Saturday, March 14Malwa News
Shadow

Breaking News

ਪੰਜਾਬ ‘ਚ ਵਪਾਰੀਆਂ ਨੂੰ 5.5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ, ਹਰਿਆਣਾ ‘ਚ 10 ਰੁਪਏ ਪ੍ਰਤੀ ਯੂਨਿਟ : ਭਗਵੰਤ ਮਾਨ

ਪੰਜਾਬ ‘ਚ ਵਪਾਰੀਆਂ ਨੂੰ 5.5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ, ਹਰਿਆਣਾ ‘ਚ 10 ਰੁਪਏ ਪ੍ਰਤੀ ਯੂਨਿਟ : ਭਗਵੰਤ ਮਾਨ

Breaking News
ਪਾਨੀਪਤ, : ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਭਗਵੰਤ ਮਾਨ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਐਤਵਾਰ ਨੂੰ ਪਾਣੀਪਤ ਵਿੱਚ ਆਯੋਜਿਤ ਇੱਕ ਟਾਊਨ ਹਾਲ ਪ੍ਰੋਗਰਾਮ ਵਿੱਚ ਵਪਾਰੀਆਂ ਨਾਲ ਵਿਚਾਰ ਸਾਂਝੇ ਕੀਤੇ।  ਇਸ ਦੌਰਾਨ ਵਪਾਰੀਆਂ ਨੇ ਭਗਵੰਤ ਮਾਨ ਨੂੰ ਸਵਾਲਾਂ ਦੇ ਕੀਤੇ, ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਸੁਝਾਅ ਵੀ ਦਿੱਤੇ।  ਵਪਾਰੀਆਂ ਨੇ ਪੁੱਛਿਆ ਕਿ ਪੰਜਾਬ ਵਿੱਚ ਐਨਓਸੀ ਦੀ ਪ੍ਰਕਿਰਿਆ ਨੂੰ ਕਿਵੇਂ ਸਰਲ ਬਣਾਇਆ ਗਿਆ?  ਪੂਰੇ ਹਰਿਆਣਾ ਵਿੱਚ ਬਿਜਲੀ ਦੀ ਵੱਡੀ ਸਮੱਸਿਆ ਹੈ ਅਤੇ ਬਿਜਲੀ ਦੇ ਰੇਟ ਬਹੁਤ ਜ਼ਿਆਦਾ ਹਨ, ਜਿਸ ਕਾਰਨ ਉਦਯੋਗ ਪ੍ਰਭਾਵਿਤ ਹਨ।  ਕੀ ਟੈਕਸਟਾਈਲ ਲਈ ਜੀਐਸਟੀ ਟੈਕਸ ਸਲੈਬ ਇੱਕੋ ਜਿਹੇ ਹੋਣੇ ਚਾਹੀਦੇ ਹਨ?  ਅਤੇ ਜੀਐਸਟੀ ਪੋਰਟਲ ਨੂੰ ਸਰਲ ਬਣਾਉਣ ਦੀ ਲੋੜ ਹੈ।  ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਹੋਰ ਸਮਰਥਨ ਅਤੇ ਤਾਕਤ ਦੇਣ ਦੀ ਲੋੜ ਹੈ, ਪੰਜਾਬ ਵਿੱਚ ਇਸ ਲਈ ਕੀ ਕੀਤਾ ਜਾ ਰਿਹਾ ਹੈ?  ਹਰਿਆਣਾ ਵਿਚ ਭ੍ਰਿਸ਼ਟਾਚਾਰ ਬਹੁਤ ਉੱਚੇ ਪੱਧਰ 'ਤੇ ਹੈ, ਕੋਈ ਵੀ ਇਜਾਜ਼ਤ ਲੈਣ ਲਈ ਸਿੰਗਲ ਵਿੰਡੋ ਸਿਸਟਮ ਅਤੇ ਕਈ ਵਪਾਰਕ ਸੇਵਾਵਾਂ ਲਈ, ਇਨ੍ਹਾਂ...
ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

Breaking News
ਅੰਮ੍ਰਿਤਸਰ, 31 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ 'ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਰਹੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪੋ-ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ। ਦੋਵਾਂ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਇਹ ਸਥਾਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ...
ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

Breaking News
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਮੂਹ ਸਟਾਫ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮੈਗਸੀਪਾ ਵਿਖੇ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ਵਿੱਚ ਵਿਹਾਰ, ਅਨੁਸ਼ਾਸਨ, ਹੁਨਰ ਅਤੇ ਇਮਾਨਦਾਰੀ ਵਿਸ਼ਿਆਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਸੀ। ਇਸ ਸੈਮੀਨਾਰ ਵਿੱਚ  ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਸਕੱਤਰ ਮਾਲ  ਅਲਕਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਉਪਕਾਰ ਸਿੰਘ ਤੋਂ ਇਲਾਵਾ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ 6...
ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵੀ...
ਏਅਰੋਸਪੇਸ ਅਤੇ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਨੀਤੀ ਲਿਆਏਗੀ: ਅਮਨ ਅਰੋੜਾ

ਏਅਰੋਸਪੇਸ ਅਤੇ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਨੀਤੀ ਲਿਆਏਗੀ: ਅਮਨ ਅਰੋੜਾ

Breaking News
ਚੰਡੀਗੜ੍ਹ, 30 ਅਗਸਤ: ਸੂਬੇ ਨੂੰ ਰੱਖਿਆ ਉਦਯੋਗ ਵਿੱਚ ਮੋਹਰੀ ਬਣਾਉਣ ਅਤੇ ਲੰਬੇ ਸਮੇਂ ਦੇ ਵਿਕਾਸ ਅਤੇ ਸਥਿਰਤਾ ਲਈ ਅਨੁਕੂਲ ਮਾਹੌਲ ਸਿਰਜਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਹਵਾਈ-ਜਹਾਜ਼ ਉਦਯੋਗ ਅਤੇ ਰੱਖਿਆ (ਏਅਰੋਸਪੇਸ ਐਂਡ ਡਿਫੈਂਸ) ਸੈਕਟਰ ਵਿੱਚ ਹੁਨਰ ਵਿਕਾਸ ਲਈ ਇੱਕ ਵਿਆਪਕ ਨੀਤੀ ਲੈ ਕੇ ਆਵੇਗੀ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹ ਗੱਲ ਸੈਂਟਰ ਫਾਰ ਟਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਵੱਲੋਂ ਅੱਜ ਇੱਥੇ ਐਸੋਚੈਮ ਉੱਤਰੀ ਖੇਤਰ ਦੀ ਮਦਦ ਨਾਲ ਏਅਰੋਸਪੇਸ ਤੇ ਡਿਫੈਂਸ ਅਤੇ ਐਮ.ਐਸ.ਐਮ.ਈ. ਸੈਕਟਰ ਲਈ ਹੁਨਰ ਵਿਕਾਸ ਵਿਸ਼ੇ ‘ਤੇ ਕਰਵਾਏ ਗਏ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਹੀ।ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਮਾਨ ਨੂੰ ਏਅਰੋਸਪੇਸ ਅਤੇ ਡਿਫੈਂਸ ਅਤੇ ਲਘੂ, ਛੋਟੇ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਸੈਕਟਰ ਵਿੱਚ ਹੁਨਰ ਵਿਕਾਸ ਲਈ ਨੀਤੀ ਤਿਆਰ ਕਰਨ ਵਾਸਤੇ ਸਾਰੇ ਹਿੱਸੇਦਾਰਾਂ ਦਾ ਇੱਕ ਸਮੂਹ ...
50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

Breaking News
ਚੰਡੀਗੜ੍ਹ, 30 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਕਸਬਾ ਖੂਹੀਆਂ ਸਰਵਰ ਵਿਖੇ ਉਸਾਰੀ ਸਮੱਗਰੀ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ 'ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਉਸਾਰੀ ਸਮੱਗਰੀ ਮੁਹੱਈਆ ਕਰਵਾਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਕ...
ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

Breaking News
ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀ.ਏ.ਪੀ. ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਉਪਰੰਤ ਅੱਜ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਲਈ ਟੀਮ ਦਿੱਲੀ ਗਈ। ਇਸ ਮੁਲਾਕਾਤ ਦੌਰਾਨ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਮਾਰਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ, ਸ੍ਰੀ ਕੇ.ਏ.ਪੀ. ਸਿਨਹਾ ਨੇ ਹਾੜ੍ਹੀ ਸੀਜ਼ਨ 2024-25 ਲਈ ਸੂਬੇ ਦੀਆਂ ਖਾਦ ਸਬੰਧੀ ਜ਼ਰੂਰਤਾਂ 'ਤੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਪੰਜਾ...
ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ: ਸੰਸਦ ਮੈਂਬਰ ਮੀਤ ਹੇਅਰ

Breaking News
ਚੰਡੀਗੜ੍ਹ, 30 ਅਗਸਤ : 'ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰਨ ਅਤੇ ਨਵੀਂ ਖੇਡ ਨੀਤੀ ਲਾਗੂ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ।  ਹੇਅਰ ਨੇ ਕਿਹਾ ਕਿ ਖੇਡ ਨੀਤੀ ਅਤੇ "ਖੇਡਾਂ ਵਤਨ ਪੰਜਾਬ ਦੀਆਂ" ਵਰਗੇ ਟੂਰਨਾਮੈਂਟਾਂ ਦਾ ਮੁੱਖ ਮੰਤਵ ਪੰਜਾਬ ਨੂੰ ਖੇਡਾਂ ਵਿੱਚ ਦੁਬਾਰਾ ਨੰਬਰ-1 ਰਾਜ ਬਣਾਉਣਾ ਅਤੇ ਹਰ ਉਮਰ ਦੇ ਲੋਕਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ ਨੀਲ ਗਰਗ ਦੇ ਨਾਲ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਹੇਅਰ ਨੇ ਕਿਹਾ ਕਿ ਇਸ ਸਮੇਂ ਤੀਸਰਾ "ਖੇਡਾਂ ਵਤਨ ਪੰਜਾਬ ਦੀਆਂ" ਚੱਲ ਰਿਹਾ ਹੈ।  ਇਸ ਸਾਲ, ਪਹਿਲੀ ਵਾਰ ਪੈਰਾ-ਐਥਲੈਟਿਕਸ, ਪੈਰਾ-ਪਾਵਰਲਿਫਟਿੰਗ, ਅਤੇ ਪੈਰਾ-ਬੈਡਮਿੰਟਨ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਤਿੰਨ ਨਵੀਆਂ ਖੇਡਾਂ- ਸਾਈਕਲਿੰਗ, ਬੇਸਬਾਲ ਅਤੇ ਤਾਈਕਵਾਂਡੋ- ਨੂੰ ਪੇਸ਼ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ ਈਵੈਂਟ ਹਰ ਸਾਲ ਅੱਗੇ ਵਧਦਾ ਜਾ ਰਿਹਾ ਹੈ, ਜਿਸ ਵਿੱਚ ਸ...
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 30 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕ...
‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

‘ਆਪ’ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ

Breaking News
ਚੰਡੀਗੜ੍ਹ, 28 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ ਨਿੰਦਾ ਕੀਤੀ।  ‘ਆਪ’ ਆਗੂਆਂ ਨੇ ਕਿਹਾ ਕਿ ਕੰਗਨਾ ਰਣੌਤ ਦਾ ਬਿਆਨ ਕੋਈ ਨਵਾਂ ਨਹੀਂ ਹੈ, ਸਗੋਂ ਇਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ।  ਇਸ ਧਰਨੇ ਦੀ ਅਗਵਾਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (ਆਪ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ) ਅਤੇ ਸ਼ਮਿੰਦਰ ਸਿੰਘ ਖਿੰਡਾ (ਕਿਸਾਨ ਵਿੰਗ ਇੰਚਾਰਜ 'ਤੇ ਚੇਅਰਮੈਨ ਐਗਰੋ ਇੰਡਸਟਰੀ ਕਾਰਪੋਰੇਸ਼ਨ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।  'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਹੁਣ ਸੰਸਦ ਮੈਂਬਰ ਹਨ, ਇਹ ਇਕ ਅਹਿਮ ਜ਼ਿੰਮੇਵਾਰੀ ਹੈ, ਉਹ ਕਿਸੇ ਇਕ ਸਮੂਹ ਜਾਂ ਦੂਜੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਬੇਤੁਕੇ ਬਿਆਨ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ...