ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ...








