿਆਰੀ ਸਿਹਤ ਸੰਭਾਲ ਸਹੂਲਤ ਪ੍ਰਦਾਨ ਕਰਕੇ ਇਹ ਪਹਿਲਕਦਮੀ ਇਨ੍ਹਾਂ ਕਰਮਚਾਰੀਆਂ ਨੂੰ ਸਮਾਜ ਪ੍ਰਤੀ ਆਪਣੀ ਵਡਮੁੱਲੀ ਸੇਵਾ ਜਾਰੀ ਰੱਖਣ ਦੇ ਸਮਰੱਥ ਬਣਾਉਂਦੀ ਹੈ। ਮੰਤਰੀ ਨੇ ਸਾਰੀ ਟੀਮ ਦੀ ਸਖ਼ਤ ਮਿ...
ਈਡੀ ਨੇ ਜਬਤ ਕੀਤੀ ਨੀਰਵ ਮੋਦੀ ਦੀ 29 ਕਰੋੜ ਦੀ ਹੋਰ ਜਾਇਦਾਦ

ਈਡੀ ਨੇ ਜਬਤ ਕੀਤੀ ਨੀਰਵ ਮੋਦੀ ਦੀ 29 ਕਰੋੜ ਦੀ ਹੋਰ ਜਾਇਦਾਦ

Breaking News
ਨਵੀਂ ਦਿੱਲੀ : ਭਾਰਤ ਵਿਚ ਮਨੀ ਲਾਂਡਰਿੰਗ ਦੇ ਸਭ ਤੋਂ ਵੱਡੇ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ 29.9 ਕਰੋੜ ਰੁਪਏ ਦੀ ਜਾਇਦਾਦ ਜਬਤ ਕਰ ਲਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਾਰੀ ਬਿਾਅਨ ਵਿਚ ਕਿਹਾ ਗਿਆ ਹੈ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ ਅਧੀਨ ਨੀਰਵ ਮੋਦੀ ਦੀਆਂ ਪ੍ਰਾਪਰਟੀਆਂ ਕੁਰਕ ਕਰਨ ਲਈ ਆਰਜੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਧੋਖਾਧੜੀ ਦੇ ਮਾਮਲੇ ਵਿਚ ਪਿਛਲੇ ਪੰਜ ਸਾਲ ਤੋਂ ਵੀ ਜਿਆਦਾ ਸਮੇਂ ਜਾਂਚ ਕਰ ਰਹੀ ਏਜੰਸੀ ਨੇ ਭਾਰਤ ਅਤੇ ਵਿਦੇਸ਼ਾਂ ਵਿਚ ਹੁਣ ਤੱਕ 2596 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਜਾ ਚੁੱਕੀ ਹੈ। ਮਨੀ ਲਾਂਡਰਿੰਗ ਘੁਟਾਲਾ ਕਰਨ ਵਾਲਾ ਨੀਰਵ ਮੋਦੀ ਇਸ ਵੇਲੇ ਇੰਗਲੈਂਡ ਵਿਚ ਸ਼ਰਨ ਲੈ ਕੇ ਰਹਿ ਰਿਹਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈੱਕ ਨਾਲ 2 ਬਿਲੀਅਨ ਡਾਲਰ ਦੀ ਠੱਗੀ ਮਾਰੀ ਸੀ। ਉਸ ਨੂੰ 2019 ਵਿਚ ਭਾਰਤ ਦੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ। ਈਡੀ ਵਲੋਂ ਹੀ 692.90 ਕਰੋੜ ਰੁਪਏ ਦੀ ਜਾਇਦਾਦ ਜਬਤ ਕੀਤੀ ਜਾ ਚੁੱਕੀ ਹੈ। ਹੁਣ ਈ ਡੀ ਨੇ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਹੋਰ ਜਾਇਦਾਦ ਜਬਤ ਕਰਨ ਦਾ ਹੁਕਮ ਸੁਣਾਇਆ ਹੈ।...
ਮਜੀਠੀਆ ‘ਤੇ ਸਿਕੰਜਾ ਕਸੇਗੀ ਈ ਡੀ

ਮਜੀਠੀਆ ‘ਤੇ ਸਿਕੰਜਾ ਕਸੇਗੀ ਈ ਡੀ

Breaking News
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆਉਂਦੀਆਂ ਹਨ ਅਤੇ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਜੀਠੀਆ ਖਿਲਾਫ ਡਰੱਗ ਮਾਮਲੇ ਵਿਚ ਚੱਲ ਰਹੀ ਜਾਂਚ ਬਾਰੇ ਸਪੈਸ਼ਲ ਜਾਂਚ ਟੀਮ ਪਾਸੋਂ ਵੇਰਵੇ ਮੰਗੇ ਹਨ। ਸਪੈਸ਼ਲ ਜਾਂਚ ਟੀਮ ਦੇ ਸੂਤਰਾਂ ਅਨੁਸਾਰ ਹੁਣ ਈ ਡੀ ਨੇ ਜਾਂਚ ਟੀਮ ਨੂੰ ਇਕ ਪੱਤਰ ਭੇਜ ਕੇ ਮਜੀਠੀਆ ਖਿਲਾਫ ਦਰਜ ਐਫ ਆਈ ਆਰ ਦੀ ਨਕਲ, ਹੁਣ ਤੱਕ ਕੀਤੀ ਗਈ ਜਾਂਚ ਦੀ ਸਥਿੱਤੀ, ਗਵਾਹਾਂ ਦੇ ਬਿਆਨ, ਮਜੀਠੀਆ ਦੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ ਦਾ ਵੇਰਵਾ, ਬੈਂਕ ਖਾਤਿਆਂ ਦੀ ਡਿਟੇਲ, ਜ਼ਮੀਨ ਦਾ ਰਿਕਾਰਡ, ਮਜੀਠੀਆ ਦੀਆਂ ਵੱਖ ਵੱਖ ਕੰਪਨੀਆਂ ਦੇ ਵੇਰਵੇ ਅਤੇ ਇਸ ਕੇਸ ਨਾਲ ਸਬੰਧਿਤ ਹੋਰ ਦਸਤਾਵੇਜ਼ ਮੰਗੇ ਹਨ। ਈਡੀ ਵਲੋਂ ਮੰਗੇ ਗਏ ਵੇਰਵਿਆਂ ਤੋਂ ਸਪਸ਼ਟ ਹੈ ਕਿ ਅਗਲੇ ਦਿਨਾਂ ਵਿਚ ਈ ਡੀ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਵੀ ਤਲਬ ਕੀਤਾ ਜਾ ਸਕਦਾ ਹੈ। ਇਸ ਲਈ ਅਗਲੇ ਦਿਨਾਂ ਵਿਚ ਮਜੀਠੀਆ ਦਾ ਘਿਰਨਾ ਸੁਭਾਵਿਕ ਜਾਪ ਰਿਹਾ ਹੈ ਅਤੇ ਅਕਾਲੀ ਦਲ ਬਾਦਲ ਦੇ ਮਾੜੇ ਦਿਨ ਖਤਮ ਹੁੰਦੇ ਨਜ਼ਰ ਨਹੀਂ ਆ ਰਹੇ।...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ  ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ  ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

Breaking News
ਚੰਡੀਗੜ੍ਹ, 11 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ ਨੂੰ ਮੁਆਵਜ਼ਾ ਦੇਣ ਦੇ ਢੰਗ-ਤਰੀਕੇ ਤਲਾਸ਼ਣੇ ਚਾਹੀਦੇ ਹਨ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਿੱਖਿਆ, ਪੰਜਾਬ ਸਰਕਾਰ ਲਈ ਤਰਜੀਹੀ ਖੇਤਰ ਹੈ, ਉਨ੍ਹਾਂ ਨੇ ਰਿਸਰਚ ਗ੍ਰਾਂਟਾਂ ਨੂੰ ਜੀ.ਐਸ.ਟੀ. ਤੋਂ ਛੋਟ ਦੇਣ ਦੀ ਵੀ ਵਕਾਲਤ ਕੀਤੀ। ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ  ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੌਂਸਲ ਨੂੰ ਦੱਸਿਆ ਕਿ ਜੀ.ਐਸ.ਟੀ. ਪ੍ਰਣਾਲੀ ਅਧੀਨ ਟੈਕਸ ਦਰਾਂ ਹੁਣ ਸੂਬੇ ਦੇ ਕੰਟਰੋਲ ਵਿੱਚ ਨਹੀਂ ਹਨ, ਜਿਸ ਦੇ ਚੱਲਦਿਆਂ ਪੰਜਾਬ ਟੈਕਸ ਪ੍ਰਣਾਲੀ ਵਿੱਚ ਇਸ ਤਬਦੀਲੀ ਦੇ ਨਤੀਜੇ ...
ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

Breaking News
ਚੰਡੀਗੜ੍ਹ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ 'ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ।ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮ...
ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਤਿੰਨ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2800 ਤੋਂ ਵੱਧ ਉਮੀਦਵਾਰਾਂ ਨੇ ਲਿਆ ਹਿੱਸਾ: ਅਮਨ ਅਰੋੜਾ

ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਤਿੰਨ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2800 ਤੋਂ ਵੱਧ ਉਮੀਦਵਾਰਾਂ ਨੇ ਲਿਆ ਹਿੱਸਾ: ਅਮਨ ਅਰੋੜਾ

Breaking News
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਅਪਣਾਏ ਦ੍ਰਿਸ਼ਟੀਕੋਣ ਵੱਲ ਅਹਿਮ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ ਲਗਾਏ। ਇਹਨਾਂ ਕੈਪਾਂ ਵਿੱਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ ਅਤੇ 50 ਹੋਰ ਔਰਤਾਂ ਦੀ ਚੋਣ ਸਵੈ-ਰੁਜ਼ਗਾਰ ਸਹਾਇਤਾ ਲਈ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦਿੱਤੀ।ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2829 ਅੌਰਤਾਂ ਨੇ ਹਿੱਸਾ ਲਿਆ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਨੇ ਡਿਜੀਟਲ ਹੁਨਰ ਵਿਕਾਸ...