Sunday, October 4Malwa News
Shadow

Breaking News

ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ : ਭਗਵੰਤ ਮਾਨ

Breaking News
ਨੰਗਲ (ਰੂਪਨਗਰ), 21 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰ...

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ

Breaking News
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ ਪੁਲਿਸ (ਡੀ.ਐਸ.ਪੀਜ਼) ਤੋਂ ਤਰੱਕੀ ਲੈ ਕੇ ਸੁਪਰਡੈਂਟ ਆਫ਼ ਪੁਲਿਸ (ਐਸ.ਪੀ) ਬਣੇ 18 ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ, ਜੋ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਦ੍ਰਿੜ੍ਹਤਾ ਨਾਲ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਸਣੇ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦੇ ਹੋਏ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸੇਵਾ ਬੇਮਿਸਾਲ ਹੈ ਅਤੇ ਇਸ ਨੂੰ ਸੂਬੇ ਵਿੱਚੋਂ ਅਤਿਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬਹਾਦਰੀ,...

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ

Breaking News
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ. ਵਿਧੀ) ਨੂੰ ਪ੍ਰਫੁਲਿਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਸਿੱਧੀ ਲਵਾਈ ਲਈ ਪਿਛਲੇ ਸਾਲਾਂ ਨਾਲੋਂ ਪਹਿਲਾਂ ਹੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਕਿਲੋ ਚਾਵਲ ਪੈਦਾ ਕਰਨ ਲਈ 3800 ਲੀਟਰ ਪਾਣੀ ਲੱਗਦਾ ਹੈ ਜਦਕਿ ਡੀ.ਐਸ.ਆਰ. ਵਿਧੀ ਰਾਹੀਂ 400-500 ਪ੍ਰਤੀ ਕਿਲੋ ਚੌਲ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਬਸਿਡੀ ਦਿੰਦੀ ਹੈ।ਬਿਜਲੀ ਮੰਤਰੀ ਨੇ ਦੱਸਿਆ ਕਿ ਝੋ...

ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਾਇਰੈਕਟਰ ਜਨਰਲ ਪੁਲਿਸ ਵਿਭਾਗ, ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ ਅਤੇ ਇਹਨਾਂ ਨੂੰ ਮਾਣ ਇੱਜ਼ਤ ਅਤੇ ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਸਾਹਮਣੇ ਬਜੁਰਗ ਐਸੋਸ਼ੀਏਸਨ ਦੇ ਨੂੰਮਾਇੰਦਿਆਂ ਵੱਲੋਂ ਆਪਣੀ ਮੰਗਾਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚ ਮੁੱਖ ਮੰਗਾਂ ਜਿਵੇਂ ਕਿ ਸੀਨੀਅਰ ...

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

Breaking News
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜਿੱਥੇ ਵਾਧਾ ਕੀਤਾ ਗਿਆ ਹੈ, ਉੱਥੇ ਹੀ ਇਹ ਅਧਿਕਾਰੀ/ਮੁਲਾਜ਼ਮ 58 ਸਾਲ ਤੱਕ ਨੌਕਰੀ ਕਰਦੇ ਰਹਿਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 16 ਮਈ, 2023 ਨੂੰ ਜਾਰੀ ਪਾਲਿਸੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ 1 ਅਪ੍ਰੈਲ, 2025 ਤੋਂ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫ਼ਸਰਾਂ ਨੂੰ ਪਹਿਲਾਂ 11000 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ। ਹੁਣ ਇਹ ਤਨਖ...
ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

Breaking News
ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਸਰਕਾਰੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਹੈ। ਆਪ ਆਗੂ ਦੀਪਕ ਚੌਹਾਨ ਨੂੰ ਪੰਜਾਬ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂ ਪ੍ਰਭਵੀਰ ਬਰਾੜ ਨੂੰ ਪਨਸਪ ਦਾ ਚੇਅਰਮੈਨ ਅਤੇ ਡਾ. ਤੇਜਪਾਲ ਸਿੰਘ ਗਿੱਲ ਨੂੰ ਪਨਗ੍ਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਲਗਭਗ 20 ਵਾਈਸ ਚੇਅਰਮੈਨ ਅਤੇ ਡਾਇਰੈਕਟਰ ਵੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਸਰਕਾਰ ਵੱਲੋਂ ਦੋ ਮੈਂਬਰ ਨਿਯੁਕਤ ਕੀਤੇ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ...

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

Breaking News
ਚੰਡੀਗੜ੍ਹ, 19 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ 'ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ...

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

Breaking News
ਚੰਡੀਗੜ੍ਹ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ...

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

Breaking News
ਲਖਨਪਾਲ (ਜਲੰਧਰ), 16 ਮਈ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਾ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਭਾਰਤ ਦੇ ਸਮਕਾਲੀ ਇਤਿਹਾਸ ਵਿੱਚ ਕੋਈ ਮੁਕਾਬਲਾ ਨਹੀਂ ਮਿਲਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹ...

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

Breaking News
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ : ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ। ਮੁੱਖ ਮੰਤਰੀ ਨੇ...