19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ
ਫਾਜ਼ਿਲਕਾ, ਜਲਾਲਾਬਾਦ 17 ਅਗਸਤ
ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ...








