Monday, October 5Malwa News
Shadow

Breaking News

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

Breaking News
ਚੰਡੀਗੜ੍ਹ, 9 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਸੂਬਾਈ ਕੈਬਨਿਟ ਮੀਟਿੰਗ ਵਿੱਚ ‘ਫਰਿਸ਼ਤੇ ਸਕੀਮ’ ਦਾ ਦਾਇਰਾ ਵਧਾ ਕੇ ਇੱਕ ਇਤਿਹਾਸਕ ਫੈਸਲਾ ਲਿਆ ਗਿਆ. ਹੁਣ ਇਹ ਯੋਜਨਾ ਸੜਕ ਹਾਦਸਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇਸ ਵਿੱਚ ਜੰਗ ਅਤੇ ਅਤਿਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਨਾਗਰਿਕ ਵੀ ਸ਼ਾਮਲ ਹੋਣਗੇ.ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਜੰਗ ਅਤੇ ਅਤਿਵਾਦੀ ਘਟਨਾਵਾਂ ਦੇ ਪੀੜਤਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਤੁਰੰਤ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਹੈ. ਇਹ ਇਲਾਜ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਨਾਲ^ਨਾਲ ਸਰਕਾਰ ਦੁਆਰਾ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਉਪਲਬਧ ਹੋਵੇਗਾ.ਮੁੱਖ ਨੁਕਤੇ: ਜੰਗ ਅਤੇ ਅਤਿਵਾਦ ਪੀੜਤਾਂ ਦਾ ਮੁਫ਼ਤ ਇਲਾਜ:ਹੁਣ, ਜੰਗ ਜਾਂ ਅਤਿਵਾਦੀ ਘਟਨਾਵਾਂ ਵਿੱਚ ਜ਼ਖਮੀ ਹੋਏ ਨਾਗਰਿਕਾਂ ਨੂੰ ਵੀ ‘ਫਰਿਸ਼ਤੇ ਯੋਜਨਾ’ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ. ਇਸ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ. ਆਮ ਲੋਕਾਂ ਨੂੰ ਉਤਸ਼ਾਹ ਮਿਲੇਗਾ:ਸਰਕਾਰ ਨੇ ਲੋਕਾਂ ...
ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ

Breaking News
ਚੰਡੀਗੜ੍ਹ, 9 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸੂਬੇ ਦੀ 532 ਕਿਲੋਮੀਟਰ ਸਰਹੱਦ ਉੱਤੇ ਨੌਂ ਐਂਟੀ ਡਰੋਨ ਪ੍ਰਣਾਲੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਡਰੋਨਾਂ ਨਾਲ ਸਰਹੱਦ ਉਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਮਿਲੇਗੀ। ਇਸ ਉਦੇਸ਼ ਲਈ ਕੀਤੀ ਜਾ ਰਹੀ ਇਸ ਅਹਿਮ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ 51.41 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਨਸ਼ਾ ਤੇ ਹਥਿਆਰ ਭੇਜ ਕੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ ਅਤੇ ਅਤਿਵਾਦ ਨੂੰ ਫੰਡਿੰਗ ਦਿੰਦਾ ਹੈ ਪਰ ਹੁਣ ਇਹ ਹਰਕਤਾਂ ਨਹੀਂ ਚੱਲਣਗੀਆਂ। ਪੰਜਾਬ ਸਰਕਾਰ ਇਸ ਸਾਜ਼ਿਸ਼ ਨੂੰ ਜੜ੍ਹੋਂ ਖ਼ਤਮ ਕਰੇਗੀ। ਉਨ...

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ

Breaking News
ਚੰਡੀਗੜ੍ਹ, 9 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਵਜ਼ਾਰਤ ਦੀ ਮੀਟਿੰਗ ਵਿੱਚ ਸੂਬੇ ’ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਵਿੱਚ ਤੇਜ਼ੀ ਲਿਆਉਣ ਅਤੇ ਅਰਬਨ ਅਸਟੇਟ ਦੇ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਹੁਣ ਜ਼ਮੀਨ ਮਾਲਕਾਂ ਤੋਂ ਸਿੱਧੇ ਤੌਰ 'ਤੇ ਜ਼ਮੀਨ ਖਰੀਦਣ ਲਈ ਸਰਲ ਅਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਪ੍ਰਾਪਤੀ ਵਿੱਚ ਦੇਰੀ ਤੇ ਕਾਨੂੰਨੀ ਪੇਚੀਦਗੀਆਂ ਖਤਮ ਹੋਣਗੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇਗਾ।ਜਨਤਕ ਭਾਈਵਾਲੀ ਦਾ ਨਵਾਂ ਮਾਡਲ-ਲੈਂਡ ਪੂਲਿੰਗ ਸਕੀਮ ਨੂੰ ਹਰੀ ਝੰਡੀਸਰਕਾਰ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ‘ਲੈਂਡ ਪੂਲਿੰਗ ਸਕੀਮ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਰਿਹਾਇਸ਼ੀ ਕਲੋਨੀਆਂ ਦੀ ਸਥਾਪਨਾ ਹੋਵੇਗ...
ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

Breaking News
ਨੰਗਲ (ਰੂਪਨਗਰ), 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਪਾਣੀਆਂ ਦੀ ਰਾਖੀ ਲਈ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰਾਂ ਦੇ ਖਿਲਾਫ ਲੜਾਈ ਲੜ ਰਿਹਾ ਹੈ। ਮੁੱਖ ਮੰਤਰੀ ਨੇ ਅੱਜ ਫੇਰ ਨੰਗਲ ਪਹੁੰਚ ਕੇ ਪਾਣੀਆਂ ਨੂੰ ਬਚਾਉਣ ਦੇ ਮੋਰਚੇ ਦੀ ਕਮਾਨ ਖੁਦ ਸੰਭਾਲੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੀ.ਬੀ.ਐਮ.ਬੀ. ਦਾ ਚੇਅਰਮੈਨ ਪੰਜਾਬ ਦੇ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦੇ ਸਕੇ। ਇਸ ਮੌਕੇ ਮੁੱਖ ਮੰਤਰੀ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਹਲਕਾ ਵਿਧਾਇਕ ਵੀ ਹਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਕਰ ਸਕਦੇ ਹਨ ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਕਰਨ ਦੇ ਵੀ ਸਮਰੱਥ ਹੈ। ਭਗਵੰਤ ਸਿੰਘ ਮਾਨ, “ਇਹ ਬ...

ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

Breaking News
ਚੰਡੀਗੜ੍ਹ, 7 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਈ ਅੱਤਵਾਦੀ ਘਟਨਾ ਦੀ ਜਵਾਬੀ ਕਾਰਵਾਈ ਵਿੱਚ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ 9 ਟਿਕਾਣਿਆਂ 'ਤੇ ਕੀਤੇ ਗਏ ਮਿਸਾਈਲ ਹਮਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੇ ਸਾਰੇ 140 ਕਰੋੜ ਲੋਕ, ਜਿਨ੍ਹਾਂ ਵਿੱਚ ਤਿੰਨ ਕਰੋੜ ਪੰਜਾਬੀਆਂ ਵੀ ਸ਼ਾਮਲ ਹਨ, ਭਾਰਤੀ ਫ਼ੌਜ 'ਤੇ ਮਾਣ ਮਹਿਸੂਸ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਦੋਂ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਹੈ, ਪੰਜਾਬੀਆਂ ਨੇ ਹਮੇਸ਼ਾ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਅੱਗੇ ਆਏ ਹਨ। ਇਸ ਵਾਰ ਵੀ ਅਸੀਂ ਪਾਕਿਸਤਾਨ ਨੂੰ ਜਵਾਬ ਦੇਣ ਲਈ ਤਿਆਰ ਹਾਂ।ਅਰੋੜਾ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਸੈਕੰਡ ਲਾਈਨ ਆਫ਼ ਡਿਫੈਂਸ ਵੀ ਪੂਰੀ ਤਰ੍ਹਾਂ ਤਿਆਰ ਹੈ। ਸੂਬੇ ਦੀ ਪੁਲਿਸ ਫੋਰਸ ਜੰਗ ਵਿੱਚ ਭਾਰਤੀ ਫ਼ੌਜ...

ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

Breaking News
ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ। ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਟਿ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼

Breaking News
ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ...

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

Breaking News
ਚੰਡੀਗੜ੍ਹ, 6 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਰੇਤ ਅਤੇ ਬਜਰੀ ਸਰੋਤਾਂ ਦਾ ਕੰਟਰੋਲ ਸਿੱਧੇ ਤੌਰ 'ਤੇ ਲੋਕਾਂ ਦੇ ਹੱਥਾਂ ਵਿੱਚ ਦੇ ਕੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਚੋਖਾ ਵਾਧਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਵਿੱਤ ਮੰਤਰੀ, ਜਿਨ੍ਹਾਂ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ, ਨੇ ਇਹ ਐਲਾਨ ਪੰਜਾਬ ਮਾਈਨਿੰਗ ਪੋਰਟਲ 'ਤੇ ਲੈਂਡਓਨਰ ਮਾਈਨਿੰਗ ਸਾਈਟਾਂ (ਐਲ.ਐਮ.ਐਸ) ਅਤੇ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਲਈ ਆਨਲਾਈਨ ਅਰਜ਼ੀ ਫਾਰਮਾਂ ਦੀ ਸ਼ੁਰੂਆਤ ਮੌਕੇ ਕੀਤੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਦਾ ਮੁੱਖ ਉਦੇਸ਼ ਜ਼ਮੀਨ ਮਾਲਕਾਂ ਨੂੰ ਸਮਰੱਥ ਬਣਾਉਣਾ ਹੈ ਕਿਉਂਕਿ ਇਸ ਨਵੇਂ ਢਾਂਚੇ ਤਹਿਤ ਜ਼ਮੀਨ ਮਾਲਕਾਂ ਨੂੰ ਹੁਣ ਨੀਲਾਮੀ ਤੋਂ ਬਿਨਾਂ ਆਪਣੀ ਜ਼ਮੀਨ ਤੋਂ ਰੇਤ ਅਤੇ ਬਜਰੀ ਕੱਢਣ ਦਾ ਸਿੱਧਾ ਅਧਿਕਾਰ ਹੋਵੇਗਾ। ਇਸ ਤੋਂ ਇਲਾਵਾ ਨਵੀਂ ਮਾਈਨਿੰਗ ਨੀਤੀ ਵਿੱਚ ਮਾਈਨਿੰਗ ਸਾ...

ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ

Breaking News
ਚੰਡੀਗੜ੍ਹ, 6 ਮਈ: ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਨਰਮੇ ਦੀ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਅਤੇ ਸੇਧ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਹੈ। ਸ. ਖੁੱਡੀਆਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ ਅਤੇ ਫਰੀਦਕੋਟ ਸ਼ਾਮਲ ਹਨ, ਵਿੱਚ ਨਰਮੇ ਦੀ ਫਸਲ ਦੀ ਕਾਸ਼ਤ ਦੀ ਬਲਾਕ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਚਿੱਟੇ ਸੋਨੇ" ਅਰਥਾਤ ਨਰਮੇ ਦੇ ਮੋਹਰੀ ਉਤਪਾਦਕ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੀ ਵਚਨਬੱਧ...

ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

Breaking News
ਚੰਡੀਗੜ੍ਹ, 6 ਮਈ : ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਸਹਿਕਾਰੀ ਬੈਂਕਾਂ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕਾਂ ਦੇ ਵਿਕਾਸ ਵਿੱਚ ਡਿਫਾਲਟਰ ਸਭ ਤੋਂ ਵੱਡੀ ਰੁਕਾਵਟ ਬਣਦੇ ਹਨ ਕਿਉਂਕਿ ਇਨ੍ਹਾਂ ਕੋਲ ਡੁੱਬੇ ਪੈਸੇ ਨਾਲ ਹੋਰ ਲੋੜਵੰਦ ਲੋਕਾਂ ਦੀ ਮਾਲੀ ਇਮਦਾਦ ਕਰਨ ਵਿੱਚ ਵਿਘਨ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨ ਹਮੇਸ਼ਾ ਬੈਂਕ ਨੂੰ ਪਹਿਲ ਦੇ ਆਧਾਰ ਉਤੇ ਕਰਜ਼ਾ ਮੋੜਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਵੱਡੇ ਕਿਸਾਨ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਮੁਲਾਜ਼ਮ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ, ਉਨ੍ਹਾਂ ਨੂੰ ਵੀ ਆਪਣੇ ਬਕਾਏ ਦਾ ਭੁਗਤਾਨ ਤੁਰੰਤ ਕਰਨਾ ਚਾਹੀਦਾ...