Sunday, October 4Malwa News
Shadow

Breaking News

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਲੋਕਾਂ ਨੇ ਕਿਸੇ ਮੁੱਖ ਮੰਤਰੀ ਨੂੰ ਇਸ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਦੇ ਦੇਖਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਕੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੌਰਾ ਇਸ ਅਹਿਮ ਪ੍ਰੋਜੈਕਟ, ਜਿਸਦਾ ਉਦੇਸ਼ ਲੋਕਾਂ ਲਈ ਜਾਇਦਾਦ ਰਜਿਸਟ੍ਰੇਸ਼ਨ ਪ੍ਰਕਿਰਿਆ ਵਧੇਰੇ ਸੁਵਿਧਾਜਨਕ ਬਣਾਉਣਾ ਹੈ, ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦ...

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

Breaking News
ਚੰਡੀਗੜ੍ਹ, 27 ਮਈ : ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੱਖਪਾਤੀ ਫੈਸਲੇ ਪੂਰੀ ਤਰ੍ਹਾਂ ਅਣਉਚਿਤ ਹਨ ਕਿਉਂਕਿ ਪੰਜਾਬ ਦੇ ਅਫਸਰਾਂ ਨੂੰ ਲਗਾਤਾਰ ਅਣਗੌਲਿਆ ਜਾ ਰਿਹਾ ਹੈ। ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਹਰੇਕ ਸੂਬੇ ਦਾ ਵੋਟਿੰਗ ਦਾ ਅਧਿਕਾਰ ਉਸ ਦੇ ਹਿੱਸੇ ਮੁਤਾਬਕ ਹੋਣਾ ਚਾਹੀਦਾ ਹੈ। ਇਸ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਸ ਨੂੰ ਵੋਟ ਦਾ ਹੱਕ ਹਰਿਆਣਾ ਤੇ ਰਾਜਸਥਾਨ ਦੇ ਬਰਾਬਰ ਹੈ ਜਦਕਿ ਇਨ੍ਹਾਂ ਦੋਵਾਂ ਸੂਬ...

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

Breaking News
ਚੰਡੀਗੜ੍ਹ, 27 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।ਸਾਰੇ ਵਿਦਿਆਰਥੀਆਂ, ਅਧਿਆਪਕਾਂ ...

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

Breaking News
ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਤੌਰ 'ਤੇ ਆਦਤਨ ਅਪਰਾਧੀਆਂ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱ...

ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

Breaking News
ਚੰਡੀਗੜ੍ਹ, 26 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ। ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਲਈ ਰਾਜਪੁਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਤੇ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਡਾ. ਰਵਜੋਤ ਸਿੰਘ ਨੇ ਆਖਿਆ ਕਿ ਜੇਕਰ ਅਸੀਂ ਹੁਣ ਵੀ ਲੋਕਾਂ ਪੀਣ ਵਾਲਾ ਸਾਫ ਪਾਣੀ ਵੀ ਨਾ ਦੇ ਸਕੇ ਤਾਂ ਅਸੀਂ ਖੁਦ ਨੂੰ ਮੁਆਫ ਨਹੀਂ ਕਰ ਸਕਾਂਗੇ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਨੀਨਾ ਮਿੱਤਲ ਵੱਲੋਂ ਚੁੱਕ...

ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

Breaking News
ਚੰਡੀਗੜ੍ਹ, 26 ਮਈ: ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ।ਜ਼ਿਮਨੀ ਚੋਣਾਂ ਸਬੰਧੀ ਜਾਰੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਨਈਅਰ ਨੇ ਦੱਸਿਆ ਕਿ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 26 ਮਈ (ਸੋਮਵਾਰ) ਨੂੰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਜਦੋਂ ਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 26 ਮਈ ਤੋਂ 2 ਜੂਨ ਤੱਕ (ਐਤਵਾਰ, 1 ਜੂਨ, 2025 ਨੂੰ ਛੱਡ ਕੇ) ਸਵੇਰੇ...

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚ...

ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

Breaking News
ਪਟਿਆਲਾ, 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵ...

ਪੰਜਾਬ ਵਿਚ ਵਿਧਾਨ ਸਭਾ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

Breaking News
ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। ਸਿਬਿਨ ਸੀ ਨੇ ਦੱਸਿਆ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 26 ਮਈ ਤੋਂ ਲੈਕੇ 2 ਜੂਨ ਤੱਕ ਕਿਸੇ ਵੀ ਕੰਮਕਾਰ ਵਾਲੇ ਦਿਨ ਭਰੇ ਜਾ ਸਕਣਗੇ। ਸਿਰਫ 1 ਜੂਨ, ਐਤਵਾਰ ਨੂੰ ਛੁੱਟੀ ਵਾਲੇ ਦਿਨ ਪੱਤਰ ਦਾਖਿਲ ਨਹੀਂ ਕੀਤੇ ਜਾ ਸਕਣਗੇ। 19 ਜੂਨ ਨੂੰ ਵੋਟਾਂ ਸਵੇਰੇ 7 ਵਜੇ ਤੋਂ ਲੈਕੇ ਸ਼ਾਮ 6 ਵਜੇ ਤੱਕ ਪੈਣਗੀਆਂ। ਸਿਬਿਨ ਸੀ ...

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

Breaking News
ਨਾਭਾ (ਪਟਿਆਲਾ), 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ।...