Monday, October 5Malwa News
Shadow

Breaking News

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

Breaking News
ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ। ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ 'ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ 'ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋਲ ਭ...

ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਇਸ ਸਾਲ 135 ਕਰੋੜ ਰੁਪਏ ਰੱਖੇ

Breaking News
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤਾਂ ਲਈ ਅਤੇ ਪਿੰਡਾਂ ਦੇ ਵਿਕਾਸ ਲਈ ਵਿਲੱਖਣ ਤੇ ਵੱਡੀਆਂ ਪਹਿਲਕਦੀਆਂ ਸ਼ੁਰੂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਕੁੱਲ 150 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 15 ਕਰੋੜ ਰੁਪਏ ਪਿਛਲੇ ਵਿੱਤੀ ਸਾਲ ਵਿੱਚ ਰੱਖੇ ਗਏ ਸਨ ਅਤੇ ਮੌਜੂਦਾ ਵਿੱਤੀ ਸਾਲ ਲਈ 135 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਵਿੱਚ ਸਰਬ ਸੰਮਤੀ ਨਾਲ 3044 ਗ੍ਰਾਮ ਪੰਚਾਇਤਾਂ ਚੁਣੀਆਂ ਗਈਆਂ ਹਨ। ਸਰਬ ਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਐਲਾਨ ਮੁਤਾਬਿਕ 5-5 ਲੱਖ ਰੁਪਏ ਦੇ ਚੈੱਕ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਬੀਤੇ ਕੱਲ੍ਹ ਪੰਚਾਇਤ ਦਿਵਸ ਮੌਕੇ ਮੁੱਖ ਮੰਤਰੀ ਨੇ 5 ਪੰਚਾਇਤਾਂ ਨੂੰ ਇਹ ਚੈੱਕ ਖੁਦ ਸੌਂਪੇ। ਸੌਂਦ ਨੇ ਦੱਸਿ...

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

Breaking News
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ ਮਾਡਲ ਨੂੰ ਅਪਣਾਉਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ। ਮੈਂਬਰ ਆਫ ਪਾਰਲੀਮੈਂਟ (ਐਮਪੀ) ਸਟੇਟ ਆਫ ਵਿਕਟੋਰੀਆ ਡਾਇਲੋਨ ਵਾਈਟ (ਵਫਦ ਦੇ ਆਗੂ) ਅਤੇ ਐਮਪੀ ਸਟੇਟ ਆਫ ਵਿਕਟੋਰੀਆ ਮੈਥਿਊ ਹਿਲਾਕਰੀ ਦੀ ਅਗਵਾਈ ਵਿੱਚ ਵਫ਼ਦ ਨੇ ਅੱਜ ਮੋਹਾਲੀ ਵਿਖੇ ਮੁੱਢਲੀ ਸਿਹਤ ਸੰਭਾਲ ਸਹੂਲਤ- ਆਮ ਆਦਮੀ ਕਲੀਨਿਕ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ - ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦਾ ਦੌਰਾ ਕੀਤਾ। ਇਸ ਉਪਰੰਤ ਵਫ਼ਦ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਨੇ ਸਿਹਤ ਸੰਭਾਲ ਅਤੇ ਖੇਤੀਬਾੜੀ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਮੀਟਿੰਗ ਵਿੱਚ...

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ

Breaking News
ਚੰਡੀਗੜ੍ਹ, 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ-ਚਾਪ ਬੈਠ ਕੇ ਨਸ਼ਾ ਪੀੜਤਾਂ ਦੀਆ...

ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

Breaking News
ਚੰਡੀਗੜ੍ਹ, 24 ਅਪ੍ਰੈਲ: ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਵਿੱਚ ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦਿੱਤੀ ਹੈ। ਅਪੀਲ ਅਥਾਰਟੀ ਅਲਾਟੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਾਮਲੇ ਹੱਲ ਕਰੇਗੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੀਆਂ ਮੰਗਾਂ ਨੂੰ ਵੀ ਸੁਲਝਾਏਗੀ। ਇਹ ਸਰਕਾਰ/ਪੀ.ਐਸ.ਆਈ.ਈ.ਸੀ. ਅਤੇ ਅਲਾਟੀਆਂ ਦਰਮਿਆਨ ਮੁਕੱਦਮੇਬਾਜ਼ੀ ਨੂੰ ਵੀ ਘਟਾਏਗੀ। ਇਹ ਨੀਤੀ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦੀ ਮ...

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ

Breaking News
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਦਸਵੀਂ ਜਮਾਤ) ਵਿੱਚ 180 ਵਿੱਚੋਂ 165 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ ਕ੍ਰਮਵਾਰ 159 ਅੰਕ ਅਤੇ 158 ਅੰਕ ਪ੍ਰਾਪਤ ਕਰਕੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 2 ਫਰਵਰੀ, 2025 ਨੂੰ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਕਰਵਾਈ ਗਈ ਸੀ, ਜਿਸ ਤਹਿਤ 10ਵੀਂ ਜਮਾਤ ਦੇ ਚੋਟੀ ਦੇ 500 ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਇਸ ਸਕੀਮ ਰਾਹੀਂ ਇਨ੍ਹਾਂ ਵਿਦਿਆਰਥੀਆਂ ਨੂੰ ਦੋ ਸਾਲਾਂ ਤੱਕ ਯਾਨੀ 12ਵੀਂ ਜਮਾਤ ਤੱਕ ਵਿੱਤੀ ...

ਪੰਜਾਬ ‘ਚ ਚੋਣ ਕਮਿਸ਼ਨ ਨੇ ਕੀਤੇ 230 ਏਜੰਟ ਨਿਯੁਕਤ

Breaking News
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਦੱਸਿਆ ਹੈ ਕਿ ਸੂਬੇ ਭਰ ਵਿੱਚ ਹੁਣ ਤੱਕ ਕੁੱਲ 230 ਬੂਥ ਲੈਵਲ ਏਜੰਟ-1 (ਬੀ.ਐਲ.ਏ.-1) ਨਿਯੁਕਤ ਕੀਤੇ ਗਏ ਹਨ, ਜੋ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਦਰਸ਼ਤਾ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਬੂਥ ਲੈਵਲ ਏਜੰਟ ਚੋਣ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਰਾਜਨੀਤਿਕ ਪਾਰਟੀਆਂ ਅਤੇ ਬੂਥ-ਪੱਧਰ ਦੀ ਚੋਣ ਮਸ਼ੀਨਰੀ ਵਿਚਕਾਰ ਸਿੱਧੇ ਸਬੰਧ ਵਜੋਂ ਕੰਮ ਕਰਦੇ ਹਨ, ਵੋਟਰ ਸੂਚੀਆਂ ਦੀ ਤਸਦੀਕ ਵਿੱਚ ਸਹਾਇਤਾ ਕਰਦੇ ਹਨ, ਲੋੜ ਪੈਣ 'ਤੇ ਇਤਰਾਜ਼ ਉਠਾਉਂਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਪੋਲਿੰਗ ਪ੍ਰਕਿਰਿਆ ਨਿਰਪੱਖ ਅਤੇ ਕੁਸ਼ਲਤਾ ਨਾਲ ਚਲਾਈ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦੇ ਹੋਏ, ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ, ਨੇ ਕਿਹਾ, "ਅਸੀਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕਰਦੇ ਹਾਂ। ਵੋਟਰ ਸੂਚੀਆਂ ਦੀ ਅਖੰਡਤਾ ਅਤੇ ਚੋਣ ਪ੍ਰਕਿਰਿਆ ਦੀ ਸਮੁੱਚੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਸਰਗਰਮ ਭ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ:  260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

Breaking News
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦੀ ਗਵਾਹੀ ਭਰਦੀ ਹੈ। ਇੱਥੇ ਪੰਜਾਬ ਭਵਨ ਵਿਖੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਹੁਣ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਵਿੱਚ ਬੈਠਣਗੇ। ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਨੂੰ ਦੇਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਲਈ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਦੀ ਤਿਆਰੀ ਵਾਸਤੇ ਐਸ.ਏ.ਐਸ. ਨਗਰ ਵਿਖੇ ਸਮਰ ਕੈਂਪ ਲਗਾ ਕੇ ਮੁਫ਼ਤ ਕੋਚਿੰਗ ਕਲਾਸਾਂ ਦਾ ਪ੍ਰਬੰਧ ਕੀਤਾ ਹੈ।ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਨਾ ਸਿਰਫ਼ ਵਿਦਿਆਰਥੀਆਂ ਦੀ ਸਗੋਂ ਉਨ੍ਹਾਂ ਦੇ ਅਧਿਆਪਕਾਂ ਅਤੇ ...

ਸਿਹਤ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਬੱਚਿਆਂ ਨੂੰ ਹੀਰੋ ਵਜੋਂ ਨਵਾਜਿਆ

Breaking News
ਪਟਿਆਲਾ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਜ਼ੋਰਦਾਰ ਹੁਲਾਰਾ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਸੂਬੇ ਦੀ ਤੇਜ਼ ਲੜਾਈ ਵਿੱਚ ਬੱਚਿਆਂ ਨੂੰ ਰਾਜਦੂਤ ਬਣਨ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਕਿ ਨਸ਼ਿਆਂ ਵਿਰੁੱਧ ਯਤਨਾਂ ਨੂੰ ਹੁਲਾਰਾ ਦੇਣ ਵਾਲਿਆਂ ਨੂੰ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਐਲਾਨ ਸਿਹਤ ਮੰਤਰੀ ਵੱਲੋਂ ਅੱਜ ਸਵੇਰੇ ਪੋਲੋ ਗਰਾਊਂਡ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਪੋਲੋ ਗਰਾਊਂਡ ਤੋਂ ਕਰਵਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।ਸਿਹਤ ਮੰਤਰੀ ਨੇ ਬੱਚਿਆਂ ਨੂੰ ਸਾਡੇ ਅਸਲ ਹੀਰੋ ਦੱਸਦਿਆਂ ਪ੍ਰੇਰਿਤ ਕੀਤਾ ਕਿ ਉਹ ਖ਼ੁਦ ਨਸ਼ਿਆਂ ਤੋਂ ਬਚਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ। ਵਿਦਿਆਰਥੀਆਂ, ਅਧਿਆਪਕਾਂ, ਸਮਾਜ ਸੇਵਕਾਂ ਅਤੇ ਵਸਨੀਕਾਂ ਦੇ...

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ

Breaking News
ਚੰਡੀਗੜ੍ਹ, 23 ਅਪਰੈਲ : ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਦੋਸ਼ੇ ਸੈਲਾਨੀਆਂ 'ਤੇ ਇਹ ਅਤਿਵਾਦੀ ਹਮਲਾ ਇੱਕ ਜ਼ਾਲਮਾਨਾ ਅਤੇ ਅਣਮਨੁੱਖੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਤਿਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ। ਇਸ ਦੌਰਾਨ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਨੂੰ ਵੀ ਸੂਬ...