Saturday, March 28Malwa News
Shadow

Breaking News

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 11 ਫਰਵਰੀ:-ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ 'ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ 'ਅੰਨਦਾਤਾ' ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ। ਖੇਤੀਬਾੜੀ ਵਿਭਾਗ ਵਿੱਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ 'ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨ...
ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 11 ਫਰਵਰੀ 2026:-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ "ਸਾਡੇ ਬਜ਼ੁਰਗ, ਸਾਡਾ ਮਾਣ" ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ। ਮੰਤਰੀ ਨੇ ਕਿਹਾ, "ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।" ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦ...
ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ

ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ

Breaking News
ਚੰਡੀਗੜ੍ਹ, 10 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।  ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ ਸੂਚਿਕ ਟਿੱਪਣੀ ਬਾਬਤ ਐਸ.ਸੀ. ਕਮਿਸ਼ਨ ਵੱਲੋਂ ਲਏ ਗਏ ਸੂ ਮੋਟੋ ਨੋਟਿਸ ਦੀ ਤਾਮੀਲ ਕਰਵਾਉਣ ਲਈ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਵਿਰੋਧੀ ਧਿਰ ਦੇ ਆਗੂ ਦੇ ਘਰ ਜਾ ਚੁੱਕਾ ਹੈ।ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਇਲੈਕਸ਼ਨ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ ਫਿਰ 90 ਦਿਨਾਂ ਦੇ ਵਿੱਚ ਵਿੱਚ ਇੱਕ ਹੋਰ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਇਸ ਬਿਆਨ ਰਾਹੀਂ ਜਿੱਥੇ ਆਪਣੀ ਜਗੀਰੂ ਸੋਚ ਦਾ ਪ੍ਰਗਟਾਵਾ ਕੀ...
ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

Breaking News
ਚੰਡੀਗੜ੍ਹ, 10 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ।ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਲੋਕ ਭਲਾਈ ਵਾਲੀ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਹੋ ਸਕੇ।”ਇਸ ਪਹਿਲਕਦਮੀ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਦੇ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ।”ਇਸ ਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "...
ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 10 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ...
ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

Breaking News
ਚੰਡੀਗੜ੍ਹ, 10 ਫਰਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਪੰਜਾਬ ਭਵਨ ਵਿਖੇ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਾਜ ਨਾਲ ਪਹਿਲੀ ਅਧਿਕਾਰਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਲਾਈ ਬੋਰਡਾਂ ਨੂੰ ਸਰਗਰਮੀ, ਜ਼ਿੰਮੇਵਾਰੀ ਅਤੇ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।  ਉਨ੍ਹਾਂ ਨੇ ਚੇਅਰਪਰਸਨਾਜ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਦੇ ਮੁੱਦਿਆਂ, ਮੰਗਾਂ ਅਤੇ ਤਰਜੀਹਾਂ ਦੀ ਯੋਜਨਾਬੱਧ ਢੰਗ ਨਾਲ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਕਾਰਵਾਈ ਰਾਹੀਂ ਹੱਲ ਕੀਤਾ ਜਾਵੇ। ਮੀਟਿੰਗ ਦੌਰਾਨ ਕ...
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਫਰਵਰੀ:-ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ 'ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ। ਮੀਟਿੰਗ ਵਿੱਚ ਲ...
ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 9 ਫਰਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮ...
ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

Breaking News
ਅੰਮ੍ਰਿਤਸਰ, 9 ਫਰਵਰੀ:-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦਾ...
ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ। ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ। ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦ...