Tuesday, September 29Malwa News
Shadow

Breaking News

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

Breaking News
ਚੰਡੀਗੜ੍ਹ, 26 ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐਕਟ ਦੇ ਉਪਬੰਧਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਅਧਿਕਾਰਤ ਸੰਚਾਰ ਅਨੁਸਾਰ, ਇਹ ਮੀਟਿੰਗ 27 ਸਤੰਬਰ ਨੂੰ ਦੁਪਹਿਰ 1 ਵਜੇ ਸੈਕਟਰ 2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਹੋਵੇਗੀ। ਕੋਆਰਡੀਨੇਸ਼ਨ ਕਮੇਟੀ ਦੇ ਸਮੂਹ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਉਪਬੰਧਾਂ ਦੇ ਨਾਲ-ਨਾਲ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮੁੱਦਿਆਂ ...
ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

Breaking News, Punjab Politics
ਚੰਡੀਗੜ੍ਹ  25 ਸਤੰਬਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲੈ ਕੇ ਪਾਰਟੀ ਦੇ ਛੋਟੇ-ਵੱਡੇ ਆਗੂ ਲਗਾਤਾਰ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ।  ਚੀਮਾ ਨੇ ਕਿਹਾ ਕਿ ਕਦੇ ਸਾਡੇ ਬਹੁਤ ਹੀ ਸਤਿਕਾਰਯੋਗ ਸਵਰਗਵਾਸੀ ਬੂਟਾ ਸਿੰਘ ਜੀ (ਸਾਬਕਾ ਗ੍ਰਹਿ ਮੰਤਰੀ) ਦੇ ਰੰਗ ਅਤੇ ਜਾਤ 'ਤੇ ਭੱਦੀਆਂ ਟਿੱਪਣੀਆਂ ਕੀਤੀਆਂ ਜਾਂਦੀਆਂ ਹਨ ਅਤੇ ਕਦੇ ਹੋਰ ਆਗੂ ਦਲਿਤਾਂ ਪ੍ਰਤੀ ਆਪਣੀ ਨਫ਼ਰਤ ਦਾ ਪ੍ਰਗਟਾਵਾ ਕਰਦੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਦੀ ਮਾਨਸਿਕਤਾ ਪੂਰੀ ਤਰ੍ਹਾਂ ਦਲਿਤ ਵਿਰੋਧੀ ਹੈ। ਨਮੋਲ ਪਿੰਡ ਦੀ ਹਾਲੀਆ ਘਟਨਾ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਉੱਥੋਂ ਦੀਆਂ ਬਹੁਤ ਸਾਰੀਆਂ ਔਰਤਾਂ ਨੇ ਕਾਂਗਰਸ ਦੇ ਸਥਾਨਕ ਆਗੂਆਂ ਵੱਲੋਂ ਨਸ਼ਾ ਵੇਚਣ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀਆਂ ਕ...
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 25 ਸਤੰਬਰ- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਅਤੇ ਰਵਾਇਤੀ ਕੇਂਦਰਾਂ ਤੋਂ ਬਾਹਰ ਵੀ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਿਆ ਹੈ। ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਹਰੀ ਰਿਹਾ ਅਤੇ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ 'ਤੇ ਹੈ। ਨਿਵੇਸ਼ ਦਾ ਇਹ ਵਧਦਾ ਦਾਇਰਾ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਪੂਰੇ ਪੰਜਾਬ ਵਿੱਚ ਨੌਕਰੀਆਂ, ਉੱਦਮ ਅਤੇ ਵਧੇਰੇ ਆਮਦਨ ਲਈ ਨਵੇਂ ਰਾਹ ਖੋਲ੍ਹ ਰਿਹਾ ਹੈ। ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸ਼ਾਨਦਾਰ ਨਿਵੇਸ਼ ਪੰਜਾਬ ਦੇ ਉਦਯੋਗਿਕ ਈਕੋ-ਸਿਸਟਮ ਵਿੱਚ ਸਥਾਨਕ ਅਤੇ ਵਿਸ਼ਵ ਪੱਧਰੀ ਨਿਵੇਸ਼ਕਾ...
ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ: ਬਲਤੇਜ ਪੰਨੂ

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ: ਬਲਤੇਜ ਪੰਨੂ

Breaking News
ਚੰਡੀਗੜ੍ਹ 25 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਵਿਰੁੱਧ ਦਰਜ ਹੋਈ ਐਫਆਈਆਰ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਬਲਤੇਜ ਪੰਨੂ ਨੇ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਖਾਰਜ ਕੀਤੇ ਜਾਣ ਤੋਂ ਬਾਅਦ ਵੀ, ਐਸਜੀਪੀਸੀ ਨੇ ਆਪਣੀਆਂ ਸੰਸਥਾਵਾਂ ਅਤੇ ਗੁਰਦੁਆਰਿਆਂ ਦੇ ਬਾਹਰ ਇੱਕ ਵੀ ਬੋਰਡ ਨਹੀਂ ਲਗਾਇਆ, ਜਿਸ ਵਿੱਚ ਸਿੱਖ ਸੰਗਤ ਨੂੰ ਇਹ ਜਾਣਕਾਰੀ ਦਿੱਤੀ ਗਈ ਹੋਵੇ ਕਿ ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖਿਆ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਪ੍ਰੈੱਸ ਕਾਨਫਰੰਸ ਤੋਂ ਬਚ ਰਹੇ ਹਨ ਅਤੇ ਇਸ ਦੀ ਬਜਾਏ ਚਾਰ ਮੈਂਬਰੀ ਕਮੇਟੀ ਦਾ ਐਲਾਨ ਕਰਨ ਲਈ ਵੀਡੀਓ ਰਾਹੀਂ ਸਾਹਮਣੇ ਆਏ ਹਨ। ਉਨ੍ਹਾਂ ਨੇ ਕਮੇਟੀ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿ...
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ...
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

Breaking News
ਚੰਡੀਗੜ੍ਹ; 24 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ ਵਿਆਪਕ ਪ੍ਰੋਜੈਕਟ ਦਾ ਐਲਾਨ ਕੀਤਾ ਹੈ, ਜਿੱਥੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੀ ਆਬਾਦੀ 40 ਫ਼ੀਸਦੀ ਤੋਂ ਵੱਧ ਹੈ।ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਮਾਜਿਕ ਨਿਆਂ ਅਤੇ ਇਨ੍ਹਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਪਿੰਡ ਤਰੱਕੀ ਲਈ ਬਰਾਬਰ ਦੇ ਮੌਕਿਆਂ ਦਾ ਹੱਕਦਾਰ ਹੈ, ਇਸ ਲਈ ਵਿਕਾਸ ਉਨ੍ਹਾਂ ਵਰਗਾਂ ਅਤੇ ਖੇਤਰਾਂ ਤੱਕ ਵੀ ਪਹੁੰਚਣਾ ਚਾਹੀਦਾ ਹੈ ਜੋ ਦਹਾਕਿਆਂ ਤੱਕ ਇਸ ਖੁਣੋਂ ਪੱਛੜੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੋਡਲ ਵਿਭਾਗ ਵਜੋਂ ਕੰਮ ਕਰੇਗਾ, ਜਦਕਿ ਪੇਂਡੂ ਵਿਕਾਸ ਅਤੇ ਬਾਗਬਾਨੀ ਵਿਭਾਗ ਲੋੜੀਂਦਾ ਸਹਿਯੋਗ ਦੇਣਗੇ।” ਮੁੱਖ...
ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ

ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ

Breaking News
ਚੰਡੀਗੜ੍ਹ, 24 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿੱਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਵੱਲੋਂ ਆੜ੍ਹਤੀਆਂ ਦੇ ਪ੍ਰਤੀ ਕੁਇੰਟਲ ਕਮਿਸ਼ਨ ਵਿੱਚ 4.74 ਰੁਪਏ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਹਰ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਹੋਰਨਾਂ ਹਿੱਸੇਦਾਰਾਂ ਦੇ ਨਾਲ ਮਿਲ ਕੇ ਆੜ੍ਹਤੀਆਂ ਵੱਲੋਂ ਪਾਏ ਜਾਂਦੇ ਅਹਿਮ ਯੋਗਦਾਨ ਤੋਂ ਚੰਗੀ ਤਰ੍ਹਾਂ ਜਾਣੂੰ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ’ਤੇ ਅਧਾਰਤ ਮੰਤਰੀ ਸਮੂਹ ਵੱਲੋਂ ਅੱਜ ਇੱਥੇ ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ...
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਖ਼ਰੀਦੀਆਂ ਹਨ। ਇਸ ਬਦਲਾਅ ਵਿੱਚ ਸੁਹਿਰਦ ਸਹਿਯੋਗ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 10,000 ਤੋਂ ਵੱਧ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਹੈ। ਅੱਜ ਇੱਥੇ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਦੇ ਨਾਲ, ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

Breaking News
ਚੰਡੀਗੜ੍ਹ; 24 ਸਤੰਬਰ 2026 ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਜੂਨੀਅਰ ਰੈਜ਼ੀਡੈਂਟਸ (ਜੇ.ਆਰ.) ਦੀਆਂ 110 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪ੍ਰਵਾਨਿਤ ਜੇ.ਆਰ. ਅਸਾਮੀਆਂ ਦੀ ਕੁੱਲ ਗਿਣਤੀ 97 ਤੋਂ ਵੱਧ ਕੇ 207 ਹੋ ਗਈ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਧੁਰਾ ਬਣਾਉਣ ਲਈ ਵਚਨਬੱਧ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ ਵੱਲੋਂ 24 ਵਿਭਾਗਾਂ ਵਿੱਚ ਐਫੀਲੀਏਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ, ਏਮਜ਼ ਮੋਹਾਲੀ ਵਿਖੇ ਪੋਸਟ-ਗ੍ਰੈਜੂਏਟ ਦੀਆਂ ਸਾਲਾਨਾ ਸੀਟਾਂ ਵੱਧ ਕੇ 69 ਪ੍ਰਤੀ ਸਾਲ ਹੋ ਗਈਆਂ ਹਨ। ਇਸ ਕਾਰਨ ਤਿੰਨ ਸਾ...
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

Breaking News
ਚੰਡੀਗੜ੍ਹ 23 ਸਤੰਬਰ- ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇੱਕ ਔਰਤ ਨਾਲ ਜੁੜੇ ਦੋਸ਼ਾਂ ਅਤੇ ਇਸ ਮਾਮਲੇ ਵਿੱਚ ਦਰਜ ਹੋਈ ਐਫਆਈਆਰ 'ਤੇ ਲਗਾਤਾਰ ਚੁੱਪ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇਹ ਆਗੂ ਰੈਲੀਆਂ ਅਤੇ ਸਿਆਸੀ ਪ੍ਰੋਗਰਾਮਾਂ ਵਿੱਚ ਸਰਗਰਮ ਹਨ, ਉੱਥੇ ਹੀ ਇਸ ਘਟਨਾ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਲਈ ਅੱਗੇ ਨਹੀਂ ਆਏ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅਕਾਲੀ ਦਲ (ਬਾਦਲ) ਦੇ ਆਗੂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਨੂੰ ਵੀ ਇਸ ਮਾਮਲੇ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਹ ਰੈਲੀਆਂ ਅਤੇ...