Sunday, October 4Malwa News
Shadow

Breaking News

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

Breaking News
ਨਾਭਾ (ਪਟਿਆਲਾ), 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ...

ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੇ ਉਠਾਏ ਪੰਜਾਬ ਦੇ ਮੁੱਦੇ

Breaking News
ਨਵੀਂ ਦਿੱਲੀ, 24 ਮਈ: ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ। ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਲਈ ਵਾਧੂ ਪਾਣੀ ਨਹੀਂ ਹੈ। ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈ.ਐਸ.ਐਲ.) ਨਹਿਰ ਦੀ ਉਸਾਰੀ ਦੇ ਵਿਚਾਰ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਵੀ, ਬਿਆਸ ਤੇ ਸਤਲੁਜ ਨਹਿਰਾਂ ਵਿੱਚ ਪਹਿਲਾਂ ਹੀ ਪਾਣੀ ਘੱਟ ਹੈ ਅਤੇ ਵਾਧੂ ਪਾਣੀ ਨੂੰ ਘਾਟ ਵਾਲੇ ਬੇਸਿਨਾਂ ਵੱਲ ਮੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵਾਰ-ਵਾਰ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਕਿਉਂਕਿ ਯਮੁਨਾ-ਸਤ...

ਜਲੰਧਰ ਦਾ ਵਿਧਾਇਕ ਭਰਿਸ਼ਟਾਚਾਰ ਦੇ ਦੋਸ਼ ਗ੍ਰਿਫਤਾਰ

Breaking News
ਚੰਡੀਗੜ੍ਹ, 23 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਭ੍ਰਿਸ਼ਟਾਚਾਰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 14 ਮਈ 2025 ਨੂੰ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਤਿੰਨ ਅਹੁਦੇਦਾਰਾਂ ਵੱਲੋਂ ਦਸਤਖਤ ਕੀਤੀ ਗਈ ਇੱਕ ਸਾਂਝੀ ਸ਼ਿਕਾਇਤ ਬਿਊਰੋ ਨੂੰ ਪ੍ਰਾਪਤ ਹੋਈ, ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਸੀ ਕਿ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.), ਨਗਰ ਨਿਗਮ, ਜਲੰਧਰ ਸੁਖਦੇਵ ਵਸ਼ਿਸ਼ਟ ਉਨ੍ਹਾਂ ਕੋਲੋ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕਰਦਾ ਹੈ। ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਕਿ ਜਦੋਂ ਵੀ ਉਹ ਆਪਣੇ ਅਧਿਕਾਰ ਖੇਤਰ ਵਿੱਚ ਦੌਰਾ ਕਰਦਾ ਹੈ,...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 23 ਮਈ : ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਮੁਤਾਬਕ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀ ਜਾਇਦਾਦ ਲਈ ਅਲਾਟੀਆਂ ਵੱਲੋਂ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਵਾਸਤੇ ਸਮਾਂ ਹੱਦ ਘਟਾ ਕੇ ਛੇ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹੁਣ ਅਲਾਟੀਆਂ ਨੂੰ ਪੂਰੀ ਵਿਕਰੀ ਕੀਮਤ ਅਲਾਟਮੈਂਟ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣੀ ਹੋਵੇਗੀ, ਜਦੋਂ ਕਿ ਪਹਿਲਾਂ ਇਹ ਅਦਾਇਗੀ ਛੇ ਛਿਮਾਹੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣੀ ਹੁੰਦੀ ਸੀ। ਇਸ ਫੈਸਲੇ ਦਾ ਮੰਤਵ ਸ਼ਹਿਰ...
ਭ੍ਰਿਸ਼ਟਾਚਾਰ ਖਿਲਾਫ ਸਾਡੀ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ ਸਗੋਂ ਭ੍ਰਿਸ਼ਟ ਤੰਤਰ ਦੇ ਖਿਲਾਫ : ਭਗਵੰਤ ਮਾਨ

ਭ੍ਰਿਸ਼ਟਾਚਾਰ ਖਿਲਾਫ ਸਾਡੀ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ ਸਗੋਂ ਭ੍ਰਿਸ਼ਟ ਤੰਤਰ ਦੇ ਖਿਲਾਫ : ਭਗਵੰਤ ਮਾਨ

Breaking News
ਚੰਡੀਗੜ੍ਹ, 23 ਮਈ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਕਾਰਵਾਈ ਨੇ ਇਕ ਵਾਰ ਫੇਰ ਇਹ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਪਣੇ-ਬਿਗਾਨੇ ਦਾ ਕੋਈ ਫਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਨਾਲ ਕਿਸੇ ਅਫਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱਚ ਬ...

ਕਿਸਾਨਾਂ ਨੂੰ 400 ਪ੍ਰਤੀਸ਼ਤ ਰਿਟਰਨ ਵਾਲੀ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਭਾਰਤ ਦੀ ਸਭ ਤੋਂ ਸ਼ਾਨਦਾਰ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

Breaking News
ਚੰਡੀਗੜ੍ਹ, 22 ਮਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। ਇਹ ਨੀਤੀ ਪਹਿਲੀਆਂ ਭੂਮੀ ਪ੍ਰਾਪਤੀ ਨੀਤੀਆਂ ਤੋਂ ਉਲਟ ਸਵੈ-ਇੱਛਤ ਹਿੱਸੇਦਾਰੀ ਨੂੰ ਤਰਜੀਹ ਦਿੰਦਿਆਂ ਭੂ-ਮਾਲਕਾਂ ਨੂੰ ਰਾਜ ਦੀ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੀਤੀ ਦੇ 100% ਸਵੈ-ਇੱਛਤ ਹਿੱਸੇਦਾਰੀ ਦੇ ਮੁੱਖ ਸਿਧਾਂਤ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਦੂਰਦਰਸ਼ੀ ਨੀਤੀ ਦੇ ਤਹਿਤ ਧੱਕੇਸ਼ਾਹੀ ਨਾਲ ਕੋਈ ਜ਼ਮੀਨ ਪ੍ਰਾਪਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇੱਕ ਅਜਿਹਾ ਮਾਡਲ ਵਿਕਸਤ ਕੀਤਾ ਹੈ ਜੋ ਸੂਬੇ ਦੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੇ ਅਧਿਕਾਰਾਂ ਅਤੇ ਇੱਛਾਵਾਂ ਦਾ...

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

Breaking News
ਧੂਰੀ (ਸੰਗਰੂਰ), 22 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।...

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

Breaking News
ਧੂਰੀ (ਸੰਗਰੂਰ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ...

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ

Breaking News
ਚੰਡੀਗੜ੍ਹ, 21 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ ਪਹਿਲਕਦਮੀ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਅਸਲ ਪ੍ਰਸ਼ਾਸਨਿਕ ਕੰਮਕਾਜਾਂ, ਅਨੁਸ਼ਾਸਨ ਅਤੇ ਜਨਤਕ ਸੇਵਾ ਸਬੰਧੀ ਅਰਥਪੂਰਨ ਸੂਝ ਪ੍ਰਦਾਨ ਕੀਤੀ ਜਾ ਸਕੇ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਪਹਿਲਕਦਮੀ ਤਹਿਤ ਹਰ ਜ਼ਿਲ੍ਹੇ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 3-3 (ਕੁੱਲ 6) ਟਾਪਰ ਵਿਦਿਆਰਥੀਆਂ ਆਪਣੇ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਨਿਭਾਈਆਂ ਜਾ...

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

Breaking News
ਧੂਰੀ (ਸੰਗਰੂਰ), 21 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ। ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕੰਮ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕ...