Monday, October 5Malwa News
Shadow

Breaking News

ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ : ਭਗਵੰਤ ਮਾਨ

Breaking News
ਚੰਡੀਗੜ੍ਹ, 23 ਅਪ੍ਰੈਲ : ਉੱਚ ਮਿਆਰੀ ਲਿੰਕ ਸੜਕਾਂ ਦੇ ਨਿਰਮਾਣ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਲਿੰਕ ਸੜਕਾਂ ਦੇ ਪ੍ਰਾਜੈਕਟ ਦਾ ਆਗਾਜ਼ ਕੀਤਾ। ਅੱਜ ਇੱਥੇ ਸਥਾਨਕ ਟੈਗੋਰ ਥੀਏਟਰ ਵਿਖੇ ‘ਸੜਕ ਢਾਂਚਾ ਵਿਕਾਸ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦਾ ਮਕਸਦ ਮਿਆਰੀ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 64878 ਕਿਲੋਮੀਟਰ ਲਿੰਕ ਸੜਕਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 18944 ਕਿਲੋਮੀਟਰ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਉਪਰ 3459.95 ਕਰੋੜ ਰੁਪਏ ਖਰਚੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਿਲਣੀ ਦਾ ਮੁੱਖ ਮੰਤਵ ਲੋਕਾਂ ਖਾਸ ਕਰਕੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਇਹ ਲਿੰਕ ਰੋਡ ਲੋਕਾਂ ਦੀ ਜੀਵਨ ਰੇਖਾ ਸਮਝੇ ਜਾਂਦੇ ਹਨ।ਮ...

ਰਾਜ ਦੀਆਂ 10 ਜੇਲ੍ਹਾਂ ਵਿੱਚ ਨਸ਼ਾ ਛਡਾਉ ਕੇਂਦਰਾਂ ਨੂੰ ਸਥਾਪਿਤ ਕਰਨ ਲਈ 2.01 ਕਰੋੜ ਰੁਪਏ ਕੀਤੇ ਜਾਣਗੇ ਜਾਰੀ

Breaking News
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ "ਯੁੱਧ ਨਸ਼ਿਆਂ ਵਿਰੁੱਧ" ਦੇਸ਼ ਭਰ ਵਿੱਚ ਸਭ ਤੋ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਸਾਰਥਕ ਬਣਾਉਣ ਲਈ ਨਸ਼ੀਲੇ ਪਦਾਰਕਾਂ ਦੀ ਮੰਗ ਘਟਾਉਣ ਲਈ ਲਗਭਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ।ਪੰਜਾਬ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਵਿੱਖੇ ਖੇਡਾਂ ਅਤੇ ਯੂਵਕ ਸੇਵਾਵਾਂ ਵਿਭਾਗ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਸਪੈਸਲ ਡਾਇਰੈਕਟਰ ਜਨਰਲ ਪੁਲਿਸ, ਐਂਟੀ ਨਾਰਕੋਟਿਕ ਟਾਸਕ ਫੋਰਸ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਰੋਜਗਾਰ ਉਤਪਤਾ, ਹੁਨਰ ਵਿਕਾਸ ਅਤੇ ਸਿੱਖਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ।ਕ...

ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼

Breaking News, Hot News
ਅੰਮ੍ਰਿਤਸਰ, 22 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਇਕ ਸੰਚਾਲਕ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਪੱਖੋਵਾਲ, ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ - ਜਿਨ੍ਹਾਂ ਵਿੱਚ ਦੋ .45 ਬੋਰ, ਦੋ .30 ਬੋਰ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ, ਬਰਾਮਦ ਕਰਨ ਤੋਂ ਇਲਾਵਾ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ (ਪੀਬੀ91ਐਨ0209) ਜਿਸ ਵਿੱਚ ਮੁਲਜ਼ਮ ਜਾ ਰਿਹਾ ਸੀ, ਵੀ ਜ਼ਬਤ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ...

ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ

Breaking News
ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਾਪੇ ਆਪਣੇ ਕੰਮਕਾਜ਼ ਨਾਲ ਸਮਝੌਤਾ ਕੀਤੇ ਬਿਨਾਂ ਆਪਣੇ ਬੱਚਿਆਂ ਦੀ ਭਲਾਈ ਲਈ ਲੋੜੀਂਦਾ ਸਮਾਂ ਸਮਰਪਿਤ ਕਰ ਸਕਣ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧਾਂ ਕੰਮਕਾਜੀ ਮਾਪਿਆਂ, ਖਾਸ ਤੌਰ 'ਤੇ ਬੱਚਿਆਂ ਦੀ ਦੇਖਭਾਲ ਦੀਆਂ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਮਾਪਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਚਾਈਲਡ ਕੇਅਰ ਲੀਵ ਪਾਲਿਸੀ ਸਿਰਫ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚੇ ਵਾਲੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਸੁਵਿਧਾ ਨੇ ਕੰਮਕਾਜੀ ਮ...

ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

Breaking News
ਚੰਡੀਗੜ੍ਹ, 22 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਦੀ ਸਮੀਖਿਆ ਕਰਨ ਲਈ ਅੱਜ ਫਰੀਦਕੋਟ ਅਤੇ ਮੋਗਾ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਦੋਵਾਂ ਜ਼ਿਲ੍ਹਿਆਂ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।ਡੀਜੀਪੀ ਨੇ ਫਰੀਦਕੋਟ ਵਿੱਚ ਤਿੰਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ ਜਿਸ ਵਿੱਚ ਅਤਿ-ਆਧੁਨਿਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਹਾਈ-ਟੈਕ ਉਪਕਰਨਾਂ ਨਾਲ ਲੈਸ ਕਾਨਫਰੰਸ ਹਾਲ ਅਤੇ 250 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਬ੍ਰੀਫਿੰਗ ਹਾਲ ਸ਼ਾਮਲ ਹੈ, ਜਦੋਂ ਕਿ ਮੋਗਾ ਜ਼ਿਲ੍ਹੇ ਵਿੱਚ ਭਵਿੱਖਮੁਖੀ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਡੀਜੀਪੀ ਦੇ ਨਾਲ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਅਸ਼ਵਨੀ ਕਪੂਰ ਵੀ ਮੌਜੂਦ ਸਨ।ਫਰੀਦਕੋਟ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉੱ...

ਪਿਛਲੀਆਂ ਸਰਕਾਰਾਂ ਕਰ ਚੋਰੀ ਕਰਨ ਵਾਲਿਆਂ ਨਾਲ ਸਨ ਘਿਓ-ਖਿਚੜੀ: ਹਰਪਾਲ ਸਿੰਘ ਚੀਮਾ

Breaking News
ਹੁਸ਼ਿਆਰਪੁਰ, 21 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਕਰ ਚੋਰੀ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਕਰ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਨਤੀਜੇ ਭੁਗਤਣੇ ਪੈਣਗੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਹੁਸ਼ਿਆਰਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਸਰਕਾਰ ਹੈ ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀ ਕਰ ਚੋਰੀ ਕਰਨ ਵਾਲਿਆਂ ਨਾਲ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਰ ਚੋਰੀ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਹੋਵੇਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੁਲੈਕਸ਼ਨ ਵਿੱਚ ਹੋਏ ਮਹੱਤਵਪੂਰਨ ਵਾਧੇ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ ‘ਆਪ’ ਸਰਕਾਰ ਨੇ ਸਾਲ 2022-25 ਤੱਕ ਤਿੰਨ ਸਾਲਾਂ ਵਿੱਚ ਜੀ.ਐਸ.ਟੀ ਤੋਂ 64253 ਕਰੋੜ ਰੁ...

51ਵੇਂ ਦਿਨ ਪੰਜਾਬ ਪੁਲਿਸ ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ

Breaking News
ਚੰਡੀਗੜ੍ਹ, 20 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 51ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.5 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 690 ਗ੍ਰਾਮ ਹੈਰੋਇਨ ਅਤੇ 4.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 51 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6822 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਆਪਰੇਸ਼ਨ ਦੇ ਵੇਰਵੇ ਦਿੰਦ...

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

Breaking News
ਚੰਡੀਗੜ੍ਹ, 20 ਅਪ੍ਰੈਲ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰ...

ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

Breaking News
ਫਰੀਦਕੋਟ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਰਾਜ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਰਾਜ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਡੀ.ਸੀ ਦਫਤਰ ਫਰੀਦਕੋਟ ਵਿਖੇ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ,ਡਾ. ਪ੍ਰਗਿਆ ਜੈਨ ਐਸ ਐਸ ਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ...

ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

Breaking News
ਚੰਡੀਗੜ੍ਹ, 19 ਅਪ੍ਰੈਲ: ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਇਸ ਸ਼ਹਿਰ ਨੂੰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਮੰਗ ਰੱਖੀ। ਨੰਗਲ ਨੂੰ ਇੱਕ ਮਾਡਲ ਸ਼ਹਿਰ ਅਤੇ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਕੇਂਦਰੀ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅੱਗੇ ਵੱਖ-ਵੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਨੰਗਲ ਲੇਕ ਰਿਵਰਫਰੰਟ ਦੇ ਆਲੇ-ਦੁਆਲੇ ਦੇ ਖੇਤਰ ਦਾ ਵਿਕਾਸ, ਮਨਮੋਹਕ ਦ੍ਰਿਸ਼ਾਂ ਨਾਲ ਲਬਰੇਜ ਸੁੰਦਰ ਰੇਲਵੇ ਲਾਈਨ ਵਿਛਾਉਣਾ ਅਤੇ ਭਾਖੜਾ ਨੰਗਲ ਡੈਮ ਅਜਾਇਬ ਘਰ ਦੇ ਉਸਾਰੀ ਕਾਰਜ ਨੂੰ ਪੂਰਾ ਕਰਨਾ ਸ਼ਾਮਲ ਸੀ। ਨੰਗਲ ਦੀ ਇਤਿਹਾਸਕ ਮਹੱਤ...