10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ, 16 ਅਗਸਤ, 2024 -
ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਖਿਲਾਫ ਮੁਹੱਲਾ ਕਿਆਮਪੁਰਾ, ਕਪੂਰਥਲਾ ਸ਼ਹਿਰ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਬਿਜਲੀ ਦੇ ਸਮਾਨ ਦੀ ਇੱਕ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਮਾਰਚ ਮਹੀਨੇ ਵਿੱਚ ...








