Monday, October 5Malwa News
Shadow

Breaking News

ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

Breaking News
ਚੰਡੀਗੜ੍ਹ, 5 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਮਤੇ ’ਤੇ ਹੋਈ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਦਾ ਗਠਨ ਅਸਲ ਵਿੱਚ ਸਤਲੁਜ ਤੇ ਬਿਆਸ ਦੇ ਪਾਣੀਆਂ ਦੇ ਪ੍ਰਬੰਧਨ ਲਈ ਹੋਇਆ ਸੀ। ਇਹ ਦੋਵੇਂ ਦਰਿਆ ਪੰਜਾਬ ਵਿੱਚ ਵਹਿੰਦੇ ਹਨ ਜਿਸ ਕਰਕੇ ਇਨ੍ਹਾਂ ਪਾਣੀਆਂ ’ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ। ਹਰਿਆਣਾ ਜਾਂ ਰਾਜਸਥਾਨ ਦਾ ਇਨ੍ਹਾਂ ਨਦੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਦੇ ਜ਼ਰੀਏ ਕਈ ਸਾਲਾਂ ਤੋਂ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਸਰਕਾਰ ਨੇ ਇਸ ਬੋਰਡ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੁੱਛੇ ਬਿਨਾਂ ਅੱਧੀ ਰਾਤ ਨ...

ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

Breaking News
ਚੰਡੀਗੜ੍ਹ, 5 ਮਈ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ ਡੱਟਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਭਾਖੜਾ ਡੈਮ ਤੋਂ ਉਹ ਕਦੇ ਵਾਧੂ ਪਾਣੀ ਨਹੀਂ ਛੱਡਣ ਦੇਣਗੇ। ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਪੰਜਾਬ ਵਿੱਚ ਪਾਣੀ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੀ ਆਰਥਿਕਤਾ ਧਰਤੀ ਹੇਠਲੇ ਪਾਣੀ ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ। ਕੋਲਾ, ਸੋਨਾ ਜਾਂ ਤੇਲ ਦੇ ਭੰਡਾਰ ਨਾ ਹੋਣ ਕਰਕੇ, ਧਰਤੀ ਹੇਠਲਾ ਪਾਣੀ ਹੀ ਪੰਜਾਬ ਦਾ ਇੱਕੋ-ਇੱਕ ਕੁਦਰਤੀ ਸਰੋਤ ਹੈ। ਦੱਸ ਦੇਈਏ ਕਿ ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਕਾਰਨ ਸੂਬੇ ਦੇ 90 ਫ਼ੀਸਦੀ ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕਾ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਿੰਚਾਈ ਨੈੱਟਵਰਕ ਨੂੰ 50-60 ਸਾਲਾਂ ਤੋਂ ਅਣਗੌਲਿਆ ...

ਕੇਂਦਰ ਵਿੱਚ ਭਾਜਪਾ ਹੋਵੇ ਜਾਂ ਕਾਂਗਰਸ, ਪੰਜਾਬ ਨਾਲ ਹਮੇਸ਼ਾ ਵਿਸ਼ਵਾਸਘਾਤ ਹੋਇਆ: ਅਮਨ ਅਰੋੜਾ

Breaking News
ਚੰਡੀਗੜ੍ਹ, 5 ਮਈ: ਦਹਾਕਿਆਂ ਤੋਂ ਪੰਜਾਬ ਦੇ ਪਾਣੀ ਦੀ ਲੁੱਟ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਨਾਲ ਪਾਣੀ ਦੇ ਮਾਮਲੇ ਵਿੱਚ ਹੋਏ ਇਤਿਹਾਸਕ ਅਨਿਆਂ ਦਾ ਪਰਦਾਫਾਸ਼ ਕੀਤਾ। ਸਦਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਕਿਵੇਂ ਪੰਜਾਬ ਨੂੰ 1955 ਤੋਂ ਯੋਜਨਾਬੱਧ ਢੰਗ ਨਾਲ ਆਪਣੇ ਜਲ ਸਰੋਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਤੋਂ ਬਾਅਦ 1960 ਵਿੱਚ ਇੰਡਸ ਜਲ ਸੰਧੀ ਨਾਲ ਪੰਜਾਬ ਦੇ 80% ਦਰਿਆਈ ਪਾਣੀਆਂ ਨੂੰ ਪਾਕਿਸਤਾਨ ਵੱਲ ਮੋੜ ਦਿੱਤਾ। ਉਨ੍ਹਾਂ ਦੱਸਿਆ ਕਿ ਕਿਵੇਂ ਬਾਅਦ ਦੇ ਸਮਝੌਤਿਆਂ - ਜਿਵੇਂ ਕਿ ਪੰਜਾਬ ਪੁਨਰਗਠਨ ਐਕਟ (1966), ਤਿੰਨ-ਪੱਖੀ ਸਮਝੌਤਾ (1981), ਅਤੇ ਮਨਮਾਨੇ ਢੰਗ ਨਾਲ ਪਾਣੀ ਦੇ ਮੁਲਾਂਕਣ- ਨੇ ਪੰਜਾਬ ਨੂੰ ਉਸ ਦੇ ਅਧਿਕਾਰਤ ਹਿੱਸੇ ਤੋਂ ਵੀ ਵਾਂਝਾ ਕਰ ਦਿੱਤਾ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਾਲ ਵਾਰ-ਵਾਰ ਧੋਖਾ ਕੀਤਾ ਗਿਆ ਹੈ - ਭਾਵ...

ਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 5 ਮਈ : ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਬੰਦ ਹੋਣ ਨਾਲ ਕਈ ਵਾਰ ਮਰੀਜ਼ਾਂ ਨੂੰ ਸਮੇਂ-ਸਿਰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਚੱਲ ਰਹੀ ਹੈ ਅਤੇ ਫਸਲ ਦੀ ਢੋਆ-ਢੁਆਈ ਲਈ ਰੇਲ ...

ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ: 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿਆਧੁਨਿਕ ਸੀ.ਐਚ.ਸੀ. ਹਸਪਤਾਲ

Breaking News
ਸੰਗਰੂਰ 4 ਮਈ : ਪੰਜਾਬ ਸਰਕਾਰ ਨੇ ਹਰ ਪਿੰਡ ਤੱਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ, ਸੰਗਰੂਰ ਜਿਲੇ ਦੇ ਲੌਂਗੋਵਾਲ ਕਸਬੇ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦਾ ਨੀਂਹ ਪੱਥਰ ਰੱਖਿਆ। ਇਹ ਸਿਹਤ ਕੇਂਦਰ ਭਾਰਤੀ ਜਨਤਕ ਸਿਹਤ ਮਿਆਰਾਂ (ਆਈਪੀਐਚਐਸ) ਦੇ ਅਨੁਸਾਰ ਹੋਵੇਗਾ ਅਤੇ ਬਲਾਕ ਪੱਧਰ ਤੇ ਲਗਭਗ 1.92 ਲੱਖ ਦੀ ਆਬਾਦੀ ਨੂੰ ਲਾਭ ਪਹੁੰਚਾਏਗਾ। ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਅਮਨ ਅਰੋੜਾ ਦਾ ਲੌਂਗੋਵਾਲ ਪਹੁੰਚਣ ਤੇ ਜੋਰਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਲਾਕੇ ਦੀਆਂ ਇੱਕ ਦਰਜਨ ਤੋਂ ਵੱਧ ਪੇਂਡੂ ਪੰਚਾਇਤਾਂ ਦੇ ਸਰਪੰਚਾਂ—ਪੰਚਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਵੀ ਅਮਨ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿਹਤ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਪੰਜਾਬ ਦੇ...

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ, 4 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਬ...

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Breaking News
ਚੰਡੀਗੜ੍ਹ, 4 ਮਈ: ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਦੱਸਿਆ ਕਿ ਈਸੀਆਈਨੈੱਟ ਵਿੱਚ ਚੋਣਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਲਈ ਇੱਕ ਸਿੰਗਲ ਪਲੇਟਫਾਰਮ ਪ੍ਰਦਾਨ ਕੀਤਾ ਜਾਵੇਗਾ। ਇਹ ਇੱਕ ਸੁਹਜ ਉਪਭੋਗਤਾ ਇੰਟਰਫੇਸ ਅਤੇ ਇੱਕ ਸਰਲ ਉਪਭੋਗਤਾ ਅਨੁਭਵ ਪ੍ਰਦਾਨ ਕਰੇਗਾ। ਇਹ ਕਦਮ ਐਪ ਵਰਤਣ ਵਾਲਿਆਂ ਲਈ ਸੌਖ ਪ੍ਰਦਾਨ ਕਰੇਗਾ ਕਿਉਂ ਕਿ ਉਪਭੋਗਤਾਵਾਂ ਨੂੰ ਕਈ ਐਪਸ ਨੂੰ ਡਾਊਨਲੋਡ ਕਰਨ ਅਤੇ ਨੈਵੀਗੇਟ ਕਰਨ ਦੇ ਝੰਜਟ ਤੋਂ ਮੁਕਤੀ ਮਿਲੇਗੀ। ਇਸਦੇ ਨਾਲ ਹੀ ਵੱਖ-ਵੱਖ ਲੌਗਇਨ ਯਾਦ ਰੱਖਣ ਦੇ ਬੋਝ ਨੂੰ ਘਟਾਉਣ ਲਈ ਵੀ ਈਸੀਆਈਨੈੱਟ ਤਿਆਰ ਕੀਤਾ ਗਿਆ ਹੈ।ਇਸ ਪਲੇਟਫਾਰਮ ਦੀ ਕਲਪਨਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਮਾਰਚ 2025 ਵਿੱਚ ਚੋਣ...

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

Breaking News
ਗੜਸ਼ੰਕਰ, 3 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਅੱਜ ਇੱਥੇ ਵੀਡੀਓ ਕਾਨਫਰੰਸ ਰਾਹੀਂ ਯੂਥ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜੋ ਨੌਜਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਜੀਵਨ ਨੂੰ ਉਜਾਗਰ ਕਕਰੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਕੋਈ ਟੀਚਾ ਮਿੱਥਣ ਦੀ ਭਾਵਨਾ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਤਿੰਨ ਦਿਨਾਂ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਵਿੱਚ ਇੱਕ ਨਵੀਂ ਲਹਿਰ ਤੇ ਚੇਤਨਾ ਪੈਦਾ ਕਰੇਗਾ,...

ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ

Breaking News
ਚੰਡੀਗੜ੍ਹ, 3 ਮਈ : ਰਾਜ ਦੀ ਵਿੱਤੀ ਸਿਹਤ ਵਿੱਚ ਲਗਾਤਾਰ ਉੱਪਰ ਵੱਲ ਵਧਦੇ ਰੁਝਾਨ ‘ਤੇ ਰੋਸ਼ਨੀ ਪਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇਸ ਸਾਲ ਅਪ੍ਰੈਲ ਵਿੱਚ 2653.77 ਕਰੋੜ ਰੁਪਏ ਦੀ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਨਾਲ ਕਿਸੇ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਦੇ ਜੀ.ਐਸ.ਟੀ ਮਾਲੀਏ ਵਿੱਚ ਅਪ੍ਰੈਲ 2024 ਦੇ ਮੁਕਾਬਲੇ 19.77 ਫੀਸਦੀ ਅਤੇ ਅਤੇ ਮਾਰਚ 2025 ਦੇ ਮੁਕਾਬਲੇ 30.84 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਹੱਤਵਪੂਰਨ ਵਾਧਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਪ੍ਰਭਾਵਸ਼ੀਲਤਾ ਅਤੇ ਕਰਦਾਤਾਵਾਂ ਵਿੱਚ ਵੱਧ ਰਹੀ ਕਰਪਾਲਣਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਲਈ ਕੁੱਲ ਜੀਐਸਟੀ ਮਾਲ...

ਮੁੱਖ ਮੰਤਰੀ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਈ, ਕਮੇਟੀ ਮੈਂਬਰਾਂ ਨੂੰ ਪਿੰਡਾਂ ਦੇ ਰਖਵਾਲੇ ਅਤੇ ਪਹਿਰੇਦਾਰ ਦੱਸਿਆ

Breaking News
ਜਲੰਧਰ, 3 ਮਈ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਪੇਂਡੂ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਉਣ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 31 ਮਈ ਤੱਕ ਪੰਜਾਬ ਨਸ਼ਾ ਮੁਕਤ ਸੂਬਾ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ।ਪੀ.ਏ.ਪੀ. ਗਰਾਊਂਡ ਵਿਖੇ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਫੌਜ ਪਹਿਲਾਂ ਜੰਗ ਜਿੱਤਣ ਲਈ ਨਕਸ਼ਾ ਤਿਆਰ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਜ਼ਬੂਤ ਨਕਸ਼ਾ ਤਿਆਰ ਕੀਤਾ ਹੈ। ਨਕਸ਼ਾ ਬਣਨ ਤੋਂ ਬਾਅਦ, ਨਸ਼ਿਆਂ ਵਿਰੁੱਧ ਜੰਗ ਹੁਣ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕੀਤੀ ਗਈ ...