ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਲਈ ਤਿਆਰ ਕੀਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ ਨੂੰ ਮੁੱਖ ਤੌਰ 'ਤੇ ਐਲ.ਓ.ਆਈ ਜਾਰੀ ਕਰਨ (30 ਦਿਨ) ਅਤੇ ਲਾਇਸੈਂਸ ਜਾਰੀ ਕਰਨ (30 ਦਿਨ) ਦੇ 2 ਪੜਾਵਾਂ ਅੰਦਰ ਵੰਡਦੇ ਹੋਏ ਕਿਸੇ ਵੀ ਵਿਕਾਸ ਅਥਾਰਟੀ ਵੱਲੋਂ ਬਿਨੈਕਾਰ ਦੇ ਲਾਇਸੈਂਸ ਪ੍ਰਾਪਤ ਕਰਨ ਦੀ ਅਰਜ਼ੀ ਦੇਣ ਦੀ ਮਿਤੀ ਤੋਂ ਲਾਇਸੈਂਸ...








